For the best experience, open
https://m.punjabitribuneonline.com
on your mobile browser.
Advertisement

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ’ਤੇ ਚੋਣ ਮੀਟਿੰਗ ਦੀ ਇਜਾਜ਼ਤ ਨਹੀਂ

02:19 PM May 03, 2024 IST
ਸਿਆਸੀ ਪਾਰਟੀਆਂ ਨੂੰ ਜਾਤ  ਧਰਮ ਜਾਂ ਭਾਸ਼ਾ ਦੇ ਆਧਾਰ ’ਤੇ ਚੋਣ ਮੀਟਿੰਗ ਦੀ ਇਜਾਜ਼ਤ ਨਹੀਂ
Advertisement

ਦਰਸ਼ਨ ਸਿੰਘ ਸੋਢੀ
ਮੁਹਾਲੀ, 3 ਮਈ
ਮੁਹਾਲੀ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਹੋਣ ਵਾਲੀਆਂ ਚੋਣ ਮੀਟਿੰਗਾਂ 'ਤੇ ਪੂਰੀ ਤਰ੍ਹਾਂ ਨਜ਼ਰ ਰੱਖਣ ਲਈ ਕਿਹਾ ਹੈ। ਇਸ ਵਿਸ਼ੇ 'ਤੇ ਜਾਰੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਤਿੰਨੋਂ ਏਆਰਓਜ਼ ਨੂੰ ਅਜਿਹੀਆਂ ਮੀਟਿੰਗਾਂ ਦੀ ਵੀਡੀਓਗ੍ਰਾਫੀ ਕਰਵਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਇਕੱਠਾਂ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਣੀ ਚਾਹੀਦੀ ਹੈ ਜਦੋਂ ਸਬੰਧਤ ਏਆਰਓ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 123 ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੋਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੀ ਵਰਤੋਂ ਸਬੰਧੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ।

Advertisement

Advertisement
Author Image

Advertisement
Advertisement
×