For the best experience, open
https://m.punjabitribuneonline.com
on your mobile browser.
Advertisement

ਖੰਨਾ ਵਿੱਚ ਪੁਲੀਸ ਯਾਦਗਾਰੀ ਦਿਵਸ ਮਨਾਇਆ

08:06 AM Oct 22, 2024 IST
ਖੰਨਾ ਵਿੱਚ ਪੁਲੀਸ ਯਾਦਗਾਰੀ ਦਿਵਸ ਮਨਾਇਆ
ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਦੇ ਹੋਏ ਐੱਸਐੱਸਪੀ ਗੁਟਿਆਲ।
Advertisement

ਜੋਗਿੰਦਰ ਸਿੰਘ ਓਬਰਾਏ
ਖੰਨਾ, 21 ਅਕਤੂਬਰ
ਪੁਲੀਸ ਜ਼ਿਲ੍ਹਾ ਖੰਨਾ ਦੀ ਐੱਸਐੱਸਪੀ ਅਸ਼ਵਨੀ ਗੁਟਿਆਲ ਦੀ ਅਗਵਾਈ ਹੇਠਾਂ ਪੁਲੀਸ ਤੇ ਨੀਮ ਫ਼ੌਜੀ ਬਲਾਂ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਇੱਥੋਂ ਦੇ ਐੱਸਐੱਸਪੀ ਦਫ਼ਤਰ ਵਿੱਚ ਪੁਲੀਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਐੱਸਐੱਸਪੀ ਗੁਟਿਆਲ ਅਤੇ ਹੋਰ ਪੁਲੀਸ ਅਧਿਕਾਰੀਆਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੁਲੀਸ ਅਤੇ ਨੀਮ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਕੀਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਹਰ ਕਿਸਮ ਦੀ ਮਦਦ ਦਾ ਭਰੋਸਾ ਦਿਵਾਇਆ। ਐੱਸਐੱਸਪੀ ਗੁਟਿਆਲ ਨੇ ਕਿਹਾ ਕਿ ਨੌਜਵਾਨਾਂ ਨੂੰ ਪੁਲੀਸ ਬਲਾਂ ਦੇ ਬਹਾਦਰ ਜਵਾਨਾਂ ਤੋਂ ਪ੍ਰੇਰਨਾ ਲੈ ਕੇ ਜੀਵਨ ਵਿੱਚ ਉੱਚ ਟੀਚੇ ਤੈਅ ਕਰ ਕੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰਨੀ ਚਾਹੀਦੀ ਹੈ। ਇਸ ਮੌਕੇ ਵੱਖ-ਵੱਖ ਪੁਲੀਸ ਅਧਿਕਾਰੀਆਂ ਤੋਂ ਇਲਾਵਾ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Advertisement

Advertisement
Advertisement
Author Image

Advertisement