ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਦਾ ਪੁਲੀਸ ਰਿਮਾਂਡ ਵਧਾਇਆ

05:54 AM Mar 26, 2025 IST
featuredImage featuredImage

ਅਜਨਾਲਾ (ਸੁਖਦੇਵ ਸਿੰਘ):

Advertisement

ਲੋਕ ਸਭਾ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਨੂੰ ਚਾਰ ਰੋਜ਼ਾ ਪੁਲੀਸ ਰਿਮਾਂਡ ਦੀ ਮਿਆਦ ਖ਼ਤਮ ਹੋਣ ਮਗਰੋਂ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਨੇ ਮੁਲਜ਼ਮਾਂ ਦਾ ਸੱਤ ਦਿਨਾਂ ਦਾ ਰਿਮਾਂਡ ਮੰਗਿਆ, ਪਰ ਅਦਾਲਤ ਨੇ 28 ਮਾਰਚ ਤੱਕ ਤਿੰਨ ਰੋਜ਼ਾ ਪੁਲੀਸ ਰਿਮਾਂਡ ਦੀ ਹੀ ਮਨਜ਼ੂਰੀ ਦਿੱਤੀ। ਅਜਨਾਲਾ ਦੇ ਡੀਐੱਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਬਸੰਤ ਸਿੰਘ, ਭਗਵੰਤ ਸਿੰਘ ਬਾਜੇਖਾਨਾ, ਗੁਰਮੀਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰਪਾਲ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ ਤੇ ਅਮਨਪ੍ਰੀਤ ਸਿੰਘ ਅਮਨਾ ਨੂੰ ਥਾਣਾ ਅਜਨਾਲਾ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਇਨ੍ਹਾਂ ਸਾਰਿਆਂ ਦਾ 28 ਮਾਰਚ ਤੱਕ ਪੁਲੀਸ ਰਿਮਾਂਡ ਦੇ ਦਿੱਤਾ ਹੈ। ਇਨ੍ਹਾਂ ਸਾਰਿਆਂ ਖਿਲਾਫ਼ 23 ਫਰਵਰੀ 2023 ਨੂੰ ਅਜਨਾਲਾ ਥਾਣੇ ’ਤੇ ਕੀਤੇ ਗਏ ਹਮਲੇ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਇਸ ਵੇਲੇ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਂਦੇ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ 21 ਮਾਰਚ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਕੋਰਟ ਨੇ ਉਨ੍ਹਾਂ ਨੂੰ ਚਾਰ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਸੀ।

Advertisement
Advertisement