For the best experience, open
https://m.punjabitribuneonline.com
on your mobile browser.
Advertisement

ਈਦ ਮੌਕੇ ਰਾਜਸੀ ਆਗੂਆਂ ਵੱਲੋਂ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ

06:45 AM Jun 18, 2024 IST
ਈਦ ਮੌਕੇ ਰਾਜਸੀ ਆਗੂਆਂ ਵੱਲੋਂ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ
ਜਲੰਧਰ ਵਿੱਚ ਸੋਮਵਾਰ ਨੂੰ ਈਦ ਮੌਕੇ ਇੱਕ ਈਦਗਾਹ ਵਿੱਚ ਮੁਸਲਮਾਨ ਭਾਈਚਾਰੇ ਨਾਲ ਨਮਾਜ਼ ਵਿੱਚ ਸ਼ਾਮਲ ਹੁੰਦੇ ਹੋਏ ਕਾਂਗਰਸ ਦੇ ਐੱਮਪੀ ਚਰਨਜੀਤ ਸਿੰਘ ਚੰਨੀ। -ਫੋਟੋ: ਸਰਬਜੀਤ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਜੂਨ
ਇੱਥੇ ਈਦ ਦਾ ਤਿਉਹਾਰ ਮੁਸਲਿਮ ਭਾਈਚਾਰੇ ਨੇ ਸ਼ਰਧਾ ਨਾਲ ਮਨਾਇਆ। ਜਲੰਧਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਮੁਸਲਿਮ ਭਾਈਚਾਰੇ ਨੇ ਮਿਲ ਕੇ ਮਸਜਿਦਾਂ ਵਿੱਚ ਨਮਾਜ਼ ਅਦਾ ਕੀਤੀ ਅਤੇ ਸਾਰਿਆਂ ਦੀ ਸੁੱਖ ਸ਼ਾਂਤੀ ਲਈ ਅੱਲਾ ਅੱਗੇ ਦੁਆ ਕੀਤੀ। ਨਮਾਜ਼ ਅਦਾ ਕਰਨ ਤੋਂ ਬਾਅਦ ਸਾਰਿਆਂ ਨੇ ਇੱਕ-ਦੂਜੇ ਨੂੰ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ। ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਜਲੰਧਰ ਤੋਂ ਦੇ ਨਵੇਂ ਬਣੇ ਸੰਸਦ ਚਰਨਜੀਤ ਸਿੰਘ ਚੰਨੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਜਲੰਧਰ ਦੇ ਗੁਲਾਬ ਦੇਵੀ ਰੋਡ ’ਤੇ ਸਥਿਤ ਮਸਜਿਦ ਵਿੱਚ ਮੁਸਲਿਮ ਭਾਈਚਾਰੇ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਈਦ ਦੀ ਵਧਾਈ ਦਿੱਤੀ।

Advertisement

Advertisement
Advertisement
Author Image

sukhwinder singh

View all posts

Advertisement