ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਅਧਿਕਾਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

07:25 AM Jul 12, 2023 IST
ਐੱਸਐੱਸਪੀ ਵਰੁਣ ਸ਼ਰਮਾ ਤੇ ਡੀਐੱਸਪੀ ਗੁਰਦੇਵ ਧਾਲ਼ੀਵਾਲ਼ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਦੇ ਹੋਏ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 11 ਜੁਲਾਈ
ਹੜ੍ਹਾਂ ਕਾਰਨ ਪਟਿਆਲਾ ਜ਼ਿਲ੍ਹੇ ’ਚ ਗੰਭੀਰ ਬਣੇ ਹਾਲਾਤ ਦੇ ਮੱਦੇਨਜ਼ਰ ਡੀਸੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠਾਂ ਸਿਵਲ ਪ੍ਰਸ਼ਾਸਨ ਅਤੇ ਫ਼ੌਜੀ ਜਵਾਨ ਰਾਹਤ ਕਾਰਜਾਂ ’ਚ ਜੁਟੇ ਹੋਏ ਹਨ। ਇਸੇ ਦੌਰਾਨ ਐੱਸਐੱਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠਾਂ ਜ਼ਿਲ੍ਹਾ ਪੁਲੀਸ ਨੇ ਵੀ ਮੋਰਚੇ ਸੰਭਾਲ਼ੇ ਹੋਏ ਹਨ। ਅੱਜ ਐੱਸਐੱਸਪੀ ਨੇ ਜਿੱਥੇ ਡੀਐੱਸਪੀ ਰੂਰਲ ਗੁਰਦੇਵ ਸਿੰਘ ਧਾਲ਼ੀਵਾਲ਼ ਨੂੰ ਨਾਲ਼ ਲੈ ਕੇ ਹਲਕਾ ਸਨੌਰ ਵਿਚਲੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ, ਉਥੇ ਹੀ ਉਨ੍ਹਾਂ ਨੇ ਪਾਤੜਾਂ, ਸਮਾਣਾ, ਰਾਜਪੁਰਾ ਅਤੇ ਘਨੌਰ ਸਣੇ ਪਟਿਆਲਾ ਸ਼ਹਿਰ ਵਿਚਲੇ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਅਰਬਨ ਅਸਟੇਟ ਖੇਤਰ ਵਿੱਚ ਡੀਐੱਸਪੀ ਜਸਵਿੰਦਰ ਟਿਵਾਣਾ ਤੇ ਹੋਰ ਵੀ ਨਾਲ ਰਹੇ। ਪੁਲੀਸ ਫੋਰਸ ਨੇ ਅਨੇਕਾਂ ਲੋਕਾਂ ਨਾਲ਼ ਰਾਬਤਾ ਸਾਧ ਕੇ ਜੇਸੀਬੀ ਮਸ਼ੀਨਾਂ, ਟਰੈਕਟਰ ਟਰਾਲੀਆਂ ਅਤੇ ਹੋਰ ਵਾਹਨਾਂ ਸਣੇ ਹੜ੍ਹ ਵਿੱਚ ਫਸੇ ਲੋਕਾਂ ਲਈ ਰਸ਼ਦ ਆਦਿ ਦਾ ਪ੍ਰਬੰਧ ਵੀ ਕੀਤਾ। ਕੁਝ ਥਾਈਂ ਪੁਲੀਸ ਵਾਲ਼ਿਆਂ ਵੱਲੋਂ ਨਿੱਜੀ ਤੌਰ ’ਤੇ ਵੀ ਲੋਕਾਂ ਦੀ ਮਦਦ ਕੀਤੀ ਗਈ।

Advertisement

Advertisement
Tags :
ਅਧਿਕਾਰੀਆਂਹੜ੍ਹਖੇਤਰਾਂਦੌਰਾਪੁਲੀਸਪ੍ਰਭਾਵਿਤਵੱਲੋਂ