ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਰੀਆਂ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਵੱਲੋਂ ਪੁਲੀਸ ਚੌਕੀ ਦਾ ਘਿਰਾਓ

07:04 AM Jul 15, 2023 IST
ਪੁਲੀਸ ਚੌਕੀ ਕਾਲਾਝਾੜ ਅੱਗੇ ਰੋਸ ਧਰਨਾ ਦਿੰਦੇ ਹੋਏ ਦੁਕਾਨਦਾਰ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 14 ਜੁਲਾਈ
ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਪਿੰਡ ਚੰਨੋਂ ਦੇ ਦੁਕਾਨਦਾਰਾਂ ਵੱਲੋਂ ਲਗਾਤਾਰ ਵਧ ਰਹੀਆਂ ਚੋਰੀਆਂ ਤੋਂ ਪ੍ਰੇਸ਼ਾਨ ਹੋ ਕੇ ਪੁਲੀਸ ਚੌਕੀ ਕਾਲਾਝਾੜ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕਾ ਭੂਪ ਚੰਦ ਚੰਨੋਂ, ਦਵਿੰਦਰ ਸਿੰਘ ਨੂਰਪੁਰਾ, ਅਵਤਾਰ ਚੰਦ, ਜੀਵਨ ਗਰਗ ਅਤੇ ਸਿੰਗਾਰਾ ਸਿੰਘ ਨੇ ਦੱਸਿਆ ਕਿ ਪਿਛਲੇ ਕੁੱਝ ਸਮੇਂ ਅੰਦਰ ਹੀ ਚੋਰਾਂ ਵੱਲੋਂ ਬੱਸ ਸਟੈਂਡ ਚੰਨੋਂ ’ਤੇ ਸਥਿਤ 20 ਦੇ ਕਰੀਬ ਦੁਕਾਨਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਕੀਤੀਆਂ ਗਈਆਂ ਹਨ, ਪਰ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਅਜੇ ਤੱਕ ਇਕ ਵੀ ਚੋਰ ਨਹੀਂ ਫੜਿਆ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਭ ਕੁੱਝ ਮਿਲੀਭੁਗਤ ਨਾਲ ਹੋ ਰਿਹਾ ਹੈ।
ਉਨ੍ਹਾਂ ਪੁਲੀਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਚੋਰਾਂ ਨੂੰ ਜਲਦੀ ਕਾਬੂ ਨਾ ਕੀਤਾ ਗਿਆ ਤਾਂ ਦੁਕਾਨਦਾਰ ਨੈਸ਼ਨਲ ਹਾਈਵੇਅ ਜਾਮ ਕਰਨ ਲਈ ਮਜਬੂਰ ਹੋਣਗੇ। ਧਰਨੇ ’ਚ ਪਹੁੰਚੇ ਥਾਣਾ ਮੁਖੀ ਭਵਾਨੀਗੜ੍ਹ ਇੰਸਪੈਕਟਰ ਜਸਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਕਿ ਚੋਰੀਆਂ ਸਬੰਧੀ ਪਰਚਾ ਦਰਜ ਕਰ ਲਿਆ ਗਿਆ ਹੈ।

Advertisement

Advertisement
Tags :
ਘਿਰਾਓਚੋਰੀਆਂਚੌਕੀਦੁਕਾਨਦਾਰਾਂਪੁਲੀਸਪ੍ਰੇਸ਼ਾਨਵੱਲੋਂ
Advertisement