ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਆਸੀ ਆਗੂਆਂ ਨੇ ਲੋਕਾਂ ਦੇ ਪੈਸਿਆਂ ਨਾਲ ਪਹਾੜਾਂ ਵਿੱਚ ਮਹਿਲ ਬਣਾਏ: ਭਗਵੰਤ ਮਾਨ

08:09 AM May 08, 2024 IST
ਬਠਿੰਡਾ ਵਿੱਚ ਰੋਡ ਸ਼ੋਅ ਦੌਰਾਨ ਆਪਣੇ ਚਾਹੁਣ ਵਾਿਲਆਂ ਨਾਲ ਹੱਥ ਮਿਲਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ
ਬਠਿੰਡਾ, 7 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੇ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ’ਚ ਰੋਡ ਸ਼ੋਅ ਕੀਤਾ। ਉਨ੍ਹਾਂ ਭਾਵੁਕ ਤਕਰੀਰ ਕਰਦਿਆਂ ਵਿਰੋਧੀਆਂ ’ਤੇ ਨਿਸ਼ਾਨੇ ਸੇਧੇ। ਮੁੱਖ ਮੰਤਰੀ ਦੀ ਫੇਰੀ ਮੌਕੇ ਕਿਸਾਨ ਜਥੇਬੰਦੀ ਬੀਕੇਯੂ ਸਿੱਧੂਪੁਰ ਨੇ ਮੰਗ ਪੱਤਰ ਦੇਣਾ ਸੀ ਤੇ ਮੁੱਖ ਮੰਤਰੀ ਨੂੰ ਸਵਾਲ ਕਰਨੇ ਸਨ ਪਰ ਪੁਲੀਸ ਨੇ ਸੌ ਦੇ ਕਰੀਬ ਕਿਸਾਨ ਆਗੂਆਂ ਤੇ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਵੱਖ ਵੱਖ ਥਾਣਿਆਂ ਵਿੱਚ ਬੰਦ ਕਰ ਦਿੱਤਾ ਤੇ ਦੇਰ ਸ਼ਾਮ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੀ ਰਿਹਾਅ ਕੀਤਾ ਗਿਆ। ਇਸ ਤੋਂ ਇਲਾਵਾ ਠੇਕਾ ਮੁਲਾਜ਼ਮਾਂ ਨੇ ਹਨੂੰਮਾਨ ਚੌਕ ਨੇੜੇ ਵਿਰੋਧ ਕੀਤਾ ਪਰ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ। ਮੁੱਖ ਮੰਤਰੀ ਨੇ ਰੋਡ ਸ਼ੋਅ ਦੌਰਾਨ ਕਿਹਾ ਕਿ ਸੂਬੇ ਦੇ ਕਈ ਆਗੂਆਂ ਨੇ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਨਾਲ ਬਣਾਏ ਪੈਸੇ ਨਾਲ ਪਹਾੜਾਂ ’ਚ ਆਪਣੇ ਮਹਿਲ ਬਣਾਏ ਹਨ। ਉਨ੍ਹਾਂ ਕਿਹਾ ਕਿ ਸੁਖ ਵਿਲਾਸ ’ਚ ਇਕ ਦਿਨ ਦਾ ਕਿਰਾਇਆ ਸੱਤ ਲੱਖ ਹੈ। ਦੂਜੇ ਪਾਸੇ ‘ਆਪ’ ਸਰਕਾਰ ਮਹਿਲ ਬਣਾਉਣ ਦੀ ਥਾਂ ਸੂਬੇ ਵਿਚ ਸਕੂਲ ਬਣਾ ਰਹੀ ਹੈ।
ਮੁੱਖ ਮੰਤਰੀ ਨੇ ਬੀਬੀ ਹਰਸਿਮਰਤ ਬਾਦਲ ’ਤੇ ਤਨਜ਼ ਕਸਦਿਆਂ ਕਿਹਾ ਕਿ ਇਸ ਵਾਰ ਲੋਕ ਉਨ੍ਹਾਂ ਦੀ ਪਾਰਟੀ ਨੂੰ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਸੂਬੇ ਨੂੰ ਸੋਨੇ ਦੀ ਚਿੜੀ ਬਣਾਇਆ ਜਾਵੇਗਾ। ਉਨ੍ਹਾਂ ਦੀ ਸਰਕਾਰ ਨੇ 43 ਹਜ਼ਾਰ ਨੌਕਰੀਆਂ ਦੇ ਦਿੱਤੀਆਂ ਹਨ ਅਤੇ ਅੱਗੇ ਹੋਰ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਬਠਿੰਡਾ ਥਰਮਲ ਪਲਾਂਟ ਬੰਦ ਹੋਣ ’ਤੇ ਵਿਰੋਧੀਆਂ ਦੀ ਆਲੋਚਨਾ ਕਰਦਿਆਂ ਆਖਿਆ ਕਿ ਥਰਮਲ ਦੀ ਜੋ 1200 ਏਕੜ ਜਗ੍ਹਾ ਹੈ। ਇਥੇ ਇਹੋ ਜਿਹੀ ਸ਼ਾਨਦਾਰ ਚੀਜ਼ ਬਣਾਈ ਜਾਵੇਗੀ ਕਿ ਲੋਕ ਬਠਿੰਡੇ ਆ ਕੇ ਫ਼ੋਟੋਆਂ ਖਿਚਵਾਇਆ ਕਰਨਗੇ।
ਬੱਲੂਆਣਾ (ਰਾਜਿੰਦਰ ਕੁਮਾਰ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰੋਜ਼ਪੁਰ ਸੰਸਦੀ ਹਲਕੇ ਦੇ ਹਲਕਾ ਬੱਲੂਆਣਾ ਦੇ ਪਿੰਡ ਬਹਾਵਵਾਲਾ ਵਿਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਸਰਕਾਰਾਂ ਦੇ ਮੰਤਰੀ ਅਤੇ ਮੁੱਖ ਮੰਤਰੀ ਇਹੀ ਕਹਿੰਦੇ ਹੁੰਦੇ ਸਨ ਕਿ ਖਜ਼ਾਨਾ ਖਾਲੀ ਹੈ ਪਰ ਉਨ੍ਹਾਂ ਆਪਣੇ ਦੋ ਸਾਲ ਦੇ ਕਾਰਜਕਾਲ ਵਿੱਚ ਇੱਕ ਦਿਨ ਵੀ ਇਹ ਗੱਲ ਨਹੀਂ ਕਹੀ ਕਿ ਖਜ਼ਾਨੇ ਵਿੱਚ ਪੈਸਿਆਂ ਦੀ ਘਾਟ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਾਕਾ ਬਰਾੜ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਆਮ ਲੋਕਾਂ ਦੇ ਪੱਖ ਵਿਚ ਨੀਤੀਆਂ ਬਣਾ ਰਹੀ ਹੈ ਤੇ ਉਨ੍ਹਾਂ ਨੂੰ ਸਿੱਖਿਆ ਤੋਂ ਲੈ ਕੇ ਸਿਹਤ ਤਕ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਲੋਕਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਸਸਤੀ ਪੜ੍ਹਾਈ ਅਤੇ ਸਿਹਤ ਸੇਵਾਵਾਂ ਲੋਕਾਂ ਨੂੰ ਘਰ ਬੈਠੇ ਹੀ ਮਿਲਣਗੀਆਂ।

