ਕਾਲਜ ਬੇਲਾ ਤੋਂ ਪੋਲਿੰਗ ਪਾਰਟੀਆਂ ਰਵਾਨਾ
08:00 AM Jun 01, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 31 ਮਈ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਉੱਪ ਮੰਡਲ ਮੈਜਿਸਟ੍ਰੇਟ ਅਮਰੀਕ ਸਿੰਘ ਸਿੱਧੂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਚਮਕੌਰ ਸਾਹਿਬ ਦੀਆਂ ਪੋਲਿੰਗ ਪਾਰਟੀਆਂ ਨੂੰ ਸਮਾਨ ਦੇ ਕੇ ਰਵਾਨਾ ਕੀਤਾ ਗਿਆ।
ਸਵੀਪ ਦੇ ਨੋਡਲ ਅਫ਼ਸਰ ਰਾਬਿੰਦਰ ਸਿੰਘ ਰੱਬੀ ਨੇ ਦੱਸਿਆ ਕਿ ਤਹਿਸੀਲਦਾਰ ਕਰਮਜੋਤ ਸਿੰਘ ਦੀ ਦੇਖ-ਰੇਖ ਹੇਠ 233 ਬੂਥਾਂ ’ਤੇ 279 ਟੀਮਾਂ ਨੂੰ ਈਵੀਐੱਮ ਅਤੇ ਪੋਲਿੰਗ ਦਾ ਸਾਮਾਨ ਦੇ ਕੇ ਪਾਰਟੀਆਂ ਬਣਾ ਕੇ ਰਵਾਨਾ ਕੀਤਾ ਗਿਆ ਅਤੇ ਰਵਾਨਾ ਕੀਤੀਆਂ ਪਾਰਟੀਆਂ ਨੂੰ ਚੋਣਾਂ ਸਬੰਧੀ ਪੂਰੀ ਜਾਣਕਾਰੀ ਦਿੱਤੀ ਗਈ। ਉੱਪ ਮੰਡਲ ਮੈਜਿਸਟ੍ਰੇਟ ਅਮਰੀਕ ਸਿੰਘ ਸਿੱਧੂ ਨੇ ਵੋਟਰਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਚੋਣਾਂ ਦੇ ਪਰਵ ਨੂੰ ਉਤਸ਼ਾਹ ਨਾਲ ਮਨਾਉਣ ਅਤੇ ਪੋਲਿੰਗ ਦੀ ਨਿਰਪੱਖਤਾ ਬਰਕਰਾਰ ਰੱਖਣ। ਇਸ ਮੌਕੇ ਡੀਐਸਪੀ ਜਤਿੰਦਰਪਾਲ ਸਿੰਘ, ਨਾਇਬ ਤਹਿਸੀਲਦਾਰ ਰਵਿੰਦਰਜੀਤ ਕੌਰ ਅਤੇ ਬੀਡੀਪੀਓ ਰੁਪਿੰਦਰ ਸਿੰਘ ਹਾਜ਼ਰ ਸਨ।
Advertisement
Advertisement