ਪੁਲੀਸ ਵੱਲੋਂ ਨਸ਼ਿਆਂ ਦੀ ਵੱਡੀ ਖੇਪ ਬਰਾਮਦ, ਛੇ ਗ੍ਰਿਫ਼ਤਾਰ
07:04 AM Jan 30, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਜਨਵਰੀ
ਉੱਤਰ-ਪੱਛਮੀ ਜ਼ਿਲ੍ਹਾ ਪੁਲੀਸ ਵੱਲੋਂ ਨਾਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ, ਨਾਜਾਇਜ਼ ਨਕਦੀ ਬਰਾਮਦ ਕੀਤੀ ਗਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਤਿੰਨ ਵੱਖ-ਵੱਖ ਥਾਵਾਂ ’ਤੇ 6 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਅਤੇ 1,50,60,000 ਰੁਪਏ ਦੀ ਨਕਦੀ ਜ਼ਬਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਖੂਫ਼ੀਆ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਸਥਾਨਕ ਪੁਲੀਸ ਅਤੇ ਐੱਸਐੱਸਟੀਜ਼ ਦੇ ਸਾਂਝੇ ਯਤਨਾਂ ਤਹਿਤ 1,862 ਪੇਟੀਆਂ ਅਤੇ 5 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਛੇ ਜਣਿਆਂ ਨੂੰ ਕਾਬੂ ਕੀਤਾ ਅਤੇ ਨੇੜਲੇ ਰਾਜਾਂ ਤੋਂ ਮੰਗਵਾਈ ਗਈ ਸ਼ਰਾਬ ਦੀ ਢੋਆ-ਢੁਆਈ ਲਈ ਵਰਤੀ ਜਾਣ ਵਾਲੀ ਕਾਰ ਵੀ ਜ਼ਬਤ ਕੀਤੀ ਗਈ। ਪੁਲੀਸ ਵੱਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਚਾਰ ਨਸ਼ਾ ਤਸਕਰਾਂ ਅਤੇ ਗਾਹਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ 4.65 ਗ੍ਰਾਮ ਸਮੈਕ ਅਤੇ 804 ਗ੍ਰਾਮ ਗਾਂਜਾ ਜ਼ਬਤ ਕੀਤੀ ਗਈ ਹੈ।
Advertisement
Advertisement