ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁਲੀਸ ਮੁਸਤੈਦ
09:50 AM Sep 03, 2024 IST
Advertisement
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 2 ਸਤੰਬਰ
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪੁਲੀਸ ਪੂਰੀ ਤਰ੍ਹਾਂ ਚੌਕਸ ਹੈ। ਐੱਸਐੱਪੀ ਵਰੁਣ ਸਿੰਗਲਾ ਨੇ ਵਿਧਾਨ ਸਭਾ ਚੋਣਾਂ ਨੂੰ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਥਾਣਾ ਇੰਚਾਰਜਾਂ, ਚੌਕੀ ਇੰਚਾਰਜਾਂ ਨੂੰ ਦਿਨ ਰਾਤ ਚੌਕਸੀ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਪੁਲੀਸ ਕਪਤਾਨ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪੁਲੀਸ ਤੋਂ ਇਲਾਵਾ ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗਸ਼ਤ ਤੇ ਨਾਕੇਬੰਦੀ ਲਈ ਲੋੜੀਂਦੀ ਗਿਣਤੀ ਵਿਚ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੋਣ ਡਿਊਟੀਆਂ ਬਾਰੇ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਡਿਊਟੀ ’ਤੇ ਤਾਇਨਾਤ ਹਰੇਕ ਪੁਲੀਸ ਅਧਿਕਾਰੀ ਅਤੇ ਕਰਮਚਾਰੀ ਨੂੰ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਦੌਰਾਨ ਸ਼ਹਿਰ ਵਿੱਚ ਕਈ ਥਾਈਂ ਪੁਲੀਸ ਨਾਕੇ ਵੀ ਦਿਖਾਈ ਦਿੱਤੇ।
Advertisement
Advertisement
Advertisement