For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੁਲੀਸ ਤਿਆਰ

08:54 AM Mar 21, 2024 IST
ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੁਲੀਸ ਤਿਆਰ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਨਰਾਇਣਗੜ੍ਹ (ਪੱਤਰ ਪ੍ਰੇਰਕ): ਨਾਰਾਇਣਗੜ੍ਹ ਦੇ ਡੀਐੱਸਪੀ ਰਣਧੀਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਨੂੰ ਬਿਨਾਂ ਕਿਸੇ ਡਰ ਤੇ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਪੁਲੀਸ ਪੂਰੀ ਤਰ੍ਹਾਂ ਨਾਲ ਤਿਆਰ ਹੈ। ਉਨ੍ਹਾਂ ਕਿਹਾ ਕਿ 25 ਮਈ ਨੂੰ ਵੋਟਾਂ ਪੈਣਗੀਆਂ ਅਤੇ ਚੋਣਾਂ ਦੌਰਾਨ ਹਰੇਕ ਪੋਲਿੰਗ ਸਟੇਸ਼ਨ ਖਾਸ ਕਰਕੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇਸ ਦੇ ਲਈ ਪੁਲੀਸ ਅਤੇ ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਅੰਤਰਰਾਜੀ ਸਰਹੱਦਾਂ ’ਤੇ ਚੈਕਿੰਗ ਵਧਾਉਣ ਦੇ ਨਾਲ-ਨਾਲ ਪੁਲੀਸ ਵੱਲੋਂ ਗਸ਼ਤ ਵੀ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀਆਂ/ਕਰਮਚਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਪਣੀ ਡਿਊਟੀ ਬਿਨਾਂ ਕਿਸੇ ਲਾਪ੍ਰਵਾਹੀ ਨਾਲ ਨਿਭਾਉਣ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਬ-ਡਿਵੀਜ਼ਨ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖੀ ਜਾਵੇ ਅਤੇ ਕੋਈ ਵੀ ਨਾਜਾਇਜ਼ ਨਸ਼ਾ ਨਾ ਵੇਚਿਆ ਜਾਵੇ। ਇਸ ਦਿਸ਼ਾ ਵਿੱਚ ਵੀ ਚੌਕਸੀ ਵਧਾ ਦਿੱਤੀ ਗਈ ਹੈ। ਨਸ਼ਾ ਤਸਕਰਾਂ ਨੂੰ ਰੋਕਣ, ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਲੋਕਾਂ ’ਚ ਆਤਮ ਵਿਸ਼ਵਾਸ ਵਧਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਜੇਕਰ ਕੋਈ ਵਿਅਕਤੀ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਪੈਸੇ, ਤਾਕਤ ਜਾਂ ਸ਼ਰਾਬ ਆਦਿ ਦਾ ਲਾਲਚ ਦੇ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਤੁਰੰਤ ਪੁਲੀਸ/ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ।

Advertisement

Advertisement
Author Image

joginder kumar

View all posts

Advertisement
Advertisement
×