ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਆਸੀ ਆਗੂਆਂ ਨੇ ਆਪੋ-ਆਪਣੇ ਬੂਥ ਉੱਤੇ ਵੋਟ ਪਾਈ

07:31 AM Jun 02, 2024 IST
ਅੱੈਨਕੇ ਸ਼ਰਮਾ ਉਂਗਲ ’ਤੇ ਲੱਗਿਆ ਨਿਸ਼ਾਨ ਦਿਖਾਉਂਦੇ ਹੋਏ। -ਫੋਟੋ: ਰਵੀ ਕੁਮਾਰ

ਹਰਜੀਤ ਸਿੰਘ
ਜ਼ੀਰਕਪੁਰ, 1 ਜੂਨ
ਲੋਕ ਸਭਾ ਚੋਣਾਂ ਦੌਰਾਨ ਹਲਕਾ ਡੇਰਾਬੱਸੀ ਵਿੱਚ ਵੋਟਰਾਂ ਵੱਲੋਂ ਕਾਫ਼ੀ ਜ਼ੋਸ ਦਿਖਾਇਆ ਗਿਆ। ਉੱਥੇ ਹੀ ਸਿਆਸੀ ਆਗੂ ਵੀ ਆਪੋ-ਆਪਣੇ ਬੂਥਾਂ ਵਿੱਚ ਵੋਟ ਪਾਉਣ ਪੁੱਜੇ। ਪਟਿਆਲਾ ਲੋਕ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨਕੇ ਸ਼ਰਮਾ ਨੇ ਸਵੇਰੇ ਹੀ ਆਪਣੇ ਪਿੰਡ ਲੋਹਗੜ੍ਹ ਵਿੱਚ ਆਪਣੀ ਵੋਟ ਦੀ ਵਰਤੋਂ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੇ ਪਰਿਵਾਰ ਮੈਂਬਰ ਵੀ ਹਾਜ਼ਰ ਸਨ। ਇਸੇ ਤਰ੍ਹਾਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਪਰਿਵਾਰ ਨਾਲ ਆਪਣੇ ਪਿੰਡ ਬਾਰਕਪੁਰ ਟੈਂਕੀ ਦੇ ਸਰਕਾਰੀ ਸਕੂਲ ਵਿੱਚ ਬਣੇ ਬੂਥ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਪਿੰਡ ਛੱਤ ਵਿੱਚ ਆਪਣੀ ਵੋਟ ਪਾਈ। ਭਾਜਪਾ ਤੋਂ ਮੁਕੇਸ਼ ਗਾਂਧੀ ਨੇ ਆਪਣੇ ਪਰਿਵਾਰ ਨਾਲ ਡੇਰਾਬੱਸੀ ਅਤੇ ਭਾਜਪਾ ਆਗੂ ਸੰਜੈ ਖੰਨਾ ਨੇ ਜ਼ੀਰਕਪੁਰ ਦੇ ਗਾਜ਼ੀਪੁਰ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਤੋਂ ਇਲਾਵਾ ਹਲਕੇ ਵਿੱਚ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੌਰਾ ਕਰਦੇ ਹੋਏ ਆਪਣੇ ਸਮਰਥਕਾਂ ਦੀ ਹੌਸਲਾ-ਅਫ਼ਜਾਈ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਐਨਕੇ ਸ਼ਰਮਾ ਨੇ ਵੱਧ ਪੋਲਿੰਗ ਨੂੰ ਆਪਣੇ ਹੱਕ ਵਿੱਚ ਦੱਸਿਆ।

Advertisement

Advertisement
Advertisement