ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਵੱਲੋਂ ਲਾਊਡ ਸਪੀਕਰ ਰਾਹੀਂ ਨਸ਼ਾ ਤਸਕਰਾਂ ਨੂੰ ਚਿਤਾਵਨੀ

08:23 AM Aug 25, 2024 IST
ਫ਼ਿਰੋਜ਼ਪੁਰ ਵਿੱਚ ਲਾਊਡ ਸਪੀਕਰ ਰਾਹੀਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੀ ਹੋਈ ਪੁਲੀਸ।

ਮਹਿੰਦਰ ਸਿੰਘ ਰੱਤੀਆਂ
ਮੋਗਾ, 24 ਅਗਸਤ
ਫ਼ਿਰੋਜ਼ਪੁਰ ਪੁਲੀਸ ਗਲੀਆਂ ’ਚ ਲਾਊਡ ਸਪੀਕਰ ਰਾਹੀਂ ਨਸ਼ਾ ਤਸਕਰਾਂ ਨੂੰ ਕਾਰਵਾਈ ਦੀ ਚਿਤਾਵਨੀ ਦੇ ਰਹੀ ਹੈ, ਜਿਸ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਵੀ ਇਸ ਮੁਹਿੰਮ ਦੀ ਜਾਣਕਾਰੀ ਐਕਸ ’ਤੇ ਸਾਂਝੀ ਕੀਤੀ ਹੈ।
ਇਸ ਬਾਰੇ ਫ਼ਿਰੋਜ਼ਪੁਰ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਹਰਮੇਲ ਸਿੰਘ ਚਮੇਲੀ ਨੇ ਦੱਸਿਆ ਕਿ ਉਹ ਜਿੱਥੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਸਮਝਾ ਰਹੇ ਹਨ ਉਥੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹਨ ਕਿ ਉਹ ਜਾਂ ਤਾਂ ਧੰਦਾ ਬੰਦ ਕਰ ਦੇਣ ਜਾਂ ਉਹ ਇਲਾਕਾ ਛੱਡ ਜਾਣ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਹ ਆਪਣੇ ਖੇਤਰ ਵਿੱਚ ਨਸ਼ੇ ਦਾ ਧੰਦਾ ਨਹੀਂ ਚੱਲਣ ਦੇਣਗੇ। ਜੇ ਕੋਈ ਪੀੜਤ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਉਸ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਆਪਣਾ ਮੋਬਾਈਲ ਨੰਬਰ ਜਾਰੀ ਕਰ ਕੇ ਆਖਿਆ ਕਿ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਬਾਰੇ ਜਾਣਕਾਰੀ ਦੇਣ ਲਈ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ ਅਤੇ ਉਸ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਦੇ ਨਾਲ ਸਰਕਾਰ ਕੋਲੋਂ ਪ੍ਰਸ਼ੰਸਾ ਪੱਤਰ ਅਤੇ ਵਾਜਬ ਇਨਾਮ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਥਾਣਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਹੱਥ ਵਿੱਚ ਲਾਊਡ ਸਪੀਕਰ ਲੈ ਕੇ ਪੁਲੀਸ ਦੀ ਸਰਕਾਰੀ ਗੱਡੀ ਵਿੱਚ ਨਸ਼ਿਆਂ ਲਈ ਬਦਨਾਮ ਬਸਤੀ ਸੇਖਾਂ ਵਾਲੀ ਇਲਾਕੇ ’ਚੋਂ ਲੰਘਦੇ ਹੋਏ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਅਤੇ ਅਤੇ ਲੋਕਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਲੋਕ ਉਸ ਦੀ ਵੀਡੀਓ ਬਣਾ ਰਹੇ ਹਨ ਪਰ ਹੁਣ ਜਦੋਂ ਇਹ ਵੀਡੀਓ ਵਾਇਰਲ ਹੋਈ ਤਾਂ ਉਸ ਨੂੰ ਲੋਕਾਂ ਵੱਲੋਂ ਸੂਚਨਾ ਦੇਣ ਲਈ ਫੋਨ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਬਤੌਰ ਥਾਣਾ ਸਿਟੀ ਫ਼ਿਰੋਜ਼ਪੁਰ ਮੁਖੀ ਅਹੁਦਾ ਸੰਭਾਲਿਆ ਹੈ।

Advertisement

Advertisement