For the best experience, open
https://m.punjabitribuneonline.com
on your mobile browser.
Advertisement

ਹਲਕਾ ਸਨੌਰ ’ਚ ਅਮਨ-ਅਮਾਨ ਨਾਲ ਪਈਆਂ ਵੋਟਾਂ

09:23 AM Jun 02, 2024 IST
ਹਲਕਾ ਸਨੌਰ ’ਚ ਅਮਨ ਅਮਾਨ ਨਾਲ ਪਈਆਂ ਵੋਟਾਂ
ਹਰਮੀਤ ਸਿੰਘ ਪਠਾਣਮਾਜਰਾ ਆਪਣੇ ਪਰਿਵਾਰ ਨਾਲ ਪਿੰਡ ਪਠਾਣਮਾਜਰਾ ਵਿੱਚ ਵੋਟ ਪਾਉਣ ਉਪਰੰਤ ਸਿਆਹੀ ਦਾ ਨਿਸ਼ਾਨ ਦਿਖਾਉਂਦੇ ਹੋਏ।
Advertisement

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 1 ਜੂਨ
ਲੋਕ ਸਭਾ ਚੋਣਾਂ ਦੇ ਅੱਜ ਅਖੀਰਲੇ ਪੜਾਅ ਵਿੱਚ ਪੰਜਾਬ ਦੀਆਂ 13 ਸੀਟਾਂ ਤੇ ਵੋਟਾਂ ਅਮਨ ਅਮਾਨ ਨਾਲ ਨੇਪਰੇ ਚੜ੍ਹੀਆਂ ਉੱਥੇ ਹੀ ਹਲਕਾ ਸਨੌਰ ਵਿੱਚ ਵੀ ਵੋਟਾਂ ਪਾਉਣ ਦਾ ਕੰਮ ਸ਼ਾਤੀਪੂਰਵਕ ਰਿਹਾ। ਇਸ ਮੌਕੇ ਅੱਜ ਸਵੇਰੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਪਰਿਵਾਰ ਨਾਲ ਆਪਣੇ ਜੱਦੀ ਪਿੰਡ ਪਠਾਣਮਾਜਰਾ ਵਿੱਚ ਆਪਣੀ ਵੋਟ ਦਾ ਭੁਗਤਾਨ ਕੀਤਾ ਅਤੇ ਫਿਰ ਪੂਰੇ ਹਲਕੇ ਵਿੱਚ ਆਪਣੀ ਪੂਰੀ ਟੀਮ ਨਾਲ ਪੋਲਿੰਗ ਬੂਥਾਂ ’ਤੇ ਕੀਤੇ ਇੰਤਜ਼ਾਮਾਂ ਦਾ ਨਿਰੀਖਣ ਕੀਤਾ, ਉਥੇ ਵੋਟਰਾਂ ਅਤੇ ਚੋਣ ਅਮਲੇ ਸਮੇਤ ਵਲੰਟੀਅਰਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ।
ਉਨ੍ਹਾਂ ਵੋਟਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਆਪ ਸਭ ਦਾ ਯੋਗਦਾਨ ਅਹਿਮ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੋਟਰਾਂ ਦਾ ਘਰਾਂ ਤੋਂ ਬਾਹਰ ਆਉਣਾ ਹਲਕੇ ਲਈ ਮਾਣ ਵਾਲੀ ਗੱਲ ਹੈ। ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਆਪ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ ਤੇ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ ਅਤੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦੇ ਕੰਮਾਂ ’ਤੇ ਮੋਹਰ ਲਗਾਏਗੀ।
ਉਨ੍ਹਾਂ ਪੋਲਿੰਗ ਬੂਥਾਂ ’ਤੇ ਚੱਲ ਰਹੀ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵਰਕਰਾਂ ਦਾ ਉਤਸ਼ਾਹ ਵਧਾਇਆ। ਉਨ੍ਹਾਂ ਵੋਟ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਤਾਇਨਾਤ ਸਮੁੱਚੇ ਵਰਕਰ ਅਤੇ ਪ੍ਰਸ਼ਾਸਨ ਅਮਲੇ ਦੀ ਸ਼ਲਾਘਾ ਕੀਤੀ। ਦੇਵੀਗੜ੍ਹ ਇਲਾਕੇ ਦੇ ਪੋਲਿੰਗ ਬੂਥਾਂ ਤੇ ਲਗਭਗ 60 ਫੀਸਦੀ ਵੋਟ ਪਈ ਦੱਸੀ ਜਾਂਦੀ ਹੈ।

Advertisement

ਨੀਨਾ ਮਿੱਤਲ ਤੇ ਜਗਜੀਤ ਛੜਬੜ ਨੇ ਆਪਣੇ ਪਰਿਵਾਰਾਂ ਸਮੇਤ ਵੋਟ ਭੁਗਤਾਈ

ਉਂਗਲੀ ਦੇ ਲੱਗਿਆ ਸਿਆਹੀ ਦਾ ਨਿਸ਼ਾਨ ਦਿਖਾਉਂਦੇ ਹੋਏ ਵਿਧਾਇਕਾ ਨੀਨਾ ਮਿੱਤਲ, ਅਜੈ ਮਿੱਤਲ, ਲਵਿਸ਼ ਮਿੱਤਲ।

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਰੋਟਰੀ ਕਲੱਬ ਵਿਖੇ ਬਣੇ ਬੂਥ ਵਿੱਚ ਆਪਣੇ ਪਤੀ ਅਜੇ ਮਿੱਤਲ ਅਤੇ ਪੁੱਤਰ ਲਵਿਸ਼ ਮਿੱਤਲ ਨਾਲ ਆਪਣੀ ਵੋਟ ਦਾ ਭੁਗਤਾਨ ਕੀਤਾ। ਇਸ ਮੌਕੇ ਵਿਧਾਇਕਾ ਮਿੱਤਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਰਾਜਪੁਰਾ ਵਿਖੇ ਕਿਧਰੋਂ ਵੀ ਕੋਈ ਅਣਸੁਖਾਂਵੀ ਘਟਨਾ ਦੀ ਜਾਣਕਾਰੀ ਨਹੀਂ ਆਈ ਹੈ। ਇਸੇ ਦੌਰਾਨ ਲੋਕ ਸਭਾ ਹਲਕਾ ਪਟਿਆਲ਼ਾ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਜਗਜੀਤ ਸਿੰਘ ਛੜਬੜ ਨੇ ਆਪਣੇ ਪਿੰਡ ਛੜਬੜ ਵਿੱਚ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਦਾ ਭੁਗਤਾਨ ਕੀਤਾ।

ਵੋਟ ਭੁਗਤਾਉਣ ਤੋਂ ਬਾਅਦ ਜਗਜੀਤ ਸਿੰਘ ਛੜਬੜ ਤੇ ਉਨ੍ਹਾਂ ਦਾ ਪਰਿਵਾਰ।
Advertisement
Author Image

Advertisement
Advertisement
×