For the best experience, open
https://m.punjabitribuneonline.com
on your mobile browser.
Advertisement

ਪੁਲੀਸ ਭਰਤੀ: ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਟਾਵਰ ’ਤੇ ਡਟੀਆਂ ਕੁੜੀਆਂ

07:54 AM Jul 05, 2023 IST
ਪੁਲੀਸ ਭਰਤੀ  ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਟਾਵਰ ’ਤੇ ਡਟੀਆਂ ਕੁੜੀਆਂ
ਸੰਗਰੂਰ ’ਚ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਨੇਡ਼ੇ ਮੋਬਾਈਲ ਟਾਵਰ ’ਤੇ ਚੜ੍ਹੀਆਂ ਕੁਡ਼ੀਆਂ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 4 ਜੁਲਾਈ
ਇਥੇ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਾਲੋਨੀ ਨੇੜੇ ਪੰਜਾਬ ਪੁਲੀਸ ਭਰਤੀ 2016 ਦੀ ਵੇਟਿੰਗ ਸੂਚੀ ’ਚ ਸ਼ਾਮਲ ਦੋ ੳੁਮੀਦਵਾਰ ਲੜਕੀਆਂ ਅੱਜ ਦੂਜੇ ਦਿਨ ਵੀ ਮੋਬਾਈਲ ਟਾਵਰ ’ਤੇ ਡਟੀਆਂ ਰਹੀਆਂ ਜਦਕਿ ਟਾਵਰ ਹੇਠਾਂ ਭਰਤੀ ਉਮੀਦਵਾਰ ਵੇਟਿੰਗ ਲਿਸਟ ਕਲੀਅਰ ਕਰਕੇ ਨੌਕਰੀ ’ਤੇ ਜੁਆਇਨ ਕਰਾਉਣ ਲਈ ਆਵਾਜ਼ ਬੁਲੰਦ ਕਰ ਰਹੇ ਹਨ। ਭਾਵੇਂ ਕਿ ਅੱਜ ਪੁਲੀਸ ਵੱਲੋਂ ਸਪੀਕਰ ਰਾਹੀਂ ਅਨਾਊਂਸ ਕਰਦਿਆਂ ਦੋਵੇਂ ਲੜਕੀਆਂ ਨੂੰ ਹੇਠਾਂ ਉਤਰਨ ਲਈ ਆਖਿਆ ਗਿਆ ਪਰ ਉਨ੍ਹਾਂ ’ਤੇ ਕੋਈ ਅਸਰ ਨਾ ਹੋਇਆ। ਇਨ੍ਹਾਂ ਲੜਕੀਆਂ ’ਚੋ ਸਰਬਜੀਤ ਕੌਰ ਅਬੋਹਰ ਅਤੇ ਹਰਦੀਪ ਕੌਰ ਫਾਜ਼ਿਲਕਾ ਤੋਂ ਹੈ। ਟਾਵਰ ’ਤੇ ਚੜ੍ਹੀਆਂ ਲੜਕੀਆਂ ਅਤੇ ਹੇਠਾਂ ਸੰਘਰਸ਼ ਕਰ ਰਹੇ ਉਮੀਦਵਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਨਿਸ਼ਚਿਤ ਕਰਵਾਈ ਜਾਵੇ ਜਾਂ ਫ਼ਿਰ ਮੁੱਖ ਮੰਤਰੀ ਤੋਂ ਨਿਯੁਕਤੀ ਪੱਤਰ ਦੇਣ ਲਈ ਸਮਾਂ ਨਿਸ਼ਚਿਤ ਕਰਨ ਬਾਰੇ ਟਵੀਟ ਕਰਵਾਇਆ ਜਾਵੇ। ਜਦੋਂ ਤੱਕ ਇਨ੍ਹਾਂ ਵਿੱਚੋਂ ਕੋਈ ਮੰਗ ਪੂਰੀ ਨਹੀਂ ਹੁੰਦੀ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਭਰਤੀ ਦੇ ਉਮੀਦਵਾਰਾਂ ਅਮਨਦੀਪ ਸਿੰਘ, ਜਗਸੀਰ ਸਿੰਘ, ਲਖਵਿੰਦਰ ਸਿੰਘ, ਮੋਨੂੰ ਅਤੇ ਜਗਜੀਤ ਸਿੰਘ ਨੇ ਕਿਹਾ ਕਿ ਪੰਜਾਬ ਪੁਲੀਸ 2016 ਦੀ ਭਰਤੀ ਦੀ ਮੈਰਿਟ ਲਿਸਟ ਵਿਚ ਨਾਮ ਆਉਣ ਦੇ ਬਾਵਜੂਦ ਵੇਟਿੰਗ ਲਿਸਟ ਵਿਚ ਰੱਖਿਆ ਗਿਆ ਸੀ ਅਤੇ ਪਿਛਲੇ ਛੇ ਸਾਲਾਂ ਤੋ ਉਹ ਸੰਘਰਸ਼ ਕਰਦੇ ਆ ਰਹੇ ਹਨ। ਅਜੇ ਤੱਕ ਉਨ੍ਹਾਂ ਨੂੰ ਨੌਕਰੀ ਨਹੀਂ ਮਿਲੀ। ਉਨ੍ਹਾਂ ਦੋਸ਼ ਲਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਟਾਵਰ ਤੋਂ ਹੇਠਾਂ ਉਤਰਨ ਲਈ ਦਬਾਅ ਪਾ ਰਿਹਾ ਹੈ।

Advertisement

Advertisement
Tags :
Author Image

joginder kumar

View all posts

Advertisement
Advertisement
×