ਪੁਲੀਸ ਪੈਨਸ਼ਨਰਾਂ ਵੱਲੋਂ ਸੰਘਰਸ਼ ਵਿੱਢਣ ਦੀ ਚਿਤਾਵਨੀ
10:15 AM Nov 05, 2024 IST
Advertisement
ਮਾਨਸਾ: ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮਾਨਸਾ ਨੇ ਪੰਜਾਬ ਸਰਕਾਰ ਨੇ ਹੁਣ 4 ਫੀਸਦੀ ਦੇ ਹਿਸਾਬ ਨਾਲ 42% ਡੀ.ਏ. ਕੀਤਾ ਹੈ ਜਦੋਂਕਿ ਕੇਂਦਰ ਸਰਕਾਰ ਅਤੇ ਗੁਆਂਢੀ ਸੂਬਿਆਂ ਵੱਲੋਂ 53 ਪ੍ਰਤੀਸ਼ਤ ਹੋ ਚੁੱਕਾ ਹੈ, ਜੋ ਸਰਕਾਰ ਦੇ ਪੈਨਸ਼ਨਰਾਂ ਨਾਲ ਬੇਇਨਸਾਫ਼ੀ ਹੈ। ਐਸੋਸੀਏਸ਼ਨ ਨੇ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ। ਐਸੋਸੀਏਸ਼ਨ ਦੀ ਇੱਥੇ ਹੋਈ ਮੀਟਿੰਗ ’ਚ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਨੇ ਦੱਸਿਆ ਕਿ ਨਾ ਹੀ ਸਰਕਾਰ ਵੱਲੋਂ ਬਕਾਇਆ ਦਿੱਤਾ ਜਾ ਰਿਹਾ ਹੈ ਜਦੋਂਕਿ ਅਦਾਲਤਾਂ ਵੱਲੋਂ ਵੀ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲੇ ਆ ਚੁੱਕੇ ਹਨ। ਉਨ੍ਹਾਂ ਪੈਡਿੰਗ ਡੀ.ਏ. ਅਤੇ ਬਕਾਇਆ ਤੁਰੰਤ ਦੇਣ, ਪੇ-ਕਮਿਸ਼ਨ ਦੀ ਅਧੂਰੀ ਰਿਪੋਰਟ ਦੀ ਬਜਾਇ ਫੈਕਟਰ 2:59 ਅਨੁਸਾਰ ਪੈਨਸ਼ਨ ਤੁਰੰਤ ਰੀਵਾਈਜ਼ ਕਰ ਕੇ ਲਾਗੂ ਕਰਨ ਤੇ ਪੈਨਸ਼ਨਰਾਂ ਨੂੰ 13ਵੀਂ ਤਨਖਾਹ ਲਾਗੂ ਕਰਨ ਦੀ ਮੰਗ ਪ੍ਰਵਾਨ ਕਰਨ ਦੀ ਮੰਗ ਕੀਤੀ। -ਪੱਤਰ ਪ੍ਰੇਰਕ
Advertisement
Advertisement
Advertisement