For the best experience, open
https://m.punjabitribuneonline.com
on your mobile browser.
Advertisement

ਕੂੜਾ ਪ੍ਰਬੰਧਨ ਨੂੰ ਲੈ ਕੇ ਸਿਆਸਤ ਭਖੀ

06:46 AM Jun 24, 2024 IST
ਕੂੜਾ ਪ੍ਰਬੰਧਨ ਨੂੰ ਲੈ ਕੇ ਸਿਆਸਤ ਭਖੀ
ਪਰਵਿੰਦਰ ਸਿੰਘ ਸੋਹਾਣਾ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 23 ਜੂਨ
ਮੁਹਾਲੀ ਵਿੱਚ ਕੂੜਾ ਪ੍ਰਬੰਧਨ ਨੂੰ ਲੈ ਕੇ ਸਿਆਸਤ ਭਖ ਗਈ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਮਾੜੇ ਪ੍ਰਬੰਧਾਂ ਲਈ ਮੁਹਾਲੀ ਨਗਰ ਨਿਗਮ ਅਤੇ ਗਮਾਡਾ ’ਤੇ ਨਿਸ਼ਾਨਾ ਸਾਧਿਆ ਹੈ। ਅੱਜ ਇੱਥੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਦੀ ਕਥਿਤ ਲਾਪਰਵਾਹੀ ਦਾ ਖ਼ਮਿਆਜ਼ਾ ਸ਼ਹਿਰ ਵਾਸੀਆਂ ਨੂੰ ਭੁਗਤਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਨਗਰ ਨਿਗਮ ਨੇ ਡੰਪਿੰਗ ਗਰਾਊਂਡ ਵਿੱਚ ਹੋਰ ਕੂੜਾ ਸੁੱਟਣ ’ਤੇ ਰੋਕ ਲਗਾ ਦਿੱਤੀ ਹੈ। ਇਸ ਕਾਰਨ ਸ਼ਹਿਰ ਵਿੱਚ ਥਾਂ-ਥਾਂ ’ਤੇ ਕੂੜੇ ਨਾਲ ਭਰੀਆਂ ਟਰਾਲੀਆਂ ਖੜ੍ਹੀਆਂ ਹਨ ਅਤੇ ਆਉਂਦੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਜ਼ਿਆਦਾ ਸਮੱਸਿਆਵਾਂ ਨਾਲ ਜੂਝਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਗਮਾਡਾ ਅਤੇ ਨਿਗਮ ਅਧਿਕਾਰੀ ਆਪਣੀ ਨੈਤਿਕ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ।
ਪਰਵਿੰਦਰ ਸੋਹਾਣਾ ਨੇ ਮੁੱਖ ਮੰਤਰੀ ਤੋਂ ਨਿੱਜੀ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਪੈਦਾ ਹੋਈ ਇਸ ਸਮੱਸਿਆ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸ਼ਹਿਰ ਵਿੱਚ ਨਵੀਂ ਟੈਕਨਾਲੋਜੀ ਨਾਲ ਲੈਸ ਇੱਕ ਹੋਰ ਡੰਪਿੰਗ ਗਰਾਊਂਡ ਬਣਾਇਆ ਜਾਵੇ। ਉਨ੍ਹਾਂ ਨੇ ਡੀਸੀ ਆਸ਼ਿਕਾ ਜੈਨ ਤੋਂ ਮੰਗ ਕੀਤੀ ਕਿ ਗਮਾਡਾ ਅਤੇ ਨਗਰ ਨਿਗਮ ਨਾਲ ਤਾਲਮੇਲ ਕਰਕੇ ਇਸ ਮਸਲੇ ਦਾ ਪੱਕਾ ਹੱਲ ਕੀਤਾ ਜਾਵੇ।

Advertisement

Advertisement
Advertisement
Author Image

Advertisement