ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਖ਼ਮੀ ਨੂੰ ਹਸਪਤਾਲ ਦਾਖ਼ਲ ਕਰਵਾਉਣ ਵਾਲੇ ਕੋਲੋਂ ਪੜਤਾਲ ਨਹੀਂ ਕਰੇਗੀ ਪੁਲੀਸ: ਏਡੀਜੀਪੀ

10:00 AM Jul 12, 2024 IST

ਨਿੱਜੀ ਪੱਤਰ ਪ੍ਰੇਰਕ
ਮੋਗਾ, 11 ਜੁਲਾਈ
ਪੰਜਾਬ ਦੇ ਏਡੀਜੀਪੀ ਟਰੈਫ਼ਿਕ ਤੇ ਸੜਕ ਸੁਰੱਖਿਆ ਅਮਰਦੀਪ ਸਿੰਘ ਰਾਏ ਸੂਬੇ ਭਰ ਦੇ ਸੀਨੀਅਰ ਪੁਲੀਸ ਅਫ਼ਸਰਾਂ (ਐੱਸਐੱਸਪੀ) ਅਤੇ ਕਮਿਸ਼ਨਰ ਪੁਲੀਸ (ਸੀਪੀ) ਨੂੰ ਪੱਤਰ ਜਾਰੀ ਕਰਕੇ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਫ਼ਰਿਸ਼ਤੇ ਸਕੀਮ’ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਦਾਇਤਾਂ ਦਿੱਤੀਆਂ ਹਨ। ਏਡੀਜੀਪੀ ਨੇ ਖੇਤਰੀ ਪੁਲੀਸ ਅਧਿਕਾਰੀਆਂ ਨੂੰ ਆਖਿਆ ਕਿ ਉਹ ਆਪਣੇ ਅਧੀਨ ਤਾਇਨਾਤ ਟਰੈਫ਼ਿਕ ਐਜੂਕੇਸ਼ਨ ਸੈੱਲ, ਖੇਤਰੀ ਯੂਨਿਟਾਂ, ਥਾਣਾ ਮੁਖੀਆਂ, ਚੌਕੀ ਇੰਚਾਰਜਾਂ ਤੇ ਅਧਿਕਾਰੀਆਂ ਨੂੰ ਹਦਾਇਤ ਕਰਨ ਕਿ ਉਹ ਆਮ ਲੋਕਾਂ ਨੂੰ ਜਾਗਰੂਕ ਕਰਨ ਕਿ ਸੜਕ ਦੁਰਘਟਨਾਵਾਂ ਵਿੱਚ ਜ਼ਖ਼ਮੀ ਵਿਅਕਤੀ ਨੂੰ ਦਾਖ਼ਲ ਕਰਵਾਉਂਦਾ ਹੈ ਤਾਂ ਉਸ ਵਿਅਕਤੀ ਨੂੰ ਪੁਲੀਸ ਆਦਿ ਗਵਾਹ ਬਣਨ ਲਈ ਤੰਗ ਪ੍ਰੇਸ਼ਾਨ ਨਹੀਂ ਕਰੇਗੀ। ਸਗੋਂ ਇਸ ਸਕੀਮ ਤਹਿਤ ਜ਼ਖ਼ਮੀ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਦੋ ਹਜ਼ਾਰ ਦੀ ਰਾਸ਼ੀ ਤੇ ਜੀਵਨ ਰੱਖਿਆ ਪ੍ਰਸ਼ੰਸਾਂ ਪੱਤਰ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੁਰਘਟਨਾਂ ਸਥਾਨ ਨੇੜਲੇ ਪ੍ਰਾਈਵੇਟ ਜਾਂ ਸਰਕਾਰੀ ਹਸਪਤਾਲ ਸੜਕ ਹਾਦਸਿਆਂ ਦੇ ਜ਼ਖ਼ਮੀਆਂ ਦਾ ਇਲਾਜ਼ ਉਨ੍ਹਾਂ ਦੇ ਵਾਰਸਾਂ ਦੇ ਆਉਣ ਤੱਕ ਘੱਟੋ ਘੱਟ 48 ਘੰਟਿਆਂ ਲਈ ਇਲਾਜ ਕਰਨ ਦੇ ਪਾਬੰਦ ਹਨ। ਉਨ੍ਹਾਂ ਕਿਹਾ ਕਿ ਪੁਲੀਸ ਜਾਂ ਹਸਪਤਾਲ ਪ੍ਰਸ਼ਾਸਨ, ਮਦਦ ਕਰਨ ਵਾਲੇ ਤੋਂ ਕੋਈ ਪੁੱਛ-ਪੜਤਾਲ ਨਹੀਂ ਹੋਵੇਗੀ ਜਦੋਂ ਤੱਕ ਉਹ ਖੁਦ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

Advertisement

Advertisement
Advertisement