ਪਰਾਲੀ ਫੂਕਣ ’ਤੇ ਪੁਲੀਸ ਨੇ ਚਾਰ ਕਿਸਾਨਾਂ ਖਿਲਾਫ਼ ਕੇਸ ਦਰਜ
09:02 AM Nov 18, 2023 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 17 ਨਵੰਬਰ
ਹਰੀਕੇ ਇਲਾਕੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਦੋ ਕਿਸਾਨਾਂ ਖ਼ਿਲਾਫ਼ ਹਰੀਕੇ ਦੀ ਪੁਲੀਸ ਨੇ ਕੇਸ ਦਰਜ ਕੀਤੇ ਹਨ| ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਂਦਿਆਂ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਇਲਾਕੇ ਦਾ ਅਚਨਚੇਤੀ ਦੌਰਾ ਕਰਦਿਆਂ ਖੁ਼ੁਦ ਦੇਖਿਆ ਸੀ| ਪੁਲੀਸ ਨੇ ਦੱਸਿਆ ਕਿ ਅੱਗ ਲਗਾਉਣ ਵਾਲੇ ਕਿਸਾਨਾਂ ਦੀ ਸ਼ਨਾਖ਼ਤ ਰਛਪਾਲ ਸਿੰਘ ਅਤੇ ਬਲਰਾਜ ਸਿੰਘ ਦੇ ਤੌਰ ’ਤੇ ਕੀਤੀ ਗਈ ਹੈ| ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਮਨਾਹੀ ਕੀਤੀ ਹੋਈ ਹੈ| ਇਸ ਸਬੰਧੀ ਦਫ਼ਾ 188 ਅਧੀਨ ਕੇਸ ਦਰਜ ਕੀਤੇ ਗਏ ਹਨ|
ਫਗਵਾੜਾ (ਪੱਤਰ ਪ੍ਰੇਰਕ): ਰਾਵਲਪਿੰਡੀ ਪੁਲੀਸ ਨੇ ਪਿੰਡ ਰਾਣੀਪੁਰ ਕੰਬੋਆ ਵਿੱਚ ਪਰਾਲੀ ਸਾੜਨ ’ਤੇ ਦੋ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਸ਼ਿਕਾਇਤਕਰਤਾ ਪੰਚਾਇਤ ਸਕੱਤਰ ਮਲਕੀਤ ਚੰਦ ਨੇ ਪੁਲੀਸ ਨੂੰ ਦੱਸਿਆ ਕਿ ਸੁਖਦੇਵ ਸਿੰਘ ਤੇ ਗੁਰਬਚਨ ਸਿੰਘ ਵਲੋਂ ਇੱਕ ਏਕੜ ਦੀ ਪਰਾਲੀ ਸਾੜ ਕਰ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ ਜਿਸ ਸਬੰਧ ’ਚ ਪੁਲੀਸ ਨੇ ਕੇਸ ਦਰਜ ਕੀਤਾ ਹੈ।
Advertisement
Advertisement
Advertisement