ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਬੀਹਾ ਗੈਂਗ ਦੇ ਮੈਂਬਰ ਫੜੇ ਜਾਣ ਮਗਰੋਂ ਪੁਲੀਸ ਮੁਸਤੈਦ

08:16 AM Jan 12, 2025 IST

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 11 ਜਨਵਰੀ
ਪਿਛਲੇ ਹਫ਼ਤੇ ਦੌਰਾਨ ਫਰੀਦਕੋਟ ਜ਼ਿਲ੍ਹੇ ਵਿੱਚੋਂ ਬੰਬੀਹਾ ਗੈਂਗ ਦੇ ਫੜੇ ਗਏ ਅੱਠ ਮੈਂਬਰਾਂ ਕੋਲੋਂ ਬਰਾਮਦ ਹੋਏ ਹਥਿਆਰਾਂ ਮਗਰੋਂ ਪੁਲੀਸ ਨੇ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਪੁਲੀਸ ਨੂੰ ਇਸ ਗੈਂਗ ਨਾਲ ਜੁੜੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਹੈ। ਐੱਸਐੱਸਪੀ ਪ੍ਰਗਿਆ ਜੈਨ ਨੇ ਅੱਜ ਫਰੀਦਕੋਟ ਜ਼ਿਲ੍ਹੇ ਅੰਦਰ ਲੱਗੇ ਹਾਈਟੈਕ ਨਾਕਿਆਂ ਦੀ ਚੈਕਿੰਗ ਕੀਤੀ ਅਤੇ ਐੱਸਐੱਸਐੱਫ ਦੇ ਮੈਂਬਰਾਂ ਤੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਸ੍ਰੀ ਜੈਨ ਨੇ ਕਿਹਾ ਕਿ ਇਹ ਚੈਕਿੰਗ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਬਾਅਦ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ’ਤੇ ਰਾਜਸੀ ਧਿਰਾਂ ਦੀਆਂ ਸਿਆਸੀ ਕਾਨਫਰੰਸਾਂ ਹੋਣ ਵਾਲੀਆਂ ਹਨ ਅਤੇ ਪੰਜਾਬ ਵਿੱਚ ਨਵੀਂ ਪੰਥਕ ਪਾਰਟੀ ਉਪਜ ਰਹੀ ਹੈ। ਮਾਝੇ ਤੋਂ ਮੁਕਤਸਰ ਜਾਣ ਵਾਲੇ ਸਾਰੇ ਲੋਕ ਫਰੀਦਕੋਟ ਜ਼ਿਲ੍ਹੇ ਵਿੱਚ ਦੀ ਹੀ ਗੁਜ਼ਰਨਗੇ। ਇਸ ਕਾਰਨ ਪੁਲੀਸ ਇਸ ਰੂਟ ’ਤੇ ਸਪੈਸ਼ਲ ਨਾਕੇਬੰਦੀ ਕਰ ਰਹੀ ਹੈ। ਹਾਈਵੇਅ ’ਤੇ ਪੁਲੀਸ ਵੱਲੋਂ ਲਾਏ ਗਏ ਨਾਕਿਆਂ ’ਤੇ ਵਿਸ਼ੇਸ਼ ਤੌਰ ’ਤੇ ਸੀਸੀਟੀਵੀ ਕੈਮਰੇ ਵੀ ਲਾਏ ਗਏ ਹਨ ਅਤੇ ਇੱਥੇ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

Advertisement

Advertisement