ਪੁਲੀਸ ਨੇ ਸੰਭਲ ਮਸਜਿਦ ਕਮੇਟੀ ਦੇ ਪ੍ਰਧਾਨ ਨੂੰ ਹਿਰਾਸਤ ’ਚ ਲਿਆ
05:52 AM Mar 24, 2025 IST
ਸੰਭਲ:
Advertisement
ਸਥਾਨਕ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ 24 ਨਵੰਬਰ ਦੀ ਹਿੰਸਾ ਮਾਮਲੇ ਵਿੱਚ ਬਿਆਨ ਦਰਜ ਕਰਵਾਉਣ ਲਈ ਸ਼ਾਹੀ ਜਾਮਾ ਮਸਜਿਦ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜ਼ਫਰ ਅਲੀ ਨੂੰ ਹਿਰਾਸਤ ਵਿੱਚ ਲਿਆ ਹੈ। ਇਹ ਪੁੱਛੇ ਜਾਣ ’ਤੇ ਕਿ ਕੀ ਜ਼ਫਰ ਅਲੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਸੰਭਲ ਕੋਤਵਾਲੀ ਦੇ ਇੰਚਾਰਜ ਅਨੁਜ ਕੁਮਾਰ ਤੋਮਰ ਨੇ ਕਿਹਾ ਕਿ ਉਸ ਨੂੰ ਸਿਟ ਨੇ ਬਿਆਨ ਦਰਜ ਕਰਵਾਉਣ ਲਈ ਹਿਰਾਸਤ ’ਚ ਲਿਆ ਹੈ। ਉਸ ਨੂੰ ਜਦੋਂ ਪੁੱਛਿਆ ਗਿਆ ਕਿ ਕੀ ਇਹ ਹਿਰਾਸਤ 24 ਨਵੰਬਰ ਦੀ ਹਿੰਸਾ ਨਾਲ ਸਬੰਧਤ ਹੈ, ਤਾਂ ਉਸ ਨੇ ਪੁਸ਼ਟੀ ਕੀਤੀ ਕਿ ਅਲੀ ਕੋਲੋਂ ਇਸੇ ਮਾਮਲੇ ਵਿੱਚ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 24 ਨਵੰਬਰ ਨੂੰ ਜਾਮਾ ਮਸਜਿਦ ਦੇ ਸਰਵੇਖਣ ਦੌਰਾਨ ਹੋਈ ਹਿੰਸਾ ਵਿੱਚ ਚਾਰ ਵਿਅਕਤੀ ਮਾਰੇ ਗਏ ਸਨ ਅਤੇ ਪੁਲੀਸ ਮੁਲਾਜ਼ਮਾਂ ਸਮੇਤ ਕਈ ਹੋਰ ਜ਼ਖ਼ਮੀ ਹੋ ਗਏ ਸਨ। -ਪੀਟੀਆਈ
Advertisement
Advertisement