For the best experience, open
https://m.punjabitribuneonline.com
on your mobile browser.
Advertisement

ਸਿਆਸੀ ਨੀਂਹ ਪੱਥਰ: ਕਾਂਗਰਸ ਸਰਕਾਰ ਸਮੇਂ ਆਏ ਪ੍ਰਾਜੈਕਟ ਸਰਕਾਰੀ ਏਜੰਡੇ ’ਚੋਂ ਗਾਇਬ

06:45 AM Sep 23, 2024 IST
ਸਿਆਸੀ ਨੀਂਹ ਪੱਥਰ  ਕਾਂਗਰਸ ਸਰਕਾਰ ਸਮੇਂ ਆਏ ਪ੍ਰਾਜੈਕਟ ਸਰਕਾਰੀ ਏਜੰਡੇ ’ਚੋਂ ਗਾਇਬ
ਚਰਨਜੀਤ ਚੰਨੀ ਵੱਲੋਂ ਰੱਖੇ ਗਏ ਜ਼ਿਲ੍ਹਾ ਸਿਵਲ ਹਸਪਤਾਲ ਦੇ ਨੀਂਹ ਪੱਥਰ ਦੀ ਤਸਵੀਰ।
Advertisement

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 22 ਸਤੰਬਰ
ਮੁਹਾਲੀ ਦੇ ਵਿਕਾਸ ਨੂੰ ਚਾਰ-ਚੰਨ ਲਗਾਉਣ ਲਈ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੇ ਰੱਖੇ ਗਏ ਨੀਂਹ ਪੱਥਰ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਦੇ ਏਜੰਡੇ ’ਚੋਂ ਗਾਇਬ ਹਨ। ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਕ੍ਰਮਵਾਰ ਇੱਥੋਂ ਦੇ ਸੈਕਟਰ-66 ਵਿੱਚ ਜ਼ਿਲ੍ਹਾ ਸਿਵਲ ਹਸਪਤਾਲ, ਸੈਕਟਰ-77 ਵਿੱਚ ਨਵਾਂ ਬੱਸ ਅੱਡਾ ਬਣਾਉਣ, ਸੈਕਟਰ-78 ਵਿੱਚ ਅਤਿ-ਆਧੁਨਿਕ ਆਡੀਟੋਰੀਅਮ ਅਤੇ ਫੇਜ਼-6 ਵਿੱਚ ਸਰਕਾਰੀ ਨਰਸਿੰਗ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ। ਇਨ੍ਹਾਂ ਪ੍ਰਾਜੈਕਟਾਂ ’ਤੇ ਕਰੀਬ 2400 ਕਰੋੜ ਰੁਪਏ ਖ਼ਰਚੇ ਜਾਣੇ ਸਨ ਪ੍ਰੰਤੂ ਸੱਤਾ ਪਰਿਵਰਤਨ ਤੋਂ ਬਾਅਦ ‘ਆਪ’ ਸਰਕਾਰ ਨੇ ਇਨ੍ਹਾਂ ਪ੍ਰਾਜੈਕਟਾਂ ’ਤੇ ਹੁਣ ਤੱਕ ਇੱਕ ਇੱਟ ਤੱਕ ਨਹੀਂ ਲਗਾਈ।
ਇੰਜ ਹੀ ਤਤਕਾਲੀ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਸੈਕਟਰ-77 ਵਿੱਚ 150 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਅੰਤਰਰਾਜੀ ਬੱਸ ਅੱਡਾ, ਸੈਕਟਰ-78 ਵਿੱਚ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਭਗਤ ਆਸਾ ਰਾਮ ਬੈਦਵਾਨ ਆਡੀਟੋਰੀਅਮ ਅਤੇ ਸੈਕਟਰ-83 ਵਿੱਚ 145 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ ਸੀ। ਤਤਕਾਲੀ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਰਕਾਰੀ ਕਾਲਜ ਨੇੜੇ ਡਾ. ਬੀਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਅਧੀਨ 600 ਕਰੋੜ ਦੀ ਲਾਗਤ ਬਣਨ ਵਾਲੇ ਸਰਕਾਰੀ ਨਰਸਿੰਗ ਕਾਲਜ ਦਾ ਨੀਂਹ ਪੱਥਰ ਰੱਖਿਆ ਸੀ। ਜਦੋਂਕਿ ਫੇਜ਼-3ਬੀ1 ਵਿੱਚ ਸਿਵਲ ਡਿਸਪੈਂਸਰੀ ਨੂੰ ਅਪਗਰੇਡ ਕਰਕੇ ਕਮਿਊਨਿਟੀ ਹੈਲਥ ਸੈਂਟਰ ਬਣਾਇਆ ਗਿਆ ਸੀ ਪ੍ਰੰਤੂ ‘ਆਪ’ ਸਰਕਾਰ ਨੇ ਇਹ ਇਮਾਰਤ ਲਿਵਰ ਇੰਸਟੀਚਿਊਟ ਨੂੰ ਦੇ ਦਿੱਤੀ ਅਤੇ ਸਿਹਤ ਸੰਸਥਾਨ ਨੂੰ ਸ਼ਹਿਰ ਤੋਂ ਦੂਰ ਖਰੜ ਹਲਕੇ ਦੇ ਪਿੰਡ ਸੰਤੇਮਾਜਰਾ ਵਿੱਚ ਸ਼ਿਫ਼ਟ ਕਰ ਦਿੱਤਾ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਇਸ ਸਬੰਧੀ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ ਹੋਇਆ ਹੈ। ਹਾਈ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਹੋਰਨਾਂ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਸੀ। ਮਾਮਲਾ ਉੱਚ ਅਦਾਲਤ ਦੇ ਵਿਚਾਰ ਅਧੀਨ ਹੈ।

