ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਵੱਲੋਂ ਬੇਟ ਖੇਤਰ ’ਚ ਨਸ਼ਿਆਂ ਖ਼ਿਲਾਫ਼ ਤਲਾਸ਼ੀ ਮੁਹਿੰਮ

07:29 AM Jun 19, 2024 IST
ਕਾਹਨੂੰਵਾਨ ਨੇੜਲੇ ਇੱਕ ਪਿੰਡ ਦੀ ਤਲਾਸ਼ੀ ਲੈਂਦੀ ਹੋਈ ਪੁਲੀਸ ਫੋਰਸ। - ਫੋਟੋ: ਜਾਗੋਵਾਲ

ਪੱਤਰ ਪ੍ਰੇਰਕ
ਕਾਹਨੂੰਵਾਨ, 18 ਜੂਨ
ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਪੁਲੀਸ ਵੱਲੋਂ ਬੇਟ ਖੇਤਰ ਦੇ ਤਿੰਨ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਸਬੰਧੀ ਡੀ.ਐੱਸ.ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਥਾਣਾ ਭੈਣੀਆਂ ਮੀਆਂ ਖਾਂ ਅਧੀਨ ਪੈਂਦੇ ਪਿੰਡ ਬੁੱਢਾ ਬਾਲਾ, ਫੁਲੜਾ ਅਤੇ ਮੌਚਪੁਰ ਵਿੱਚ ਨਸ਼ਾ ਤਸਕਰੀ ਦੇ ਕਥਿਤ ਦੋਸ਼ੀਆਂ ਦੇ ਘਰਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਹਲਕੇ ਅੰਦਰ ਹਰ ਤਰ੍ਹਾਂ ਦੇ ਨਸ਼ਾ ਤਸਕਰ ਨੂੰ ਨੱਥ ਪਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਅੱਜ ਮਾਰੇ ਗਏ ਛਾਪੇ ਦੌਰਾਨ ਕਰੀਬ 15 ਘਰਾਂ ਦੀ ਤਲਾਸ਼ੀ ਦੌਰਾਨ ਭਾਰੀ ਪੁਲੀਸ ਫੋਰਸ ਮੌਜੂਦ ਸੀ। ਅੱਜ ਦੀ ਮੁਹਿੰਮ ਦੌਰਾਨ ਐੱਸ.ਐੱਚ.ਓ. ਧਾਰੀਵਾਲ ਮਨਦੀਪ ਮਲਹੋਤਰਾ, ਐੱਸ.ਐੱਚ.ਓ. ਭੈਣੀ ਮੀਆਂ ਖਾਂ ਸੁਮਨਪ੍ਰੀਤ ਕੌਰ ਮਾਨ ਅਤੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਵੀ ਹਾਜ਼ਰ ਸਨ।

Advertisement

ਐਕਸਾਈਜ਼ ਵਿਭਾਗ ਵੱਲੋਂ 6,800 ਲਿਟਰ ਨਾਜਾਇਜ਼ ਲਾਹਣ ਬਰਾਮਦ

ਜਲੰਧਰ (ਪੱਤਰ ਪ੍ਰੇਰਕ): ਸਹਾਇਕ ਕਮਿਸ਼ਨਰ ਐਕਸਾਈਜ਼ ਨਵਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਐਕਸਾਈਜ਼ ਐੱਸ.ਕੇ.ਗਰਗ ਦੀਆਂ ਹਦਾਇਤਾਂ ’ਤੇ ਨਾਜਾਇਜ਼ ਸ਼ਰਾਬ ਦੀ ਰੋਕਥਾਮ ਲਈ ਅੱਜ ਸਵੇਰੇ ਦਰਿਆ ਸਤਲੁਜ ਦੇ ਕੰਢੇ ’ਤੇ ਪੈਂਦੇ ਪਿੰਡ ਬੁਰਜ, ਢਗਾਰਾ, ਭੋਡੇ ਅਤੇ ਸੰਗੋਵਾਲ ਵਿੱਚ ਈ.ਟੀ.ਓ. ਸੁਨੀਲ ਗੁਪਤਾ ਅਤੇ ਐਕਸਾਈਜ਼ ਇੰਸਪੈਕਟਰ ਸਰਵਨ ਸਿੰਘ ਢਿੱਲੋਂ ਵੱਲੋਂ ਐਕਸਾਈਜ਼ ਪੁਲੀਸ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਦੌਰਾਨ ਪੰਜ ਤਿਰਪਾਲਾਂ ਹਰੇਕ ਵਿੱਚ 800 ਲਿਟਰ, 4 ਤਿਰਪਾਲਾਂ ਹਰੇਕ ਵਿੱਚ 500 ਲਿਟਰ ਅਤੇ ਚਾਰ ਡਰੰਮ ਹਰੇਕ ਵਿੱਚ 200 ਲਿਟਰ, ਕੁੱਲ 6800 ਲਿਟਰ ਲਾਹਣ ਬਰਾਮਦ ਕੀਤੀ ਗਈ ਜਿਸ ਨੂੰ ਮੌਕੇ ’ਤੇ ਨਸ਼ਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਐਕਸਾਈਜ਼ ਵਿਭਾਗ ਵੱਲੋਂ ਤਲਾਸ਼ੀ ਮੁਹਿੰਮ ਨੂੰ ਭਵਿੱਖ ਵਿੱਚ ਹੋਰ ਤੇਜ਼ ਕੀਤਾ ਜਾਵੇਗਾ ਅਤੇ ਮੁਲਜ਼ਮਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
Advertisement