Advertisement

ਕਿਸਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਬਠਿੰਡਾ (ਮਨੋਜ ਸ਼ਰਮਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਰੋਡ ਸ਼ੋਅ ਕਰਨ ਤੋਂ ਪਹਿਲਾਂ ਕਈ ਕਿਸਾਨ ਆਗੂ ਪੁੱਜੇ ਜਿਨ੍ਹਾਂ ਨੂੰ ਬਠਿੰਡਾ ਪੁੱਜਦੇ ਹੀ ਗ੍ਰਿਫਤਾਰ ਕਰ ਲਿਆ ਗਿਆ। ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਦੋਹਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਿਸਾਨੀ ਮਸਲਿਆਂ ਲਈ ਮੰਗ ਪੱਤਰ ਦੇਣ ਦੇ ਨਾਲ ਨਾਲ ਕੁਝ ਸਵਾਲ ਕਰਨੇ ਸਨ ਪਰ ਉਨ੍ਹਾਂ ਦੇ ਵਰਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਪੰਜ ਮੈਂਬਰੀ ਵਫਦ ਵੱਲੋਂ ਮੁੱਖ ਮੰਤਰੀ ਨਾਲ ਦੇਰ ਸ਼ਾਮ ਹੋਟਲ ਵਿੱਚ ਮੀਟਿੰਗ ਕੀਤੀ ਗਈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਕਿਸਾਨਾਂ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੇ ਸ਼ਹੀਦ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਦਾ ਚੈੱਕ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਚੈੱਕ ਬਣ ਚੁੱਕਾ ਹੈ ਤੇ ਚੋਣਾਂ ਤੋਂ ਬਾਅਦ ਸ਼ਹੀਦ ਪਰਿਵਾਰ ਨੂੰ ਚੈੱਕ ਸੌਂਪ ਦਿੱਤਾ ਜਾਵੇਗਾ। ਉਨ੍ਹਾਂ ਦੂਜੀ ਮੰਗ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਮੌਕੇ ਲੰਪੀ ਸਕੈਨ ਨਾਲ ਮਰੇ ਪਸ਼ੂਆਂ ਦਾ ਮੁਆਵਜ਼ਾ, ਨਰਮੇ ਦਾ ਗੜੇਮਾਰੀ ਕਾਰਨ ਨੁਕਸਾਨ ਸਮੇਤ ਬੀਤੇ ਮਹੀਨੇ ਗੜੇਮਾਰੀ ਕਾਰਨ ਖਰਾਬ ਹੋਈ ਕਣਕ ਦਾ ਮੁਆਵਜ਼ਾ ਦਿੱਤਾ ਜਾਵੇ ਜਿਸ ’ਤੇ ਮੁੱਖ ਮੰਤਰੀ ਨੇ ਗੋਲ ਮੋਲ ਜਵਾਬ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਪੈਸਾ ਆਉਣ ਤੋਂ ਬਾਅਦ ਸਾਰੇ ਮਸਲੇ ਹੱਲ ਕਰ ਦਿੱਤੇ ਜਾਣਗੇ। ਇਸ ਮੌਕੇ ਵਫਦ ਨੇ ਕਿਸਾਨਾਂ ਦੇ ਸੰਘਰਸ਼ ਦੌਰਾਨ ਟੁੱਟੇ ਟਰੈਕਟਰਾਂ ਦਾ ਮੁਆਵਜ਼ਾ ਆਦਿ ਵੀ ਦੇਣ ਬਾਰੇ ਕਿਹਾ। ਬੀਕਯੂ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਦੀ ਗ੍ਰਿਫਤਾਰੀ ਦੀ ਨਿਖੇਧੀ ਕੀਤੀ।

Advertisement
Advertisement
Advertisement