For the best experience, open
https://m.punjabitribuneonline.com
on your mobile browser.
Advertisement

ਗੁਆਂਢੀ ਸੂਬਿਆਂ ’ਚ ਪਾਰਲੀ ਸਾੜਨ ਕਾਰਨ ਦਿੱਲੀ ’ਚ ਪ੍ਰਦੂਸ਼ਣ ਵਧਿਆ: ‘ਆਪ’

07:25 AM Oct 17, 2024 IST
ਗੁਆਂਢੀ ਸੂਬਿਆਂ ’ਚ ਪਾਰਲੀ ਸਾੜਨ ਕਾਰਨ ਦਿੱਲੀ ’ਚ ਪ੍ਰਦੂਸ਼ਣ ਵਧਿਆ  ‘ਆਪ’
ਦਿੱਲੀ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਜੈਸਮੀਨ ਸ਼ਾਹ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਅਕਤੂਬਰ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੈਸਮੀਨ ਸ਼ਾਹ ਨੇ ਪਾਰਟੀ ਹੈੱਡਕੁਆਰਟਰ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਦਿੱਲੀ ’ਚ ਵਧਦੇ ਹਵਾ ਪ੍ਰਦੂਸ਼ਣ ਦਾ ਅਸਲ ਕਾਰਨ ਗੁਆਂਢੀ ਰਾਜ ਹਰਿਆਣਾ ਅਤੇ ਉੱਤਰ ਪ੍ਰਦੇਸ਼ ਹਨ। ਇਹ ਖੁਲਾਸਾ ਕੇਂਦਰ ਸਰਕਾਰ ਦੀ ਏਜੰਸੀ ਭਾਰਤੀ ਖੇਤੀ ਖੋਜ ਸੰਸਥਾ ਵੱਲੋਂ ਜਾਰੀ ਅੰਕੜਿਆਂ ਤੋਂ ਹੋਇਆ ਹੈ। ਜੈਸਮੀਨ ਸ਼ਾਹ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਸਿਰਫ਼ ‘ਆਪ’ ਦੀ ਦਿੱਲੀ-ਪੰਜਾਬ ਦੀਆਂ ਸਰਕਾਰਾਂ ਹੀ ਪ੍ਰਦੂਸ਼ਣ ਘਟਾ ਕੇ ਲੋਕਾਂ ਨੂੰ ਰਾਹਤ ਦੇ ਰਹੀਆਂ ਹਨ, ਬਾਕੀ ਸਾਰੀਆਂ ਸਰਕਾਰਾਂ ਸੁੱਤੀਆਂ ਹੋਈਆਂ ਹਨ। ਜੈਸਮੀਨ ਸ਼ਾਹ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਭਾਰਤੀ ਖੇਤੀ ਖੋਜ ਸੰਸਥਾ (ਆਈਏਆਰਆਈ) ਦੇ 1 ਤੋਂ 14 ਅਕਤੂਬਰ ਤੱਕ ਦੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ 2023 ਵਿੱਚ ਪਰਾਲੀ ਸਾੜਨ ਦੀਆਂ 1105 ਘਟਨਾਵਾਂ ਸਾਹਮਣੇ ਆਈਆਂ ਹਨ ਪਰ 2024 ਵਿੱਚ ਇਹ ਘਟਨਾਵਾਂ ਘਟ ਕੇ 811 ਰਹਿ ਗਈਆਂ ਹਨ। ਭਾਵ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਰੀਬ 27 ਫੀਸਦੀ ਦੀ ਕਮੀ ਆਈ ਹੈ। ਇਸ ਦੇ ਨਾਲ ਹੀ 1 ਅਕਤੂਬਰ ਤੋਂ 14 ਅਕਤੂਬਰ 2023 ਦਰਮਿਆਨ ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ 341 ਘਟਨਾਵਾਂ ਵਾਪਰੀਆਂ, ਜੋ ਇਸ ਸਾਲ ਇਸੇ ਸਮੇਂ ਵਿੱਚ ਵਧ ਕੇ 417 ਹੋ ਗਈਆਂ। ਭਾਵ ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਰੀਬ 23 ਫੀਸਦੀ ਵਾਧਾ ਹੋਇਆ ਹੈ। ਪਿਛਲੇ ਸਾਲ 1 ਅਕਤੂਬਰ ਤੋਂ 14 ਅਕਤੂਬਰ ਤੱਕ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜਨ ਦੀਆਂ 244 ਘਟਨਾਵਾਂ ਵਾਪਰੀਆਂ ਸਨ, ਜੋ ਇਸ ਸਾਲ ਵੱਧ ਕੇ 417 ਹੋ ਗਈਆਂ ਹਨ, ਜੋ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 71 ਫੀਸਦੀ ਵਾਧਾ ਹੈ। ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਗਾਤਾਰ ਕਮੀ ਆ ਰਹੀ ਹੈ, ਖਾਸ ਕਰਕੇ ਦਿੱਲੀ ਦੇ ਗੁਆਂਢੀ ਰਾਜਾਂ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਭਾਜਪਾ ਸਰਕਾਰਾਂ ਪ੍ਰਦੂਸ਼ਣ ਘਟਾਉਣ ਲਈ ਕੋਈ ਕਦਮ ਨਹੀਂ ਚੁੱਕ ਰਹੀਆਂ। ਜੈਸਮੀਨ ਸ਼ਾਹ ਨੇ ਕਿਹਾ ਕਿ ਦਿੱਲੀ ਦਾ ਏਕਿਊਆਈ ਪਿਛਲੇ ਤਿੰਨ ਦਿਨਾਂ ਤੋਂ 200 ਨੂੰ ਪਾਰ ਕਰ ਗਿਆ ਹੈ। ਜੋ ਕਿ ਇੱਕ ਮਾੜੀ ਸ਼੍ਰੇਣੀ ਹੈ। ਇਸ ਦਾ ਇੱਕ ਮੁੱਖ ਕਾਰਨ ਪਰਾਲੀ ਹੈ।

Advertisement

Advertisement
Advertisement
Author Image

Advertisement