For the best experience, open
https://m.punjabitribuneonline.com
on your mobile browser.
Advertisement

ਭਾਜਪਾ ਉਮੀਦਵਾਰਾਂ ਨਾਲ ਟਕਰਾਅ ਤੋਂ ਬਚਾਅ ਲਈ ਪੁਲੀਸ ਵੱਲੋਂ ਕਿਸਾਨਾਂ ਨਾਲ ਮੀਟਿੰਗ

11:34 AM Apr 14, 2024 IST
ਭਾਜਪਾ ਉਮੀਦਵਾਰਾਂ ਨਾਲ ਟਕਰਾਅ ਤੋਂ ਬਚਾਅ ਲਈ ਪੁਲੀਸ ਵੱਲੋਂ ਕਿਸਾਨਾਂ ਨਾਲ ਮੀਟਿੰਗ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 13 ਅਪਰੈਲ
ਭਾਜਪਾ ਅਤੇ ਸਹਿਯੋਗੀ ਦਲਾਂ ਦੇ ਲੋਕ ਸਭਾ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਮੇਂ ਕਿਸਾਨ ਜਥੇਬੰਦੀਆਂ ਦੇ ਤਿੱਖੇ ਵਿਰੋਧ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੁਲੀਸ ਅਧਿਕਾਰੀਆਂ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਅੱਜ ਥਾਣਾ ਸੁਧਾਰ ਵਿੱਚ ਕਿਸਾਨ ਆਗੂਆਂ ਨਾਲ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਮੀਟਿੰਗ ਦੌਰਾਨ ਸਹਿਯੋਗ ਦੀ ਅਪੀਲ ਕੀਤੀ। ਭਾਕਿਯੂ (ਡਕੌਂਦਾ-ਧਨੇਰ) ਦੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਗਿੱਲ, ਭਾਕਿਯੂ (ਡਕੌਂਦਾ-ਬੁਰਜ ਗਿੱਲ) ਦੇ ਆਗੂ ਜਗਤਾਰ ਸਿੰਘ ਐਤੀਆਣਾ ਤੇ ਭਾਕਿਯੂ (ਰਾਜੇਵਾਲ) ਦੇ ਬਲਾਕ ਪ੍ਰਧਾਨ ਰਣਬੀਰ ਸਿੰਘ ਸੰਘੇੜਾ ਨੇ ਭਰੋਸਾ ਦਿੱਤਾ ਕਿ ਵੋਟਾਂ ਲਈ ਆਉਣ ਵਾਲੇ ਭਾਜਪਾ ਉਮੀਦਵਾਰਾਂ ਕੋਲੋਂ ਸ਼ਾਂਤੀਪੂਰਵਕ ਢੰਗ ਨਾਲ ਸਵਾਲ ਤਾਂ ਪੁੱਛੇ ਜਾਣਗੇ।

Advertisement

Advertisement
Author Image

sukhwinder singh

View all posts

Advertisement
Advertisement
×