For the best experience, open
https://m.punjabitribuneonline.com
on your mobile browser.
Advertisement

ਪੁਲੀਸ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ

05:53 AM Mar 14, 2025 IST
ਪੁਲੀਸ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ
ਪਿੰਡ ਦਿਉਗੜ੍ਹ ’ਚ ਘਰ ’ਚੋਂ ਦੋ ਲੱਖ ਰੁਪਏ ਮਿਲੇ ਪਾਤੜਾਂ (ਗੁਰਨਾਮ ਸਿੰਘ ਚੌਹਾਨ): ਪਿੰਡ ਦਿਉਗੜ੍ਹ ’ਚ ਪੁਲੀਸ ਵੱਲੋਂ ਡੀਐੱਸਪੀ ਪਾਤੜਾਂ ਇੰਦਰਪਾਲ ਚੌਹਾਨ ਅਤੇ ਥਾਣਾ ਮੁਖੀ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਘਰਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਪੁਲੀਸ ਨੇ ਇਕ ਘਰ ’ਚੋਂ 2 ਲੱਖ ਰੁਪਏ ਦੀ ਕਰੰਸੀ ਬਰਾਮਦ ਕੀਤੀ। ਡੀਐੱਸਪੀ ਇੰਦਰਪਾਲ ਚੌਹਾਨ ਨੇ ਦੱਸਿਆ ਕਿ ਪਿੰਡ ਦਿਉਗੜ੍ਹ ਵਿੱਚ ਨਸ਼ਾ ਤਸਕਰੀ ਦੀਆਂ ਮਿਲ ਰਹੀਆਂ ਸੂਚਨਾਵਾਂ ਦੇ ਆਧਾਰ ’ਤੇ ਸ਼ੱਕੀ ਘਰਾਂ ਵਿੱਚ ਛਾਪੇਮਾਰੀ ਕਰਕੇ ਤਲਾਸ਼ੀ ਲਈ ਗਈ। ਕੋਈ ਵੀ ਨਸ਼ੀਲੀ ਵਸਤੂ ਬਰਾਮਦ ਨਹੀ ਹੋਈ, ਇੱਕ ਘਰ ਵਿੱਚੋਂ 2 ਲੱਖ ਰੁਪਏ ਮਿਲੇ ਹਨ। ਘਰ ਵਿੱਚ ਮੌਜੂਦ ਔਰਤ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੀ, ਜਿਸ ਕਾਰਨ ਰਾਸ਼ੀ ਕਬਜ਼ੇ ਵਿੱਚ ਲੈ ਲਈ ਹੈ। ਪਰਿਵਾਰ ਸਬੂਤ ਪੇਸ਼ ਕਰੇਗਾ ਤਾਂ ਇਹ ਰਾਸ਼ੀ ਵਾਪਸ ਕਰ ਦਿੱਤੀ ਜਾਵੇਗੀ।
Advertisement

