ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਰੜ ਹਲਕੇ ਦੇ 278 ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ

08:29 AM Jun 01, 2024 IST

ਪੱਤਰ ਪ੍ਰੇਰਕ
ਖਰੜ, 31 ਮਈ
ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਅਧੀਨ ਪੈਂਦੇ ਖਰੜ ਵਿਧਾਨ ਸਭਾ ਹਲਕੇ ਵਿੱਚ ਬਣੇ ਹੋਏ ਕੁੱਲ 278 ਬੂਥਾਂ ਲਈ ਪੋਲਿੰਗ ਪਾਰਟੀਆਂ ਅੱਜ ਰਵਾਨਾ ਹੋ ਗਈਆਂ ਹਨ। ਇਹ ਪਾਰਟੀਆਂ ਖਰੜ ਨੇੜਲੇ ਪਿੰਡ ਖੂਨੀਮਾਜਰਾ ਦੇ ਸਰਕਾਰੀ ਬਹੁ-ਤਕਨੀਕੀ ਕਾਲਜ ਤੋਂ ਰਵਾਨਾ ਹੋਈਆ। ਖਰੜ ਦੇ ਐੱਸਡੀਐੱਮ ਗੁਰਮੰਦਰ ਸਿੰਘ ਨੇ ਦੱਸਿਆ ਕਿ ਖਰੜ ਵਿਧਾਨ ਸਭਾ ਹਲਕੇ ਵਿੱਚ ਕੁੱਲ 2 ਲੱਖ 80 ਹਜ਼ਾਰ 593 ਵੋਟਰ ਹਨ। ਉਨ੍ਹਾਂ ਦੱਸਿਆ ਕਿ ਇਸ ਹਲਕੇ ਵਿੱਚ 10 ਮਾਡਲ ਬੂਥ, ਇੱਕ ਹੈਂਡੀਕੈਪਡ ਲਈ ਬੂਥ ਅਤੇ ਤਿੰਨ ਗਰੀਨ ਬੂਥ ਬਣਾਏ ਗਏ ਹਨ। ਇਸੇ ਦੌਰਾਨ ਪਾਰਦਰਸ਼ੀ ਅਤੇ ਭੈਅ ਰਹਿਤ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੀਨੀਅਰ ਪੁਲੀਸ ਕਪਤਾਨ ਡਾ. ਸੰਦੀਪ ਗਰਗ ਨੇ ਸਾਂਝੇ ਤੌਰ ’ਤੇ ਖਰੜ ਦੇ ਵੱਖ-ਵੱਖ ਸ਼੍ਰੇਣੀਆਂ ਅਧੀਨ ਚੁਣੇ ਗਏ ਪੋਲਿੰਗ ਬੂਥਾਂ ਦਾ ਦੌਰਾ ਕੀਤਾ।

Advertisement

ਕੁਰਾਲੀ ਸਣੇ ਬਲਾਕ ਮਾਜਰੀ ਦੇ ਪੋਲਿੰਗ ਬੂਥਾਂ ਦਾ ਦੌਰਾ

ਕੁਰਾਲੀ (ਮਿਹਰ ਸਿੰਘ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੀਨੀਅਰ ਪੁਲੀਸ ਕਪਤਾਨ ਡਾ. ਸੰਦੀਪ ਗਰਗ ਨੇ ਅੱਜ ਸ਼ਹਿਰ ਦਾ ਦੌਰਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਬਲਾਕ ਮਾਜਰੀ ਦੇ ਕਈ ਪਿੰਡਾਂ ਦੇ ਪੋਲਿੰਗ ਬੂਥਾਂ ਦੇ ਪ੍ਰਬੰਧ ਦੇਖੇ। ਸ਼ਹਿਰ ਦੇ ਖਾਲਸਾ ਸਕੂਲ ਵਿੱਚ ਬਣਨ ਵਾਲੇ ਪੋਲਿੰਗ ਬੂਥ ’ਤੇ ਪ੍ਰਬੰਧਾਂ ਸਬੰਧੀ ਜਾਇਜ਼ਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਕੁਰਾਲੀ ਤੋਂ ਇਲਾਵਾ ਅੱਜ ਬਲਾਕ ਮਾਜਰੀ ਦੇ ਪਿੰਡਾਂ ਸ਼ਿੰਗਾਰੀਵਾਲਾ, ਨਾਢਾ, ਮੁੱਲਾਂਪੁਰ ਗਰੀਬਦਾਸ, ਸਿਸਵਾਂ ਹਨ ਅਤੇ ਸਾਰੇ ਪੋਲਿੰਗ ਬੂਥਾਂ ‘ਤੇ ਪ੍ਰਬੰਧ ਪੁਖਤਾ ਪਾਏ ਗਏ ਹਨ। ਜ਼ਿਲ੍ਹਾ ਪੁਲੀ ਮੁਖੀ ਡਾ. ਸੰਦੀਪ ਗਰਗ ਨੇ ਦੱਸਿਆ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਹਰ ਤਰ੍ਹਾਂ ਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਮਨੋਰਥ ਜ਼ਿਲ੍ਹੇ ਅਤੇ ਅੰਤਰਰਾਜੀ ਸਰਹੱਦਾਂ ’ਤੇ 60 ਦੇ ਕਰੀਬ ਪੁਲੀਸ ਨਾਕੇ ਲਗਾਏ ਗਏ ਹਨ।

Advertisement
Advertisement