ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਆਸੀ ਪਾਰਟੀਆਂ ਨੂੰ ਚੋਣ ਗਤੀਵਿਧੀਆਂ ਤੋਂ ਪਹਿਲਾਂ ਲੈਣੀ ਪਵੇਗੀ ਇਜਾਜ਼ਤ

08:30 AM Mar 29, 2024 IST
ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਅਧਿਕਾਰੀ।

ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 28 ਮਾਰਚ
ਸਿਵਲ ਪ੍ਰਸ਼ਾਸਨ ਵੱਲੋਂ ਇੱਥੋਂ ਦੀਆਂ ਸਮੂਹ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਸ਼ੁਰੂ ਕਰਨ ਤੋਂ ਪਹਿਲਾਂ ਇਜਾਜ਼ਤ ਲੈਣ ਲਈ ਕਿਹਾ ਗਿਆ ਹੈ। ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜਿਹੜੀ ਵੀ ਕੋਈ ਚੋਣ ਸਬੰਧੀ ਗਤੀਵਿਧੀ ਸਥਾਨਕ ਸ਼ਹਿਰ ਜਾਂ ਲਾਗਲੇ ਖੇਤਰਾਂ ਵਿੱਚ ਹੋਈ ਉਸ ਲਈ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ ਕਿਉਂਕਿ ਹੁਣ ਤੱਕ ਇੱਥੋਂ ਦੇ ਕਿਸੇ ਵੀ ਸਿਆਸੀ ਨੁਮਾਇੰਦੇ ਨੇ ਕਿਸੇ ਵੀ ਗਤੀਵਿਧੀ ਲਈ ਲਿਖਤੀ ਇਜਾਜ਼ਤ ਨਹੀਂ ਲਈ ਹੈ। ਫ਼ਤਹਿਗੜ੍ਹ ਸਾਹਿਬ ਹਲਕੇ ਅਧੀਨ ਪੈਂਦੇ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਐੱਸਡੀਐੱਮ ਗੁਰਮੀਤ ਕੁਮਾਰ ਬਾਂਸਲ ਨੇ ਆਪਣੇ ਦਫ਼ਤਰ ਵਿੱਚ ਅੱਜ ਸੱਦੀ ਮੀਟਿੰਗ ਦੌਰਾਨ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਹਦਾਇਤ ਕੀਤੀ ਕਿ ਕਿਸੇ ਵੀ ਗਤੀਵਿਧੀ ਨੂੰ ਸ਼ੁਰੂ ਕਰਨ ਤੋਂ ਘੱਟੋ-ਘੱਟ 48 ਘੰਟੇ ਪਹਿਲਾਂ ਸੁਵਿਧਾ ਐਪ ’ਤੇ ਆਨਲਾਈਨ ਅਰਜ਼ੀ ਪਾਈ ਜਾਵੇ ਅਤੇ ਸਬੰਧਤ ਵਿਭਾਗਾਂ ਦੀਆਂ ਸ਼ਰਤਾਂ ਪੂਰੀਆਂ ਕਰ ਕੇ ਇਜਾਜ਼ਤ ਮਿਲਣ ਤੋਂ ਬਾਅਦ ਹੀ ਮੀਟਿੰਗ, ਰੈਲੀ ਜਾਂ ਘਰ-ਘਰ ਜਾਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਉਨ੍ਹਾਂ ਨੇ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਅਪੀਲ ਕਰਨ ਤੋਂ ਇਲਾਵਾ ਸਬੰਧਤ ਅਧਿਕਾਰੀਆਂ ਨੂੰ ਆਪਣੇ ਪੱਧਰ ’ਤੇ ਮੀਟਿੰਗਾਂ ਕਰਕੇ ਚੋਣ ਜਾਬਤੇ ਦੌਰਾਨ ਕੀਤੀਆਂ ਜਾਣ ਵਾਲੀਆਂ ਚੋਣ ਸਬੰਧੀ ਗਤੀਵਿਧੀਆਂ ਲਈ ਇਜਾਜ਼ਤ ਲੈਣ ਬਾਰੇ ਨਿਰਦੇਸ਼ ਦਿੱਤੇ ਹਨ।

Advertisement

Advertisement
Advertisement