ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣਾਂ ਮਗਰੋਂ ਸਿਆਸੀ ਪਾਰਟੀਆਂ ਨੇ ਬੇਅਦਬੀ ਮਾਮਲਿਆਂ ਨੂੰ ਵਿਸਾਰਿਆ: ਮਾਨ

08:57 AM Jul 08, 2023 IST
ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਸਿਮਰਨਜੀਤ ਸਿੰਘ ਮਾਨ।

ਪੱਤਰ ਪ੍ਰੇਰਕ
ਸੰਗਰੂਰ, 7 ਜੁਲਾਈ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਸੰਗਰੂਰ ਸਥਿਤ ਆਪਣੀ ਰਿਹਾਇਸ਼ ’ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੋਟਾਂ ਪੈਣ ਮਗਰੋਂ ਸਾਰੀਆਂ ਸਿਆਸੀ ਪਾਰਟੀਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਇਨਸਾਫ਼ ਦਿਵਾਉਣ ਦੇ ਵਾਅਦੇ ਭੁਲਾ ਚੁੱਕੀਆਂ ਹਨ। ਪਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਇਹ ਸੰਘਰਸ਼ ਹਾਲੇ ਵੀ ਜਾਰੀ ਹੈ। ਇਸ ਤੋਂ ਪਹਿਲਾਂ ਅੱਜ ਸੰਸਦ ਮੈਂਬਰ ਨੇ ਆਪਣੀ ਰਿਹਾਇਸ਼ ’ਤੇ ਮਸਲੇ ਲੈ ਕੇ ਪਹੁੰਚੇ ਹਲਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੂਰ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਦੀ ਸੇਵਾ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ, ਜਿਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ। ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸੇਧਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਵੋਟਾਂ ਨੇੜੇ ਆ ਜਾਂਦੀਆਂ ਹਨ ਤਾਂ ਸਿੱਖ ਕੌਮ ਦੀ ਵੋਟ ਬੈਂਕ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਸਿੱਖ ਕੌਮ ਦੇ ਮਸਲਿਆਂ ਨੂੰ ਚੁੱਕਣ ਦੇ ਢਕਵੰਜ ਰਚੇ ਜਾਂਦੇ ਹਨ, ਪਰ ਵੋਟਾਂ ਲੰਘਦੇ ਹੀ ਇਹ ਮਸਲੇ ਗੁਆਚ ਜਾਂਦੇ ਹਨ।

Advertisement

Advertisement
Tags :
ਸਿਆਸੀਚੋਣਾਂਪਾਰਟੀਆਂਬੇਅਦਬੀਮਗਰੋਂਮਾਮਲਿਆਂਵਿਸਾਰਿਆ
Advertisement