ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੈੜੀਆਂ ਨੂੰ ਰਾਜਨੀਤਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਸ਼ਰਧਾਂਜਲੀਆਂ ਭੇਟ

06:26 AM Jul 22, 2024 IST
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ।

ਜਗਮੋਹਨ ਸਿੰਘ/ਮਿਹਰ ਸਿੰਘ
ਰੂਪਨਗਰ/ਕੁਰਾਲੀ, 21 ਜੁਲਾਈ
ਪੀਆਰਟੀਸੀ ਦੇ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਮਰਹੂਮ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪਾਤਸ਼ਾਹੀ ਦਸਵੀਂ ਬ੍ਰਾਹਮਣਮਾਜਰਾ ਵਿੱਚ ਕੀਤਾ ਗਿਆ। ਇਸ ਦੌਰਾਨ ਸੰਤ ਅਵਤਾਰ ਸਿੰਘ ਟਿੱਬੀ ਸਾਹਿਬ, ਬੀਬਾ ਕਮਲਜੀਤ ਕੌਰ ਸੋਲਖੀਆਂ, ਬਾਬਾ ਹਰਦੀਪ ਸਿੰਘ, ਬਾਬਾ ਭੁਪਿੰਦਰ ਸਿੰਘ ਮਾਜਰੇ ਵਾਲੇ ਆਦਿ ਤੋਂ ਇਲਾਵਾ ਪੀਪੀਸੀਸੀ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਦਿਨੇਸ਼ ਚੱਢਾ, ਵਿਧਾਇਕ ਡਾ. ਚਰਨਜੀਤ ਸਿੰਘ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਬਲਬੀਰ ਸਿੱਧੂ ਤੇ ਗੁਰਕੀਰਤ ਸਿੰਘ ਕੋਟਲੀ, ਬਰਿੰਦਰ ਸਿੰਘ ਢਿੱਲੋਂ, ਦੀਪਇੰਦਰ ਸਿੰਘ ਢਿੱਲੋਂ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਸੁਖਪਾਲ ਸਿੰਘ ਖਹਿਰਾ, ਕੁਲਬੀਰ ਸਿੰਘ ਜ਼ੀਰਾ ਤੇ ਲਖਵੀਰ ਲੱਖਾ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਨਵਜੀਤ ਸਿੰਘ ਨਵੀ, ਬਲਾਕ ਸਮਿਤੀ ਚੇਅਰਮੈਨ ਰਾਜੂ ਚੈੜੀਆਂ, ਖੇਡ ਪ੍ਰਮੋਟਰ ਅਮਰਜੀਤ ਸਿੰਘ ਭੁੱਲਰ ਤੇ ਨਰਿੰਦਰ ਸਿੰਘ ਕੰਗ, ਸਰਪੰਚ ਬਬਲਾ ਗੋਸਲਾਂ, ਰਾਣਾ ਕੰਗ ਰੰਗੀਲਪੁਰ, ਜਗਮੋਹਣ ਸਿੰਘ ਰੰਗੀਲਪੁਰ, ਗਾਇਕ ਜਸਮੇਰ ਮੀਆਂਪੁਰੀ, ਬਿੱਲੂ ਤੇ ਬਿੱਟਾ ਝੱਲੀਆਂ ਕਲਾਂ, ਸਣੇ ਰਾਜਨੀਤਕ, ਧਾਰਮਿਕ, ਸਮਾਜਿਕ, ਖੇਡ ਸੰਸਥਾਵਾਂ ਤੇ ਗਾਇਕ ਕਲਾਕਾਰਾਂ ਵੱਲੋਂ ਮਰਹੂਮ ਚੈੜੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਦੌਰਾਨ ਰਾਣਾ ਕੇਪੀ ਸਿੰਘ ਨੇ ਐਲਾਨ ਕੀਤਾ ਕਿ ਪਰਿਵਾਰ ਦੀ ਸਲਾਹ ਨਾਲ ਜ਼ੈਲਦਾਰ ਚੈੜੀਆਂ ਦੀ ਇਲਾਕੇ ਵਿੱਚ ਯਾਦਗਾਰ ਬਣਾਈ ਜਾਵੇਗੀ। ਪਿੰਡ ਸਿੰਘਭਗਵੰਤਪੁਰਾ ਤੋਂ ਚੈੜੀਆਂ ਸੜਕ ਦਾ ਨਾਮ ਮਰਹੂਮ ਦੇ ਨਾਂ  ’ਤੇ ਕਰਵਾਉਣ ਲਈ ਕੋਸ਼ਿਸ਼ ਕੀਤੀ ਜਾਵੇਗੀ।

Advertisement

Advertisement