ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਦੂਸ਼ਣ: ਦਿੱਲੀ ਦੇ ਅੱਠ ਇਲਾਕੇ ਸੰਵੇਦਨਸ਼ੀਲ ਐਲਾਨੇ

08:53 AM Oct 24, 2023 IST
ਪ੍ਰਦੂਸ਼ਣ: ਦਿੱਲੀ ਦੇ ਅੱਠ ਇਲਾਕੇ ਸੰਵੇਦਨਸ਼ੀਲ ਐਲਾਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਾਤਾਵਰਨ ਮੰਤਰੀ ਗੋਪਾਲ ਰਾਏ। ਪੱਤਰ ਪ੍ਰੇਰਕ ਨਵੀਂ ਦਿੱਲੀ, 23 ਅਕਤੂਬਰ ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਅੱਜ ਇੱਥੇ ਕਿਹਾ ਕਿ ਸਰਕਾਰ ਨੇ ਕੌਮੀ ਰਾਜਧਾਨੀ ਦੇ ਮੌਜੂਦਾ 13 ਸਭ ਤੋਂ ਦੂਸ਼ਿਤ ਖੇਤਰਾਂ ਤੋਂ ਇਲਾਵਾ ਅੱਠ ਹੋਰ ਅਜਿਹੇ ਖੇਤਰਾਂ ਦੀ ਪਛਾਣ ਕੀਤੀ ਹੈ ਅਤੇ ਪ੍ਰਦੂਸ਼ਣ ਦੇ ਸਰੋਤਾਂ ਨੂੰ ਰੋਕਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਘਟਾਉਣ ਦੇ ਉਪਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 28 ਵਿਭਾਗਾਂ ਨਾਲ ਮੀਟਿੰਗ ਤੋਂ ਬਾਅਦ ਰਾਏ ਨੇ ਕਿਹਾ ਕਿ ਸਰਕਾਰ ਨੇ ਧੂੜ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪਾਊਡਰ ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ ਮਈ ਤੋਂ ਬਾਅਦ ਪਹਿਲੀ ਵਾਰ ਐਤਵਾਰ ਨੂੰ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਇਸ ਦਾ ਮੁੱਖ ਕਾਰਨ ਤਾਪਮਾਨ ’ਚ ਗਿਰਾਵਟ ਅਤੇ ਹਵਾ ਦੀ ਰਫਤਾਰ ’ਚ ਕਮੀ ਹੈ। ਮੰਤਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ, ‘‘ਦਿੱਲੀ ਵਿੱਚ ਮੌਜੂਦਾ ਸਭ ਤੋਂ ਵੱਧ ਪ੍ਰਦੂਸ਼ਿਤ ਖੇਤਰਾਂ ਤੋਂ ਇਲਾਵਾ ਅਸੀਂ ਅੱਠ ਹੋਰ ਸਥਾਨਾਂ ’ਤੇ ਧਿਆਨ ਕੇਂਦਰਿਤ ਕਰ ਰਹੇ ਹਾਂ ਜਿੱਥੇ ਏਕਿਊਆਈ (ਹਵਾ ਗੁਣਵੱਤਾ ਸੂਚਕਾਂਕ) 300 ਅੰਕਾਂ ਤੋਂ ਵੱਧ ਹੈ।’’ ਇਨ੍ਹਾਂ ਥਾਵਾਂ ਵਿੱਚ ਸ਼ਾਦੀਪੁਰ, ਆਈਟੀਓ, ਮੰਦਰ ਮਾਰਗ, ਨਹਿਰੂ ਨਗਰ, ਪਤਪੜਗੰਜ, ਸੋਨੀਆ ਵਿਹਾਰ, ਧਿਆਨ ਚੰਦ ਸਟੇਡੀਅਮ ਅਤੇ ਮੋਤੀ ਬਾਗ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੇ ਸਰੋਤਾਂ ਦੀ ਪਛਾਣ ਕਰਨ ਲਈ ਅੱਠ ਥਾਵਾਂ ’ਤੇ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਅਤੇ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਦੇ ਸਹਿਯੋਗ ਨਾਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟਾਂ ਨੂੰ 25 ਅਕਤੂਬਰ ਨੂੰ ਫੀਲਡ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਪ੍ਰਦੂਸ਼ਣ ਘਟਾਉਣ ਦੇ ਉਪਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ, ‘‘ਧੂੜ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ‘ਐਂਟੀ-ਸਮੋਗ ਗੰਨ’ ਵਿੱਚ ਡਸਟ ਸਪ੍ਰੈਸੈਂਟ ਪਾਊਡਰ ਦੀ ਵਰਤੋਂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਪ੍ਰਦੂਸ਼ਣ ਵਿਰੋਧੀ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ ਹੋਰ ਖੇਤਰਾਂ ਦਾ ਨਿਰੀਖਣ ਕੀਤਾ ਜਾਵੇਗਾ।” ਰਾਏ ਨੇ ਕਿਹਾ ਕਿ ਡੀਜ਼ਲ ਜਨਰੇਟਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਐਮਰਜੈਂਸੀ ਸੇਵਾਵਾਂ ਲਈ ਵਰਤੇ ਜਾ ਰਹੇ ਡੀਜ਼ਲ ਜਨਰੇਟਰਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਦਿੱਲੀ ਟਰੈਫਿਕ ਪੁਲੀਸ ਨੂੰ 95 ਪਛਾਣੇ ਗਏ ਚੌਰਾਹਿਆਂ ’ਤੇ ਭੀੜ-ਭੜੱਕੇ ਨੂੰ ਘੱਟ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਜੋ ਵਾਹਨਾਂ ਦੇ ਪ੍ਰਦੂਸ਼ਣ ਨੂੰ ਘਟਾਉਣ ਵਿਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਅਤੇ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀਟੀਸੀ) ਨੂੰ ਰੇਲ ਗੱਡੀਆਂ ਅਤੇ ਬੱਸਾਂ ਦੀ ਬਾਰੰਬਾਰਤਾ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਏ ਨੇ ਚਿੰਤਾ ਜ਼ਾਹਰ ਕੀਤੀ ਕਿ ਇਹ ਪ੍ਰਤੀਤ ਹੁੰਦਾ ਹੈ ਕਿ ਬਹੁਤ ਸਾਰੇ ਵਿਭਾਗ ਮੁਖੀ ਅਤੇ ਸੀਨੀਅਰ ਅਧਿਕਾਰੀ ਹਵਾ ਦੀ ਵਿਗੜਦੀ ਗੁਣਵੱਤਾ ਅਤੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਆਪਣੇ ਵਿਭਾਗਾਂ ਵੱਲੋਂ ਲਾਗੂ ਕੀਤੇ ਜਾ ਰਹੇ ਉਪਾਵਾਂ ਬਾਰੇ ਜਾਣੂ ਨਹੀਂ ਸਨ। ਦਿੱਲੀ ਵਿੱਚ ਹਵਾ ਦੀ ਗੁਣਵੱਤਾ ’ਚ ਮਾਮੂਲੀ ਸੁਧਾਰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਹੋਇਆ ਹੈ। ਇਸ ਨੂੰ ਅੱਜ ‘ਖ਼ਰਾਬ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ, ਜਦੋਂ ਕਿ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕੌਮੀ ਰਾਜਧਾਨੀ ਦਾ 24 ਘੰਟੇ ਦਾ ਔਸਤ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਐਤਵਾਰ ਨੂੰ 313 ’ਤੇ ਰਿਹਾ, ਜੋ ਸ਼ਨਿਚਰਵਾਰ ਨੂੰ 248 ਸੀ। ਦਿੱਲੀ ਵਿੱਚ ਪਿਛਲੀ ਵਾਰ 17 ਮਈ ਨੂੰ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਸੀ। ਉਸ ਵੇਲੇ ਏਕਿਊਆਈ 336 ਸੀ। ਅੱਜ 24 ਘੰਟੇ ਦਾ ਔਸਤ ਹਵਾ ਗੁਣਵੱਤਾ ਸੂਚਕ ਅੰਕ 263 ਰਿਹਾ ਜਦੋਂ ਕਿ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 17.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਨਮੀ ਦਾ ਪੱਧਰ 44 ਫੀਸਦੀ ਤੋਂ 94 ਫੀਸਦੀ ਵਿਚਾਲੇ ਰਿਹਾ। ਭਾਰਤੀ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਤਾਪਮਾਨ ਵਿੱਚ ਗਿਰਾਵਟ ਅਤੇ ਪਰਾਲੀ ਸਾੜਨ ਦੇ ਧੂੰਏਂ ਕਾਰਨ ਅਗਲੇ ਕੁਝ ਦਿਨਾਂ ਤੱਕ ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਰਹਿ ਸਕਦੀ ਹੈ। ਕੇਂਦਰ ਸਰਕਾਰ ਦੀ ‘ਡਿਸੀਜ਼ਨ ਸਪੋਰਟ ਸਿਸਟਮ ਫਾਰ ਏਅਰ ਕੁਆਲਿਟੀ ਮੈਨੇਜਮੈਂਟ’ ਅਨੁਸਾਰ ਸੋਮਵਾਰ ਤੋਂ ਪਰਾਲੀ ਸਾੜਨ ਦੇ ਮਾਮਲੇ ਵਧ ਸਕਦੇ ਹਨ।

ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਅਕਤੂਬਰ
ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਅੱਜ ਇੱਥੇ ਕਿਹਾ ਕਿ ਸਰਕਾਰ ਨੇ ਕੌਮੀ ਰਾਜਧਾਨੀ ਦੇ ਮੌਜੂਦਾ 13 ਸਭ ਤੋਂ ਦੂਸ਼ਿਤ ਖੇਤਰਾਂ ਤੋਂ ਇਲਾਵਾ ਅੱਠ ਹੋਰ ਅਜਿਹੇ ਖੇਤਰਾਂ ਦੀ ਪਛਾਣ ਕੀਤੀ ਹੈ ਅਤੇ ਪ੍ਰਦੂਸ਼ਣ ਦੇ ਸਰੋਤਾਂ ਨੂੰ ਰੋਕਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਘਟਾਉਣ ਦੇ ਉਪਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 28 ਵਿਭਾਗਾਂ ਨਾਲ ਮੀਟਿੰਗ ਤੋਂ ਬਾਅਦ ਰਾਏ ਨੇ ਕਿਹਾ ਕਿ ਸਰਕਾਰ ਨੇ ਧੂੜ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪਾਊਡਰ ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ ਮਈ ਤੋਂ ਬਾਅਦ ਪਹਿਲੀ ਵਾਰ ਐਤਵਾਰ ਨੂੰ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਇਸ ਦਾ ਮੁੱਖ ਕਾਰਨ ਤਾਪਮਾਨ ’ਚ ਗਿਰਾਵਟ ਅਤੇ ਹਵਾ ਦੀ ਰਫਤਾਰ ’ਚ ਕਮੀ ਹੈ। ਮੰਤਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ, ‘‘ਦਿੱਲੀ ਵਿੱਚ ਮੌਜੂਦਾ ਸਭ ਤੋਂ ਵੱਧ ਪ੍ਰਦੂਸ਼ਿਤ ਖੇਤਰਾਂ ਤੋਂ ਇਲਾਵਾ ਅਸੀਂ ਅੱਠ ਹੋਰ ਸਥਾਨਾਂ ’ਤੇ ਧਿਆਨ ਕੇਂਦਰਿਤ ਕਰ ਰਹੇ ਹਾਂ ਜਿੱਥੇ ਏਕਿਊਆਈ (ਹਵਾ ਗੁਣਵੱਤਾ ਸੂਚਕਾਂਕ) 300 ਅੰਕਾਂ ਤੋਂ ਵੱਧ ਹੈ।’’ ਇਨ੍ਹਾਂ ਥਾਵਾਂ ਵਿੱਚ ਸ਼ਾਦੀਪੁਰ, ਆਈਟੀਓ, ਮੰਦਰ ਮਾਰਗ, ਨਹਿਰੂ ਨਗਰ, ਪਤਪੜਗੰਜ, ਸੋਨੀਆ ਵਿਹਾਰ, ਧਿਆਨ ਚੰਦ ਸਟੇਡੀਅਮ ਅਤੇ ਮੋਤੀ ਬਾਗ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਦੇ ਸਰੋਤਾਂ ਦੀ ਪਛਾਣ ਕਰਨ ਲਈ ਅੱਠ ਥਾਵਾਂ ’ਤੇ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਅਤੇ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਦੇ ਸਹਿਯੋਗ ਨਾਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟਾਂ ਨੂੰ 25 ਅਕਤੂਬਰ ਨੂੰ ਫੀਲਡ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਪ੍ਰਦੂਸ਼ਣ ਘਟਾਉਣ ਦੇ ਉਪਾਵਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ, ‘‘ਧੂੜ ਕਾਰਨ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ‘ਐਂਟੀ-ਸਮੋਗ ਗੰਨ’ ਵਿੱਚ ਡਸਟ ਸਪ੍ਰੈਸੈਂਟ ਪਾਊਡਰ ਦੀ ਵਰਤੋਂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਪ੍ਰਦੂਸ਼ਣ ਵਿਰੋਧੀ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ ਹੋਰ ਖੇਤਰਾਂ ਦਾ ਨਿਰੀਖਣ ਕੀਤਾ ਜਾਵੇਗਾ।” ਰਾਏ ਨੇ ਕਿਹਾ ਕਿ ਡੀਜ਼ਲ ਜਨਰੇਟਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਐਮਰਜੈਂਸੀ ਸੇਵਾਵਾਂ ਲਈ ਵਰਤੇ ਜਾ ਰਹੇ ਡੀਜ਼ਲ ਜਨਰੇਟਰਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਦਿੱਲੀ ਟਰੈਫਿਕ ਪੁਲੀਸ ਨੂੰ 95 ਪਛਾਣੇ ਗਏ ਚੌਰਾਹਿਆਂ ’ਤੇ ਭੀੜ-ਭੜੱਕੇ ਨੂੰ ਘੱਟ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ ਜੋ ਵਾਹਨਾਂ ਦੇ ਪ੍ਰਦੂਸ਼ਣ ਨੂੰ ਘਟਾਉਣ ਵਿਚ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀਐਮਆਰਸੀ) ਅਤੇ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀਟੀਸੀ) ਨੂੰ ਰੇਲ ਗੱਡੀਆਂ ਅਤੇ ਬੱਸਾਂ ਦੀ ਬਾਰੰਬਾਰਤਾ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਾਏ ਨੇ ਚਿੰਤਾ ਜ਼ਾਹਰ ਕੀਤੀ ਕਿ ਇਹ ਪ੍ਰਤੀਤ ਹੁੰਦਾ ਹੈ ਕਿ ਬਹੁਤ ਸਾਰੇ ਵਿਭਾਗ ਮੁਖੀ ਅਤੇ ਸੀਨੀਅਰ ਅਧਿਕਾਰੀ ਹਵਾ ਦੀ ਵਿਗੜਦੀ ਗੁਣਵੱਤਾ ਅਤੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਆਪਣੇ ਵਿਭਾਗਾਂ ਵੱਲੋਂ ਲਾਗੂ ਕੀਤੇ ਜਾ ਰਹੇ ਉਪਾਵਾਂ ਬਾਰੇ ਜਾਣੂ ਨਹੀਂ ਸਨ।

Advertisement

ਦਿੱਲੀ ਵਿੱਚ ਹਵਾ ਦੀ ਗੁਣਵੱਤਾ ’ਚ ਮਾਮੂਲੀ ਸੁਧਾਰ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਹੋਇਆ ਹੈ। ਇਸ ਨੂੰ ਅੱਜ ‘ਖ਼ਰਾਬ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ, ਜਦੋਂ ਕਿ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕੌਮੀ ਰਾਜਧਾਨੀ ਦਾ 24 ਘੰਟੇ ਦਾ ਔਸਤ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਐਤਵਾਰ ਨੂੰ 313 ’ਤੇ ਰਿਹਾ, ਜੋ ਸ਼ਨਿਚਰਵਾਰ ਨੂੰ 248 ਸੀ। ਦਿੱਲੀ ਵਿੱਚ ਪਿਛਲੀ ਵਾਰ 17 ਮਈ ਨੂੰ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਸੀ। ਉਸ ਵੇਲੇ ਏਕਿਊਆਈ 336 ਸੀ। ਅੱਜ 24 ਘੰਟੇ ਦਾ ਔਸਤ ਹਵਾ ਗੁਣਵੱਤਾ ਸੂਚਕ ਅੰਕ 263 ਰਿਹਾ ਜਦੋਂ ਕਿ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 17.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਨਮੀ ਦਾ ਪੱਧਰ 44 ਫੀਸਦੀ ਤੋਂ 94 ਫੀਸਦੀ ਵਿਚਾਲੇ ਰਿਹਾ। ਭਾਰਤੀ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਤਾਪਮਾਨ ਵਿੱਚ ਗਿਰਾਵਟ ਅਤੇ ਪਰਾਲੀ ਸਾੜਨ ਦੇ ਧੂੰਏਂ ਕਾਰਨ ਅਗਲੇ ਕੁਝ ਦਿਨਾਂ ਤੱਕ ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਰਹਿ ਸਕਦੀ ਹੈ। ਕੇਂਦਰ ਸਰਕਾਰ ਦੀ ‘ਡਿਸੀਜ਼ਨ ਸਪੋਰਟ ਸਿਸਟਮ ਫਾਰ ਏਅਰ ਕੁਆਲਿਟੀ ਮੈਨੇਜਮੈਂਟ’ ਅਨੁਸਾਰ ਸੋਮਵਾਰ ਤੋਂ ਪਰਾਲੀ ਸਾੜਨ ਦੇ ਮਾਮਲੇ ਵਧ ਸਕਦੇ ਹਨ।

Advertisement
Advertisement