For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਹਲਕੇ ਵਿੱਚ ਰਾਜਸੀ ਪਾਰਟੀਆਂ ਹੋਈਆਂ ਸਰਗਰਮ

09:02 AM Apr 05, 2024 IST
ਬਠਿੰਡਾ ਹਲਕੇ ਵਿੱਚ ਰਾਜਸੀ ਪਾਰਟੀਆਂ ਹੋਈਆਂ ਸਰਗਰਮ
‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁਡੀਆਂ ਦਾ ਪੁੱਤਰ ਸੁਮੀਤ ਖੁੱਡੀਆਂ ਚੋਣ ਪ੍ਰਚਾਰ ਕਰਦਾ ਹੋਇਆ।
Advertisement

ਮਨੋਜ ਸ਼ਰਮਾ
ਬਠਿੰਡਾ, 4 ਅਪਰੈਲ
ਲੋਕ ਸਭਾ ਹਲਕਾ ਬਠਿੰਡਾ ਵਿੱਚ ਲਗਪਗ ਸਾਰੀਆਂ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ‘ਆਪ’ ਨੇ ਬਠਿੰਡਾ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਵੇਂ ਹਾਲੇ ਰਸਮੀ ਐਲਾਨ ਨਹੀਂ ਕੀਤਾ ਗਿਆ ਪਰ ਪਾਰਟੀ ਵੱਲੋਂ ਤਿੰਨ ਵਾਰ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਉਮੀਦਵਾਰ ਬਣਨਾ ਲਗਪਗ ਤੈਅ ਹੈ। ਸਮਾਜ ਸੇਵੀ ਲੱਖਾ ਸਿਧਾਣਾ ਆਜ਼ਾਦ ਉਮੀਦਵਾਰ ਵਜੋਂ ਚੁਣੌਤੀ ਪੇਸ਼ ਕਰੇਗਾ। ਭਾਜਪਾ ਤੇ ਕਾਂਗਰਸ ਨੇ ਹਾਲੇ ਪੱਤੇ ਨਹੀਂ ਖੋਲ੍ਹੇ।
ਗੁਰਮੀਤ ਸਿੰਘ ਖੁੱਡੀਆਂ ਦੇ ਛੋਟੇ ਪੁੱਤਰ ਅਮੀਤ ਨੇ ਪੇਂਡੂ ਅਤੇ ਵੱਡੇ ਪੁੱਤਰ ਸੁਮੀਤ ਨੇ ਸ਼ਹਿਰੀ ਖੇਤਰ ਦੀ ਵਾਗਡੋਰ ਸਾਂਭੀ ਹੈ। ਆਪਣੀ ਚੋਣ ਮੁਹਿੰਮ ਵਿੱਚ ਸੁਮੀਤ ਅਤੇ ਅਮੀਤ ਆਪਣੇ ਦਾਦੇ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੇ ਨਾਮ ’ਤੇ ਵੋਟਾਂ ਮੰਗ ਰਹੇ ਹਨ। ਅਕਾਲੀ ਦਲ ‘ਪੰਜਾਬ ਬਚਾਓ’ ਯਾਤਰਾ ਰਾਹੀਂ ਲੋਕਾਂ ਵਿੱਚ ਵਿਚਰ ਰਿਹਾ ਹੈ। ਸਮਾਜ ਸੇਵੀ ਲੱਖਾ ਸਿਧਾਣਾ ‘ਊੜੇ ਅਤੇ ਜੂੜੇ’ ਨੂੰ ਮੋਹਰੀ ਬਣਾ ਕੇ ਵੋਟਾਂ ਮੰਗ ਰਿਹਾ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅਮ੍ਰਿਤਾ ਵੜਿੰਗ ਤਿੰਨ ਖੇਤੀ ਕਾਨੂੰਨਾਂ ਅਤੇ ਬੇਅਦਬੀ ਦੇ ਮੁੱਦੇ ਉਭਾਰ ਕੇ ਲੋਕਾਂ ਨੂੰ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਨਾ ਪਾਉਣ ਦੀ ਅਪੀਲ ਕਰ ਰਹੀ ਹੈ। ਉਧਰ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਸਣੇ ਸੱਤਾਧਾਰੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×