ਪ੍ਰਦੂਸ਼ਣ ਰਹਿਤ ਦੀਵਾਲੀ ਵਾਤਵਰਨ ਤੇ ਮਨੁੱਖਤਾ ਲਈ ਲਾਭਕਾਰੀ: ਡੀਸੀ
05:08 AM Oct 31, 2024 IST
ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 30 ਅਕਤੂਬਰ
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਲੋਕਾਂ ਨੂੰ ਵਾਤਾਵਰਨ ਤੇ ਮਨੁੱਖਤਾ ਦੀ ਭਲਾਈ ਲਈ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਆਤਿਸ਼ਬਾਜ਼ੀ ਤੇ ਪ੍ਰਦੂਸ਼ਣ ਰਹਿਤ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੀਵਾਲੀ ਵਾਲੇ ਦਿਨ ਗਰੀਨ ਪਟਾਕੇ ਚਲਾਉਣ ਨੂੰ ਹੀ ਤਰਜੀਹ ਦਿੱਤੀ ਜਾਵੇ ਤਾਂ ਜੋ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਦੇਸ਼ ਦਾ ਸਭ ਤੋਂ ਵੱਡਾ ਤਿਉਹਾਰ ਹੈੈ, ਜਿਸ ਮੌਕੇ ਵਰਗ ਦੇ ਲੋਕਾਂ ਨੂੰ ਸਮਾਜ ਦੀ ਬਿਹਤਰੀ ਤੇ ਤਰੱਕੀ ਲਈ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨ ਵਿੱਚ ਮੋਹਰੀ ਭੂਮਿਕਾ ਅਦਾ ਕਰਨ ਦਾ ਅਹਿਦ ਲੈਣਾ ਚਾਹੀਦਾ ਹੈ। ਡੀਸੀ ਤੇ ਐੱਸਐੱਸਪੀ ਨੇ ਕਿਹਾ ਕਿ ਦੀਵਾਲੀ ਦੇ ਤਿਉਹਾਰ ਮੌਕੇ ਹਰ ਵਰਗ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪਰਿਵਾਰ ਨਾਲ ਖੁਸ਼ੀ ਮਨਾਉਣੀ ਚਾਹੀਦੀ ਹੈ।
Advertisement
Advertisement