ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੀਨੀ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤੀ
07:56 AM Jan 02, 2025 IST
ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 1 ਜਨਵਰੀ
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਅਤੇ ਨਗਰ ਕੌਂਸਲ ਦੀ ਟੀਮ ਵੱਲੋਂ ਚੀਨੀ ਡੋਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸ਼ਹਿਰ ਵਿੱਚ ਵੱਖ ਵੱਖ ਦੁਕਾਨਾਂ ’ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਟੀਮ ਵੱਲੋਂ 60 ਗੁੱਟੇ ਚੀਨੀ ਡੋਰ ਜ਼ਬਤ ਕੀਤੀ ਗਈ। ਇਸ ਮੌਕੇ ਟੀਮ ਮੈਂਬਰ ਜੂਨੀਅਰ ਇੰਜਨੀਅਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਗੁਰਸੇਵਕ ਸਿੰਘ ਅਤੇ ਸੈਨੇਟਰੀ ਇੰਸਪੈਕਟਰ ਅੰਕੁਸ਼ ਸਿੰਗਲਾ ਨੇ ਦੱਸਿਆ ਕਿ ਮੰਡੀ ਰੋਡ, ਕੇਸੀ ਰੋਡ, ਨੇੜੇ ਪ੍ਰਾਚੀਨ ਮੰਦਰ ਵਿਖੇ ਵੱਖ-ਵੱਖ ਦੁਕਾਨਾਂ ’ਤੇ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੁਕਾਨਦਾਰਾਂ ਨੂੰ ਜਾਗਰੂਕ ਵੀ ਕੀਤਾ ਕਿ ਚੀਨੀ ਡੋਰ ਬਹੁਤ ਹੀ ਘਾਤਕ ਹੈ, ਜਿਸ ਨਾਲ ਮਨੁੱਖਾਂ ਅਤੇ ਪਸ਼ੂ ਪੰਛੀਆਂ ਦਾ ਨੁਕਸਾਨ ਹੁੰਦਾ ਹੈ।
Advertisement
Advertisement