ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਆਸੀ ਆਗੂ ਨਾਜਾਇਜ਼ ਸ਼ਰਾਬ ਸਣੇ ਕਾਬੂ

07:13 AM Jul 04, 2024 IST

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 3 ਜੁਲਾਈ
ਪੁਲੀਸ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਸਿਰਕੱਢ ਆਗੂ ਅਤੇ ਕਾਂਗਰਸ ਪਾਰਟੀ ਵਿੱਚ ਵੀ ਕਈ ਅਹੁਦਿਆਂ ਉੱਪਰ ਰਹਿ ਚੁੱਕੇ ਪਿੰਡ ਤੁਗਲ ਵਾਸੀ ਸੁੱਚਾ ਸਿੰਘ ਨੂੰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ। ਆਬਕਾਰੀ ਵਿਭਾਗ ਸਰਕਲ ਰਾਏਕੋਟ ਦੇ ਇੰਸਪੈਕਟਰ ਗੁਰਦੀਪ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਸੁਧਾਰ ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਂਚ ਅਫ਼ਸਰ ਥਾਣੇਦਾਰ ਜ਼ੋਰਾਵਰ ਸਿੰਘ ਅਨੁਸਾਰ ਸੁੱਚਾ ਸਿੰਘ ਨੂੰ ਪਿੰਡ ਤੁਗਲ ਲਾਗਿਓਂ ਲੰਘਦੀ ਅਬੋਹਰ ਬਰਾਂਚ ਨਹਿਰ ਕਿਨਾਰੇ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕਬਜ਼ੇ ਵਿੱਚੋਂ 12 ਬੋਤਲਾਂ (ਰਸਭਰੀ ਪੰਜਾਬ) ਬਰਾਮਦ ਕੀਤੀ ਗਈ ਹੈ। ਆਬਕਾਰੀ ਵਿਭਾਗ ਦੇ ਇੰਸਪੈਕਟਰ ਗੁਰਦੀਪ ਸਿੰਘ ਅਨੁਸਾਰ ਸੁੱਚਾ ਸਿੰਘ ਕਾਫ਼ੀ ਦੇਰ ਤੋਂ ਸ਼ੱਕ ਦੇ ਘੇਰੇ ਵਿੱਚ ਸੀ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੀ ਵੀਡੀਓਗਰਾਫ਼ੀ ਵੀ ਕੀਤੀ ਗਈ ਹੈ।

Advertisement

Advertisement