Advertisement

ਚੰਨੀ ਸਰਕਾਰ ਸਮੇਂ ਮੁਹਾਲੀ ਵਿੱਚ ਰੱਖੇ ਗਏ ਸਨ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ

ਚਰਨਜੀਤ ਚੰਨੀ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਪੀਲ ’ਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਇੱਥੋਂ ਦੇ ਸੈਕਟਰ-66 ਵਿੱਚ 350 ਬਿਸਤਰਿਆਂ ਵਾਲੇ ਨਵੇਂ ਅਤਿ-ਆਧੁਨਿਕ ਸਰਕਾਰੀ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਸੀ। ਜਿਸ ’ਤੇ 40 ਕਰੋੜ ਰੁਪਏ ਖ਼ਰਚ ਕਰਨ ਸਮੇਤ ਇਸ ਦਾ ਨਾਂ ਸਾਹਿਬਜ਼ਾਦਾ ਅਜੀਤ ਸਿੰਘ ਸਿਵਲ ਹਸਪਤਾਲ ਰੱਖਣ ਦਾ ਐਲਾਨ ਕੀਤਾ ਸੀ। ਚੰਨੀ ਨੇ ਮੁਹਾਲੀ ਵਿੱਚ ਆਡੀਟੋਰੀਅਮ ਲਈ 10 ਕਰੋੜ ਰੁਪਏ ਮਨਜ਼ੂਰ ਕੀਤਾ ਸੀ। ਨਾਲ ਹੀ ਖੇਡ ਸਟੇਡੀਅਮ ਸੈਕਟਰ-78 ਵਿਖੇ ਸਿੰਥੈਟਿਕ ਟਰੈਕ ਵਿਛਾਉਣ ਲਈ 7 ਕਰੋੜ, ਪਿੰਡ ਸਨੇਟਾ ਅਤੇ ਘੜੂੰਆਂ ਦੀਆਂ ਡਿਸਪੈਂਸਰੀਆਂ ਨੂੰ ਕ੍ਰਮਵਾਰ ਪੀਐੱਚਸੀ ਅਤੇ ਸੀਐੱਚਸੀ ਅਤੇ ਨਵਾਂ ਬੱਸ ਸਟੈਂਡ ਬਣਾਉਣ ਅਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ 10 ਕਰੋੜ ਦੇਣ ਦਾ ਐਲਾਨ ਕੀਤਾ ਸੀ।

Advertisement

Advertisement
Author Image

Advertisement