For the best experience, open
https://m.punjabitribuneonline.com
on your mobile browser.
Advertisement

ਮਾਸਟਰ ਸੰਘਾ ਦੀ ਬਰਸੀ ਮੌਕੇ ਸਿਆਸੀ ਕਾਨਫਰੰਸ

06:32 AM Nov 21, 2023 IST
ਮਾਸਟਰ ਸੰਘਾ ਦੀ ਬਰਸੀ ਮੌਕੇ ਸਿਆਸੀ ਕਾਨਫਰੰਸ
ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਦਰਸ਼ਨ ਸਿੰਘ ਖਟਕੜ। -ਫੋਟੋ: ਲਾਜਵੰਤ
Advertisement

ਪੱਤਰ ਪ੍ਰੇਰਕ
ਨਵਾਂਸ਼ਹਿਰ, 20 ਨਵੰਬਰ
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ -ਲੈਨਿਨਵਾਦੀ) ਨਿਊ-ਡੈਮੋਕਰੇਸੀ ਵੱਲੋਂ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ 31ਵੀਂ ਬਰਸੀ ਮੌਕੇ ਸਿਆਸੀ ਕਾਨਫਰੰਸ ਕੀਤੀ ਗਈ। ਕਾਮਰੇਡ ਸੰਘਾ ਦੀ ਯਾਦਗਾਰ ਉੱਤੇ ਪਾਰਟੀ ਦਾ ਝੰਡਾ ਲਹਿਰਾਉਣ ਦੀ ਰਸਮ ਪਾਰਟੀ ਦੇ ਆਗੂ ਕਾਮਰੇਡ ਦਲਜੀਤ ਸਿੰਘ ਐਡਵੋਕੇਟ ਵਲੋਂ ਨਿਭਾਈ ਗਈ।
ਇਸ ਮੌਕੇ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦ ਸਾਥੀ ਸੰਘਾ ਦੇ ਦਰਸਾਏ ਰਾਹ ਉੱਤੇ ਚੱਲਦਿਆਂ ਜਮਾਤੀ ਯੁੱਧ ਨੂੰ ਹੋਰ ਤੇਜ਼ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ। ਇਸ ਵਾਰ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਯਾਦਗਾਰੀ ਐਵਾਰਡ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੂੰ ਦਿੱਤਾ ਗਿਆ। ਇਸ ਉਪਰੰਤ ਸੀਨੀਅਰ ਸੂਬਾਈ ਆਗੂਆਂ ਕਾਮਰੇਡ ਦਰਸ਼ਨ ਸਿੰਘ ਖਟਕੜ ਅਤੇ ਕਾਮਰੇਡ ਅਜਮੇਰ ਸਿੰਘ ਸਮਰਾ ਨੇ ਆਖਿਆ ਕਿ ਸ਼ਹੀਦ ਸਾਥੀ ਸੰਘਾ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਦੁਨੀਆਂ ਵਿਚ ਆਰਥਿਕ ਮੰਦਵਾੜਾ ਵਧ ਰਿਹਾ ਹੈ ਜੋ ਕਿ ਸਾਮਰਾਜਵਾਦ ਦਾ ਸੰਕਟ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀਆਂ ਖ਼ਿਲਾਫ਼ ਨਫਰਤ ਫੈਲਾਈ ਜਾ ਰਹੀ ਹੈ। ਨਵੀਂ ਕਿਸਮ ਦਾ ਕੌਮਵਾਦ ਉਭਾਰਿਆ ਜਾ ਰਿਹਾ ਹੈ। ਨਵੀਂ ਵਿੱਦਿਆ ਨੀਤੀ ਰਾਹੀਂ ਸਿਰਫ਼ ਇੱਕ ਵਿਚਾਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਰ ਵਿਰੋਧੀ ਵਿਚਾਰਾਂ ਨੂੰ ਕੁਚਲਣ ਦੇ ਰਾਹ ਪੈ ਗਈ ਹੈੈ। ਇਸ ਮੌਕੇ ਬੀਬੀ ਗੁਰਬਖਸ਼ ਕੌਰ ਸੰਘਾ, ਹਰੀ ਰਾਮ ਰਸੂਲਪੁਰੀ, ਕਮਲਜੀਤ ਸਨਾਵਾ ਅਤੇ ਅਵਤਾਰ ਸਿੰਘ ਤਾਰੀ ਨੇ ਵੀ ਵਿਚਾਰ ਪੇਸ਼ ਕੀਤੇ। ਮਾਨਵਤਾ ਕਲਾ ਕੇਂਦਰ ਨਗਰ ਦੀ ਨਾਟਕ ਟੀਮ ਵੱਲੋਂ ਇਨਕਲਾਬੀ ਨਾਟਕ ਤੇ ਕੋਰੀਓਗ੍ਰਫੀਆਂ ਪੇਸ਼ ਕੀਤੀਆਂ ਗਈਆਂ।

Advertisement

Advertisement
Author Image

Advertisement
Advertisement
×