ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਵੱਲੋਂ ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ਤਾੜਨਾ

06:04 AM Aug 03, 2023 IST
ਮੈਡੀਕਲ ਸਟੋਰ ਦੇ ਮਾਲਕਾਂ ਨਾਲ ਮੀਟਿੰਗ ਕਰਕੇ ਹੋਏ ਥਾਣਾ ਭੋਗਪੁਰ ਦੇ ਮੁਖੀ। -ਫੋਟੋ: ਭੰਗੂ

ਪੱਤਰ ਪ੍ਰੇਰਕ
ਭੋਗਪੁਰ, 2 ਅਗਸਤ
ਪੁਲੀਸ ਥਾਣਾ ਭੋਗਪੁਰ ਦੇ ਮੁਖੀ ਇੰਸਪੈਕਟਰ ਸੁਖਜੀਤ ਸਿੰਘ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਇਲਾਕੇ ਦੀਆਂ ਦਵਾਈਆਂ ਵਾਲੀਆਂ ਦੁਕਾਨਾਂ ਦੇ ਮਾਲਕਾਂ ਨਾਲ ਥਾਣੇ ਵਿੱਚ ਮੀਟਿੰਗ ਸੱਦ ਕੇ ਸਖਤ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਜਿਹੜਾ ਵੀ ਮੈਡੀਕਲ ਸਟੋਰ ਦਾ ਮਾਲਕ ਨਸ਼ੀਲੀਆਂ ਗੋਲੀਆਂ, ਕੈਪਸੂਲ, ਟੀਕੇ ਜਾਂ ਮਾਨਤਾ ਪ੍ਰਾਪਤ ਡਾਕਟਰ ਦੀ ਸਿਫਾਰਸ਼ ਕੀਤੀ ਤੋਂ ਬਿਨਾਂ ਲਿਖੀ ਦਵਾਈ ਜਾਂ ਸਰਿੰਜਾਂ ਵੇਚੇਗਾ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਮੈਡੀਕਲ ਸਟੋਰ ਵਿੱਚ ਆ ਕੇ ਕੋਈ ਨਸ਼ੇੜੀ ਨਸ਼ੇ ਜਾਂ ਬਿਨਾਂ ਮਾਨਤਾ ਪ੍ਰਾਪਤ ਡਾਕਟਰ ਦੀ ਸਿਫਾਰਸ਼ ਤੋਂ ਕਿਸੇ ਵੀ ਦਵਾਈ ਦੀ ਮੰਗ ਕਰਦਾ ਹੈ ਤਾਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਜਾਵੇ। ਉਹਨਾਂ ਇਹ ਵੀ ਦੱਸਿਆ ਕਿ ਇਲਾਕੇ ਵਿੱਚ ਕੁੱਝ ਕਰਿਆਨਾ ਸਟੋਰ ਦੇ ਮਾਲਕ ਵੀ ਗੁਪਤ ਰੂਪ ਵਿੱਚ ਨਸ਼ੀਲੀਆਂ ਦਵਾਈਆਂ ਵੇਚਣ ਦੇ ਸੁਦਾਗਰ ਬਣੇ ਹੋਏ ਹਨ, ਉਹ ਵੀ ਬਾਜ ਆ ਜਾਣ ਨਹੀਂ ਤਾਂ ਉਹਨਾਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਕਰਕੇ ਜੇਲਾਂ ਵਿੱਚ ਬੰਦ ਕੀਤਾ ਜਾਵੇਗਾ। ਮੈਡੀਕਲ ਸਟੋਰ ਦੇ ਮਾਲਕਾਂ ਨੇ ਪੁਲੀਸ ਅਧਿਕਾਰੀਆਂ ਨੂੰ ਵਿਸ਼ਵਾਸ ਦਵਿਾਇਆ ਕਿ ਥਾਣਾ ਭੋਗਪੁਰ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣਗੇ।

Advertisement

Advertisement
Advertisement