ਪਵਨ ਕੁਮਾਰ ਵਰਮਾ/ਹਰਦੀਪ ਸਿੰਘ ਸੋਢੀ
ਧੂਰੀ, 13 ਮਾਰਚ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਵੱਲੋਂ ਹਲਕਾ ਧੂਰੀ ਵਿੱਚ ਏਡੀਜੀਪੀ (ਐੱਨਆਰਆਈ ਮਾਮਲੇ) ਪ੍ਰਵੀਨ ਕੁਮਾਰ ਸਿਨਹਾ ਦੀ ਅਗਵਾਈ ਹੇਠ ਵੱਡੇ ਪੱਧਰ ’ਤੇ ਛਾਪੇ ਮਾਰੇ ਗਏ। ਧੂਰੀ ਸ਼ਹਿਰ ਦੇ ਰੇਲਵੇ ਪੁਲ ਨੇੜੇ ਸਥਿਤ ਬਾਜੀਗਰ ਬਸਤੀ ਇਲਾਕੇ ’ਚ ਜ਼ਿਲ੍ਹਾ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸੰਭਾਵੀ ਤਸਕਰਾਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤੇ ਮਸ਼ਕੂਕਾਂ ਦੀ ਚੈਕਿੰਗ ਕੀਤੀ। ਇਸ ਮੌਕੇ ਏਡੀਜੀਪੀ ਨਾਲ ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਐੱਸਐੱਸਪੀ ਨਵਰੀਤ ਸਿੰਘ ਵਿਰਕ ਤੇ ਐੱਸਪੀ ਮਨਦੀਪ ਸਿੰਘ ਸੰਧੂ ਆਦਿ ਮੌਜੂਦ ਸਨ। ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਤਸਕਰਾਂ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲੀਸ ਵਿਭਾਗ ਵੱਲੋਂ ਲਗਾਤਾਰ ‘ਕਾਸੋ’ ਵਰਗੇ ਅਪਰੇਸ਼ਨ ਚਲਾਏ ਜਾ ਰਹੇ ਹਨ ਤਾਂ ਕਿ ਨਸ਼ਾ ਤਸਕਰਾਂ ਤੱਕ ਇਹ ਸੁਨੇਹਾ ਸਿੱਧੇ ਅਤੇ ਸਪੱਸ਼ਟ ਰੂਪ ਵਿੱਚ ਪਹੁੰਚਾਇਆ ਜਾ ਸਕੇ ਕਿ ਜੇਕਰ ਉਨ੍ਹਾਂ ਵੱਲੋਂ ਇਹ ਕਾਲਾ ਕਾਰੋਬਾਰ ਹੁਣ ਵੀ ਬੰਦ ਨਾ ਕੀਤਾ ਗਿਆ ਤਾਂ ਉਨ੍ਹਾਂ ਦੀ ਖੈਰ ਨਹੀਂ। ਏਡੀਜੀਪੀ ਸਿਨਹਾ ਨੇ ਕਿਹਾ ਕਿ ਪੁਲੀਸ ਵੱਲੋਂ ਤਿੰਨ ਸਾਲਾਂ ਦੌਰਾਨ ਨਸ਼ਿਆਂ ਦੀ ਤਸਕਰੀ ਨੂੰ ਬਹੁਤ ਮੁਸਤੈਦੀ ਨਾਲ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲੀਸ ਤਸਕਰਾਂ ਨਾਲ ਫੈਸਲਾਕੁੰਨ ਜੰਗ ਲੜ ਰਹੀ ਹੈ ਅਤੇ ਇਸ ਦੇ ਬਹੁਤ ਵਧੀਆ ਨਤੀਜੇ ਵੀ ਨਿਕਲ ਕੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਨੇ ਨਸ਼ਾ ਤਸਕਰਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਨਸ਼ੇ ਦਾ ਧੰਦਾ ਛੱਡਣ ’ਚ ਮਦਦ ਦੀ ਅਪੀਲ ਕੀਤੀ। ਏਡੀਜੀਪੀ ਨੇ ਨਸ਼ਾ ਤਸਕਰਾਂ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਪਰਿਵਾਰ ਨਸ਼ਿਆਂ ਦਾ ਕਾਲਾ ਕਾਰੋਬਾਰ ਛੱਡ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨਾ ਚਾਹੁੰਦੇ ਹਨ ਤਾਂ ਇਸ ਲਈ ਪੰਜਾਬ ਪੁਲੀਸ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਛੱਡਣ ਵਾਲੇ ਹਰ ਵਿਅਕਤੀ ਨੂੰ ਸਮਾਜ ਵਿੱਚ ਬਣਦੀ ਇੱਜ਼ਤ ਅਤੇ ਹੁਨਰ ਮੁਤਾਬਕ ਕਾਰੋਬਾਰ ਦਿਵਾਉਣ ਲਈ ਪੁਲੀਸ ਵੱਲੋਂ ਪੂਰੀ ਵਾਹ ਲਾਈ ਜਾਵੇਗੀ।

Advertisement

ਪਿੰਡ ਦਿਉਗੜ੍ਹ ’ਚ ਘਰ ’ਚੋਂ ਦੋ ਲੱਖ ਰੁਪਏ ਮਿਲੇ
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਪਿੰਡ ਦਿਉਗੜ੍ਹ ’ਚ ਪੁਲੀਸ ਵੱਲੋਂ ਡੀਐੱਸਪੀ ਪਾਤੜਾਂ ਇੰਦਰਪਾਲ ਚੌਹਾਨ ਅਤੇ ਥਾਣਾ ਮੁਖੀ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਘਰਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਪੁਲੀਸ ਨੇ ਇਕ ਘਰ ’ਚੋਂ 2 ਲੱਖ ਰੁਪਏ ਦੀ ਕਰੰਸੀ ਬਰਾਮਦ ਕੀਤੀ। ਡੀਐੱਸਪੀ ਇੰਦਰਪਾਲ ਚੌਹਾਨ ਨੇ ਦੱਸਿਆ ਕਿ ਪਿੰਡ ਦਿਉਗੜ੍ਹ ਵਿੱਚ ਨਸ਼ਾ ਤਸਕਰੀ ਦੀਆਂ ਮਿਲ ਰਹੀਆਂ ਸੂਚਨਾਵਾਂ ਦੇ ਆਧਾਰ ’ਤੇ ਸ਼ੱਕੀ ਘਰਾਂ ਵਿੱਚ ਛਾਪੇਮਾਰੀ ਕਰਕੇ ਤਲਾਸ਼ੀ ਲਈ ਗਈ। ਕੋਈ ਵੀ ਨਸ਼ੀਲੀ ਵਸਤੂ ਬਰਾਮਦ ਨਹੀ ਹੋਈ, ਇੱਕ ਘਰ ਵਿੱਚੋਂ 2 ਲੱਖ ਰੁਪਏ ਮਿਲੇ ਹਨ। ਘਰ ਵਿੱਚ ਮੌਜੂਦ ਔਰਤ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੀ, ਜਿਸ ਕਾਰਨ ਰਾਸ਼ੀ ਕਬਜ਼ੇ ਵਿੱਚ ਲੈ ਲਈ ਹੈ। ਪਰਿਵਾਰ ਸਬੂਤ ਪੇਸ਼ ਕਰੇਗਾ ਤਾਂ ਇਹ ਰਾਸ਼ੀ ਵਾਪਸ ਕਰ ਦਿੱਤੀ ਜਾਵੇਗੀ।

Advertisement
Advertisement
Author Image

Mandeep Singh

View all posts

Advertisement