ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਨੀਤ ਕੌਰ ਵੱਲੋਂ ਸਿਆਸੀ ਸਰਗਰਮੀਆਂ ਤੇਜ਼

07:43 AM Apr 02, 2024 IST
ਮੋਤੀ ਮਹਿਲ ’ਚ ਭਾਜਪਾ ਵਿੱਚ ਸ਼ਾਮਲ ਹੋਏ ਵਿਅਕਤੀਆਂ ਨਾਲ ਪ੍ਰਨੀਤ ਕੌਰ।

ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਅਪਰੈਲ
ਲੋਕ ਸਭਾ ਹਲਕਾ ਪਟਿਆਲਾ ਤੋਂ ਚਾਰ ਵਾਰ ਕਾਂਗਰਸ ਦੇ ਐੱਮਪੀ ਰਹੇ ਪ੍ਰਨੀਤ ਕੌਰ ਨੇ ਭਾਜਪਾ ਵੱਲੋਂ ਉਮੀਦਵਾਰ ਬਣਾਏ ਜਾਣ ਤੋਂ ਤੁਰੰਤ ਬਾਅਦ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਐਲਾਨਨਾਮੇ ਤੋਂ ਦੂਜੇ ਹੀ ਦਿਨ ਉਨ੍ਹਾਂ ਨੇ ਅੱਜ ਇਥੇ ਆਪਣੀ ਰਿਹਾਇਸ਼ ਮੋਤੀ ਬਾਗ ਪੈਲੇਸ ਵਿੱਚ ਵੱਖ-ਵੱਖ ਪਾਰਟੀਆਂ ਦੇ ਕਈ ਕਾਰਕੁਨਾਂ ਨੂੰ ਭਾਜਪਾ ’ਚ ਸ਼ਾਮਲ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਵਿਸ਼ੇਸ ਤੌਰ ’ਤੇ ਸਮਾਣਾ, ਰਾਜਪੁਰਾ ਅਤੇ ਡੇਰਾਬਸੀ ਨਾਲ ਸਬੰਧਤ ਲੋਕਾਂ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਕਿ ਜਿਵੇਂ ਪਹਿਲਾਂ ਉਨ੍ਹਾਂ ਨੂੰ ਪਟਿਆਲਵੀਆਂ ਨੇ ਚਾਰ ਵਾਰ ਸੰਸਦ ਮੈਂਬਰ ਬਣਾ ਕੇ ਮਾਣ ਬਖਸ਼ਿਆ ਹੈ, ਉਵੇਂ ਹੀ ਐਤਕੀਂ ਵੀ ਹਲਕੇ ਦੇ ਵੋਟਰ ਉਨ੍ਹਾਂ ਨੂੰ ਲੋਕ ਸਭਾ ’ਚ ਭੇਜਣਗੇ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁਣਗਾਣ ਵੀ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਸ੍ਰੀ ਮੋਦੀ ਨੇ ਛੋਟੇ ਤੋਂ ਲੈ ਕੇ ਵੱਡੇ ਵਿਅਕਤੀਆਂ ਤੱਕ ਹਰੇਕ ਦਾ ਖਿਆਲ ਰੱਖਿਆ ਹੈ। ਇਸੇ ਦੌਰਾਨ ਭਾਜਪਾ ਆਗੂ ਸੁਰਿੰਦਰ ਸਿੰਘ ਖੇੜਕੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੱਜ ਸਮਾਣਾ, ਰਾਜਪੁਰਾ ਅਤੇ ਡੇਰਾਬਸੀ ਹਲਕਿਆਂ ਦੇ ਲੋਕਾਂ ਨੇ ਭਾਜਪਾ ਨਾਲ ਸਾਂਝ ਪਾਈ ਹੈ। ਖੇੜਕੀ ਨੇ ਦੱਸਿਆ ਕਿ ਇਸ ਮੌਕੇ ਪਿੰਡ ਰੌਣੀ, ਇੰਦਰਪੁਰਾ, ਖੇੜੀ ਮਾਨੀਆਂ, ਗਾਜ਼ੀਪੁਰ, ਮਵੀ ਸੱਪਾਂ, ਦਦਹੇੜਾ, ਡਰੌਲੀ, ਦੁੱਲੜ, ਲਾਛੜੂ ਤੇ ਸੱਸਾਂ ਗੁੱਜਰਾਂ ਆਦਿ ਪਿੰਡਾਂ ਤੋਂ ਆਏ ਹੋਰਨਾਂ ਪਾਰਟੀਆਂ ਦੇ ਕਈ ਲੋਕਾਂ ਨੇ ਵੀ ਖੁਦ ਹੀ ਭਾਜਪਾ ’ਚ ਸ਼ਾਮਲ ਹੋਣ ਦੀ ਇੱਛਾ ਜਤਾਈ।

Advertisement

Advertisement