ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਮਰੇਡ ਸੰਘਾ ਦੀ ਬਰਸੀ ਮੌਕੇ ਸਿਆਸੀ ਕਾਨਫਰੰਸ

10:14 AM Nov 22, 2024 IST
ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਅਜਮੇਰ ਸਿੰਘ ਸਮਰਾ।

ਲਾਜਵੰਤ ਸਿੰਘ
ਨਵਾਂਸ਼ਹਿਰ, 21 ਨਵੰਬਰ
ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ -ਲੈਨਿਨਵਾਦੀ) ਨਿਊਡੈਮੋਕਰੇਸੀ ਵੱਲੋਂ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ 32ਵੀਂ ਬਰਸੀ ਮੌਕੇ ਸਿਆਸੀ ਕਾਨਫਰੰਸ ਕੀਤੀ ਗਈ। ਕਾਮਰੇਡ ਸੰਘਾ ਦੀ ਯਾਦਗਾਰ ਉੱਤੇ ਪਾਰਟੀ ਦਾ ਝੰਡਾ ਲਹਿਰਾਉਣ ਦੀ ਰਸਮ ਪਾਰਟੀ ਦੇ ਆਗੂ ਅਵਤਾਰ ਸਿੰਘ ਤਾਰੀ ਵਲੋਂ ਨਿਭਾਈ ਗਈ। ਪਾਰਟੀ ਦੇ ਸੀਨੀਅਰ ਸੂਬਾਈ ਆਗੂਆਂ ਕਾਮਰੇਡ ਦਰਸ਼ਨ ਸਿੰਘ ਖਟਕੜ, ਕਾਮਰੇਡ ਅਜਮੇਰ ਸਿੰਘ ਸਮਰਾ ਅਤੇ ਕਾਮਰੇਡ ਕੁਲਵਿੰਦਰ ਸਿੰਘ ਵੜੈਚ ਨੇ ਇਨਕਲਾਬੀ ਤਾਕਤਾਂ ਨੂੰ ਮਜ਼ਬੂਤ ਕਰਕੇ ਤਿੱਖੇ ਸੰਘਰਸ਼ ਲੜਨ ਦਾ ਸੱਦਾ ਦਿੱਤਾ। ਆਗੂਆਂ ਨੇ ਕਿਹਾ ਕਿ ਆਦਿਵਾਸੀਆਂ ਦੇ ਉਜਾੜੇ, ਆਦਿਵਾਸੀਆਂ ਨੂੰ ਜਬਰ ਢਾਹੁਣ ਦਾ ਤਿੱਖਾ ਵਿਰੋਧ ਕਰਨਾ ਚਾਹੀਦਾ ਹੈ। ਦਲਜੀਤ ਸਿੰਘ ਐਡਵੋਕੇਟ, ਕਮਲਜੀਤ ਸਨਾਵਾ ਅਤੇ ਹਰੀ ਰਾਮ ਰਸੂਲਪੁਰੀ ਨੇ ਪੰਜਾਬ ਦੀ ਮਾਨ ਸਰਕਾਰ ’ਤੇ ਤਿੱਖੇ ਹਮਲੇ ਕੀਤੇ।

Advertisement

Advertisement