For the best experience, open
https://m.punjabitribuneonline.com
on your mobile browser.
Advertisement

ਝੂਠ ਦੀ ਸਿਆਸਤ ਹਾਰੀ, ਵਿਕਾਸ ਦੀ ਜਿੱਤ ਹੋਈ: ਮੋਦੀ

07:22 AM Nov 24, 2024 IST
ਝੂਠ ਦੀ ਸਿਆਸਤ ਹਾਰੀ  ਵਿਕਾਸ ਦੀ ਜਿੱਤ ਹੋਈ  ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ’ਤੇ ਪੁੱਜਣ ’ਤੇ ਸਵਾਗਤ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰ। -ਫੋਟੋ: ਮੁਕੇਸ਼ ਅਗਰਵਾਲ
Advertisement

ਨਵੀਂ ਦਿੱਲੀ, 23 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲੀਆ ਚੋਣਾਂ ਬਾਰੇ ਕਿਹਾ ਕਿ ਲੋਕਾਂ ਨੇ ਵਿਕਾਸ ਦੇ ਸੁਨੇਹੇ ’ਤੇ ਮੋਹਰ ਲਗਾਈ ਹੈ ਅਤੇ ਕਾਂਗਰਸ ਤੇ ਉਸ ਦੇ ਭਾਈਵਾਲਾਂ ਵੱਲੋਂ ਫੈਲਾਈ ਗਈ ਝੂਠ ਤੇ ਧੋਖੇ ਦੀ ਸਿਆਸਤ ਨੂੰ ਮਾਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਚੋਣਾਂ ਨੇ ਏਕਤਾ ਦਾ ਸੁਨੇਹਾ ਦਿੰਦਿਆਂ ‘ਏਕ ਹੈਂ ਤੋ ਸੇਫ਼ ਹੈਂ’ ਨਾਅਰੇ ’ਤੇ ਮੋਹਰ ਲਗਾਈ ਹੈ। ਇਥੇ ਭਾਜਪਾ ਦਫ਼ਤਰ ’ਤੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਅਤੇ ਵੱਖ ਵੱਖ ਸੂਬਿਆਂ ਦੀਆਂ ਜ਼ਿਮਨੀ ਚੋਣਾਂ ’ਚ ਵੰਡਪਾਊ ਤਾਕਤਾਂ, ਨਾਂਹ-ਪੱਖੀ ਸਿਆਸਤ ਅਤੇ ਕੁਨਬਾਪ੍ਰਸਤੀ ਦੀ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਲੋਕਾਂ ਨੇ ਸਥਿਰਤਾ ਲਈ ਵੋਟਾਂ ਦਿੱਤੀਆਂ ਹਨ ਅਤੇ ਅਸਥਿਰਤਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਵਾਲਿਆਂ ਨੂੰ ਸਬਕ ਸਿਖਾਇਆ ਹੈ। ਮੋਦੀ ਨੇ ਕਿਹਾ ਕਿ ਉਹ ਝਾਰਖੰਡ ਦੇ ਲੋਕਾਂ ਅੱਗੇ ਨਤਮਸਤਕ ਹਨ ਅਤੇ ਸੂਬੇ ਦੇ ਵਿਕਾਸ ਲਈ ਹੋਰ ਜੋਸ਼ ਨਾਲ ਕੰਮ ਕਰਨਗੇ। ਭਾਜਪਾ ਨੂੰ ਹਰੇਕ ਵਰਗ ਤੋਂ ਵੋਟਾਂ ਮਿਲਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ, ‘‘ਏਕ ਹੈਂ ਤੋ ਸੇਫ਼ ਹੈਂ’ ਪੂਰੇ ਮੁਲਕ ਦਾ ਮਹਾ-ਮੰਤਰ ਬਣ ਗਿਆ ਹੈ ਅਤੇ ਦੇਸ਼ ਨੂੰ ਜਾਤ ਅਤੇ ਧਰਮ ਦੇ ਆਧਾਰ ’ਤੇ ਵੰਡਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਜ਼ਾ ਦਿੱਤੀ ਹੈ।’’ ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਵੋਟਰਾਂ ਨੇ ਕਾਂਗਰਸ ਦੇ ਕਰਨਾਟਕ, ਤਿਲੰਗਾਨਾ ਅਤੇ ਹਿਮਾਚਲ ਪ੍ਰਦੇਸ਼ ’ਚ ਕੀਤੇ ਗਏ ਝੂਠੇ ਵਾਅਦਿਆਂ ਨੂੰ ਨਕਾਰ ਦਿੱਤਾ। ਇਸ ਤੋਂ ਪਹਿਲਾਂ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਵਿਕਾਸ ਵਾਲੇ ਨਜ਼ਰੀਏ ’ਤੇ ਮਹਾਰਾਸ਼ਟਰ ਦੇ ਲੋਕਾਂ ਨੇ ਮੋਹਰ ਲਗਾਈ ਹੈ। -ਪੀਟੀਆਈ

Advertisement

Advertisement
Advertisement
Author Image

Advertisement