For the best experience, open
https://m.punjabitribuneonline.com
on your mobile browser.
Advertisement

ਪੁਲੀਸ ਵੱਲੋਂ ਬਾਗੜੀਆਂ ਵਿੱਚ ਤਲਾਸ਼ੀ ਮੁਹਿੰਮ

07:44 AM Jun 20, 2024 IST
ਪੁਲੀਸ ਵੱਲੋਂ ਬਾਗੜੀਆਂ ਵਿੱਚ ਤਲਾਸ਼ੀ ਮੁਹਿੰਮ
ਪਿੰਡ ਬਾਗੜੀਆਂ ’ਚ ਤਲਾਸ਼ੀ ਮੁਹਿੰਮ ਦੌਰਾਨ ਪੁਲੀਸ ਮੁਲਾਜ਼ਮ।
Advertisement

ਰਾਜਿੰਦਰ ਜੈਦਕਾ
ਅਮਰਗੜ੍ਹ, 19 ਜੂਨ
ਐੱਸਐੱਸਪੀ ਮਾਲੇਰਕੋਟਲਾ ਦੇ ਹੁਕਮ ਤਹਿਤ ਅੱਜ ਪੁਲੀਸ ਟੀਮਾਂ ਨੇ ਡੀਐੱਸਪੀ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਬਾਗੜੀਆਂ ਵਿੱਚ ਨਸ਼ੇ ਦੀ ਜੜ੍ਹ ਨੂੰ ਖਤਮ ਕਰਨ ਲਈ ਸਰਚ ਅਪਰੇਸ਼ਨ ਚਲਾਇਆ। ਤਿੰਨ ਗੱਡੀਆਂ ਵਿਚ ਸਵਾਰ ਹੋਏ ਪੁਲੀਸ ਮੁਲਾਜ਼ਮਾਂ ਨੇ ਨਸ਼ਾ ਤਸਕਰੀ ਦੇ ਮਾਮਲਿਆਂ ਨਾਲ ਸਬੰਧਤ ਮੁਲਜ਼ਮਾਂ ਦੇ ਘਰਾਂ ਦੀ ਤਲਾਸ਼ੀ ਲੈ ਕੇ ਪੁੱਛ-ਪੜਤਾਲ ਕੀਤੀ ਹੈ। ਇਸ ਮੁਹਿੰਮ ਵਿਚ ਥਾਣਾ ਮੁਖੀ ਮਨਜੀਤ ਸਿੰਘ, ਏਐੱਸਆਈ ਜਸਵਿੰਦਰ ਸਿੰਘ, ਨਾਜਰ ਸਿੰਘ, ਨਾਸਰ ਦੀਨ, ਹੌਲਦਾਰ ਜਸਵੰਤ ਸਿੰਘ, ਅਮਰਿੰਦਰ ਸਿੰਘ ਆਦਿ ਨੇ ਅੱਜ ਸਿਖਰ ਦੁਪਹਿਰ ਘਰਾਂ ਦੀ ਤਲਾਸ਼ੀ ਲਈ। ਡੀਐੱਸਪੀ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਇਥੋਂ ਇੱਕ ਵਿਅਕਤੀ ਤੋਂ 10 ਕਿਲੋ ਭੁੱਕੀ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ ਅਧਿਕਾਰੀਆਂ ਨੇ ਜਿਨ੍ਹਾਂ ’ਤੇ ਨਸ਼ਾ ਤਸਕਰੀ ਦੇ ਪਹਿਲਾਂ ਪਰਚੇ ਦਰਜ ਹਨ, ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ਼ ਸਖਤ ਕਾਰਵਾਈ ਕਰ ਕੇ ਉਸਦੀ ਜਾਇਦਾਦ ਵੀ ਕੁਰਕ ਕੀਤੀ ਜਾਵੇਗੀ।

Advertisement

Advertisement
Author Image

Advertisement
Advertisement
×