ਬਿਕਰਮਜੀਤ ਸਿੰਘ ਖਾਲਸਾ ਵੱਲੋਂ ਸਿਆਸੀ ਸਰਗਰਮੀਆਂ ਸ਼ੁਰੂ
ਪੱਤਰ ਪ੍ਰੇਰਕ
ਰਾਏਕੋਟ, 17 ਨਵੰਬਰ
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਇੰਚਾਰਜ ਲਗਾਏ ਗਏ ਇੰਚਾਰਜ ਸਰਦਾਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਰਾਏਕੋਟ ਹਲਕੇ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ।
ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਐੱਸਜੀਪੀਸੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਦਾ ਗੱਲਬਾਤ ਕਰਦੇ ਹੋਏ ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਲਗਨ ਨਾਲ ਪੂਰਾ ਨਿਭਾਉਣਗੇ ਅਤੇ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਤਾਂ ਜੋ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਖਾਲਸਾ ਨੇ ਕਿਹਾ ਕਿ ਉਹ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੀ ਸੀਟ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਾਉਣਗੇ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਸਹਬਿਾਜਪੁਰਾ ਆਦਿ ਹਾਜ਼ਰ ਸਨ।