ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਗ੍ਰਿਫ਼ਤਾਰ

05:42 AM Mar 11, 2025 IST
featuredImage featuredImage

ਕਪੂਰਥਲਾ (ਜਸਬੀਰ ਸਿੰਘ ਚਾਨਾ): ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਦੇ ਥਾਣਾ ਸਿਟੀ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 3500 ਰੁਪਏ ਰਿਸ਼ਵਤ ਲੈਣ ਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲੀਸ ਮੁਲਾਜ਼ਮ ਨੂੰ ਕਪੂਰਥਲਾ ਦੇ ਇੱਕ ਵਾਸੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਮੁਤਾਬਕ ਸ਼ਿਕਾਇਤਕਰਤਾ ਨੇ ਸ਼ਿਕਾਇਤ ’ਚ ਦੱਸਿਆ ਕਿ ਉਸ ਨੇ ਉਕਤ ਥਾਣੇ ’ਚ ਇੱਕ ਕੇਸ ਦਰਜ ਕਰਵਾਇਆ ਸੀ ਤੇ ਕੇਸ ਦੇ ਜਾਂਚ ਅਧਿਕਾਰੀ ਏਐੱਸਆਈ. ਕੁਲਵਿੰਦਰ ਸਿੰਘ ਨੇ ਅਦਾਲਤ ’ਚ ਚਲਾਨ ਪੇਸ਼ ਕਰਨ ਬਦਲੇ ਉਸ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਲਾਏ ਦੋਸ਼ ਜਾਂਚ ਦੌਰਾਨ ਸਹੀ ਪਾਏ ਗਏ, ਜਿਸ ਆਧਾਰ ’ਤੇ ਉਕਤ ਥਾਣੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Advertisement

Advertisement