ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਆਸੀ ਧਿਰਾਂ ਵੱਲੋਂ ਹੜ੍ਹ ਪੀੜਤ ਖੇਤਰਾਂ ਦਾ ਦੌਰਾ

07:03 AM Jul 14, 2023 IST
ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਂਦੇ ਹੋਏ ਸੰਸਦ ਮੈਂਬਰ ਹੰਸ ਰਾਜ ਹੰਸ।

ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਜੁਲਾਈ
ਦਿੱਲੀ ਦੀਆਂ ਸਿਆਸੀ ਧਿਰਾਂ ਵੱਲੋਂ ਲੋਕਾਂ ਦੀ ਪੀੜ ਹਰਨ ਦਾ ਵਾਅਵਾ ਕੀਤਾ ਜਾ ਰਿਹਾ ਹੈ। ਪਾਰਟੀ ਕੌਂਸਲਰਾਂ, ਵਿਧਾਇਕਾਂ, ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਲਈ ਸਰਕਾਰੀ ਏਜੰਸੀਆਂ ਦੀ ਮਦਦ ਕੀਤੀ ਜਾ ਰਹੀ ਹੈ। ਐੱਮਸੀਡੀ ਇੰਚਾਰਜ ਦੁਰਗੇਸ਼ ਪਾਠਕ ਨੇ ਦੱਸਿਆ ਕਿ ਡੁੱਬੇ ਇਲਾਕਿਆਂ ਵਿੱਚ ਲੋਕਾਂ ਨੂੰ ਜ਼ਰੂਰੀ ਸਾਮਾਨ ਤੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਯਮੁਨਾ ਕਨਿਾਰੇ ਵੱਸਦੇ ਲੋਕਾਂ ਨਾਲ ਮੁਲਾਕਾਤ ਕੀਤੀ ਵਿਧਾਇਕ ਜਰਨੈਲ ਸਿੰਘ ਨੇ ਆਪਣੇ ਸਾਥੀਆਂ ਨਾਲ ਸ਼ਾਹਦਰਾ, ਪ੍ਰੀਤ ਵਿਹਾਰ, ਉੱਤਰ-ਪੂਰਬ, ਕੇਂਦਰੀ ਦਿੱਲੀ ਤੇ ਸਰਿਤਾ ਵਿਹਾਰ ਸਮੇਤ ਡਿਫੈਂਸ ਕਲੋਨੀ ਇਲਾਕੇ ਵਿੱਚ ਹੜ੍ਹ ਪੀੜਤਾਂ ਲਈ ਸਾਮਾਨ ਵੰਡਿਆ। ਗੌਤਮ ਗੰਭੀਰ, ਮਨੋਜ ਤਿਵਾੜੀ, ਮਹਾਬਲ ਮਿਸ਼ਰਾ ਆਦਿ ਆਗੂ ਪਾਣੀ ਵਿੱਚ ਫਸੇ ਲੋਕਾਂ ਨੂੰ ਮਿਲੇ ਤੇ ਉਨ੍ਹਾਂ ਨੂੰ ਮਦਦ ਦੇਣ ਦਾ ਭਰੋਸਾ ਦਿੱਤਾ।

Advertisement

Advertisement
Tags :
ਸਿਆਸੀਹੜ੍ਹਖੇਤਰਾਂਦੌਰਾਧਿਰਾਂਪੀੜਤਵੱਲੋਂ