For the best experience, open
https://m.punjabitribuneonline.com
on your mobile browser.
Advertisement

ਡਾਂਸਰ ਵਿਵਾਦ ਸਬੰਧੀ ਪੁਲੀਸ ਮੁਲਾਜ਼ਮ ਗ੍ਰਿਫ਼ਤਾਰ

08:27 AM Apr 05, 2024 IST
ਡਾਂਸਰ ਵਿਵਾਦ ਸਬੰਧੀ ਪੁਲੀਸ ਮੁਲਾਜ਼ਮ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਸਮਰਾਲਾ, 4 ਅਪਰੈਲ
ਡਾਂਸਰ ਸਿਮਰ ਸੰਧੂ ਵਿਵਾਦ ਵਿੱਚ ਸਮਰਾਲਾ ਪੁਲੀਸ ਨੇ ਛਾਪੇ ਮਾਰਨ ਤੋਂ ਬਾਅਦ ਪੁਲੀਸ ਮੁਲਾਜ਼ਮ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮ ਖਿਲਾਫ਼ ਭਾਵੇਂ ਜ਼ਮਾਨਤੀ ਧਾਰਾਵਾਂ ਅਧੀਨ ਹੀ ਕੇਸ ਦਰਜ ਹੈ ਪਰ ਖ਼ਬਰ ਲਿਖੇ ਜਾਣ ਤੱਕ ਉਸ ਦੀ ਜ਼ਮਾਨਤ ਲਈ ਕੋਈ ਥਾਣੇ ਨਹੀਂ ਪੁੱਜਾ ਸੀ। ਇਸ ਮਾਮਲੇ ’ਚ ਦੋ ਵਿਅਕਤੀ ਹੋਰ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪੰਜਾਬ ਮਹਿਲਾ ਕਮਿਸ਼ਨ ਦੇ ਨੋਟਿਸ ਤੋਂ ਬਾਅਦ ਹੀ ਹਰਕਤ ਵਿੱਚ ਆਈ ਪੁਲੀਸ ਵੱਲੋਂ ਦੇਰ ਰਾਤ ਮੁਲਜ਼ਮ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸਐੱਚਓ ਸਮਰਾਲਾ ਨੇ ਦੱਸਿਆ ਕਿ ਜਗਰੂਪ ਸਿੰਘ ਪੁਲੀਸ ਮੁਲਾਜ਼ਮ ਜੋ ਇਸ ਸਮੇਂ ਲੁਧਿਆਣਾ ਵਿੱਚ ਡਿਊਟੀ ’ਤੇ ਤਾਇਨਾਤ ਸੀ, ਉਸ ਨੂੰ ਸਮਰਾਲਾ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪ੍ਰੰਤੂ ਇਸ ਦੇ ਦੋ ਸਾਥੀ ਅਜੇ ਵੀ ਪੁਲੀਸ ਦੀ ਪਹੁੰਚ ਤੋਂ ਬਾਹਰ ਹਨ।

Advertisement

Advertisement
Author Image

sukhwinder singh

View all posts

Advertisement
Advertisement
×