ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਜਾਇਜ਼ ਸ਼ਰਾਬ ਮਾਮਲੇ ਸਬੰਧੀ ਮਹਾਲਮ ’ਚ ਪੁਲੀਸ ਦਾ ਛਾਪਾ

10:35 AM Oct 10, 2024 IST

ਪੱਤਰ ਪ੍ਰੇਰਕ
ਜਲਾਲਾਬਾਦ, 9 ਅਕਤੂਬਰ
ਨਾਜਾਇਜ਼ ਦੇਸੀ ਸ਼ਰਾਬ ਬਣਾਉਣ ਦੇ ਮਾਮਲੇ ਵਿੱਚ ਪਿੰਡ ਮਹਾਲਮ ਵਿੱਚ ਅੱਜ ਪੁਲੀਸ ਨੇ ਛਾਪਾ ਮਾਰਿਆ। ਇਸ ਦੌਰਾਨ ਪੁਲੀਸ ਨੇ ਦੇਸੀ ਸ਼ਰਾਬ ਨਾਲ ਭਰੇ ਡਰੱਮ ਅਤੇ ਚਾਲੂ ਭੱਠੀਆਂ ਬਰਾਮਦ ਕੀਤੀਆਂ ਹਨ ਜਿਨ੍ਹਾਂ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਵੈਰੋਕਾ ਥਾਣੇ ਦੇ ਮੁਖੀ ਗੁਰਤੇਜ ਸਿੰਘ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲੀਸ ਨੇ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਪਿੰਡ ਮਹਾਲਮ ਦੇ ਇੱਕ ਘਰ ਵਿੱਚ ਛਾਪਾ ਮਾਰ ਕੇ ਸ਼ਰਾਬ ਬਣਾਉਣ ਦਾ ਸਾਮਾਨ ਬਰਾਮਦ ਕੀਤਾ ਹੈ। ਪੁਲੀਸ ਨੇ ਇੱਕ ਚਾਲੂ ਭੱਠੀ, ਲਾਹਣ ਦੇ ਡਰੰਮ ਅਤੇ ਕੁਝ ਸਮਾਨ ਬਰਾਮਦ ਕੀਤਾ ਹੈ। ਇਸ ਤੋਂ ਬਾਅਦ ਇੱਕ ਹੋਰ ਘਰ ਛਾਪਾ ਮਾਰ ਕੇ 700 ਲੀਟਰ ਲਾਹਣ ਬਰਾਮਦ ਕੀਤੀ ਗਈ ਜਿਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਸਾਮਾਨ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।

Advertisement

Advertisement