ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਣਛ ਹਮਲਾ: ਦੋ ਅਤਿਵਾਦੀਆਂ ਦੇ ਸਕੈੱਚ ਜਾਰੀ

06:16 AM May 07, 2024 IST
ਪੁਣਛ ਵਿੱਚ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਜਵਾਨ ਅਤੇ (ਇਨਸੈੱਟ) ਦਹਿਸ਼ਤਗਰਦਾਂ ਦੇ ਜਾਰੀ ਕੀਤੇ ਗਏ ਸਕੈੱਚ। -ਫੋਟੋਆਂ: ਪੀਟੀਆਈ

ਜੰਮੂ, 6 ਮਈ
ਹਵਾਈ ਫ਼ੌਜ ਦੇ ਕਾਫ਼ਲੇ ’ਤੇ ਪੁਣਛ ’ਚ ਹੋਏ ਦਹਿਸ਼ਤੀ ਹਮਲੇ ’ਚ ਸੁਰੱਖਿਆ ਬਲਾਂ ਨੂੰ ਅਜੇ ਤੱਕ ਕੋਈ ਸੁਰਾਗ ਹੱਥ ਨਹੀਂ ਲੱਗਾ ਹੈ। ਉਂਜ ਜੰਮੂ ਕਸ਼ਮੀਰ ਦੇ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਵੱਲੋਂ ਲਗਾਤਾਰ ਤੀਜੇ ਦਿਨ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਬਲਾਂ ਨੇ ਹਮਲੇ ਲਈ ਜ਼ਿੰਮੇਵਾਰ ਦੋ ਦਹਿਸ਼ਤਗਰਦਾਂ ਦੇ ਸਕੈੱਚ ਜਾਰੀ ਕੀਤੇ ਹਨ। ਅਧਿਕਾਰੀਆਂ ਨੇ ਕਿਹਾ ਕਿ ਦਹਿਸ਼ਤਗਰਦਾਂ ਬਾਰੇ ਪੁਖ਼ਤਾ ਸੂਹ ਦੇਣ ਵਾਲਿਆਂ ਨੂੰ ਇਨਾਮ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਜਾਣਕਾਰੀ ਸਾਂਝੀ ਕਰਨ ਲਈ ਚਾਰ ਮੋਬਾਈਲ ਫੋਨ ਨੰਬਰ ਵੀ ਜਾਰੀ ਕੀਤੇ ਹਨ। ਸੂਰਨਕੋਟ ਇਲਾਕੇ ਦੇ ਸ਼ਾਹਸਿਤਾਰ ਨੇੜੇ ਸ਼ਨਿਚਰਵਾਰ ਸ਼ਾਮ ਘਾਤ ਲਗਾ ਕੇ ਕਾਫ਼ਲੇ ’ਤੇ ਕੀਤੇ ਗਏ ਹਮਲੇ ਮਗਰੋਂ ਦਹਿਸ਼ਤਗਰਦ ਸੰਘਣੇ ਜੰਗਲਾਂ ਅੰਦਰ ਭੱਜ ਗਏ ਸਨ। ਸੁਰੱਖਿਆ ਬਲਾਂ ਵੱਲੋਂ ਦਹਿਸ਼ਤਗਰਦਾਂ ਦਾ ਪਤਾ ਲਾਉਣ ਲਈ 20 ਵਿਅਕਤੀਆਂ ਨੂੰ ਹਿਰਾਸਤ ’ਚ ਲੈ ਕੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਫ਼ੌਜ ਅਤੇ ਪੁਲੀਸ ਵੱਲੋਂ ਸ਼ਾਹਸਿਤਾਰ, ਗੁਰਸਾਈ, ਸਨਾਈ, ਲਾਸਾਨਾ ਅਤੇ ਸ਼ੀਨਦਾਰਾ ਟੌਪ ਸਮੇਤ ਕਈ ਇਲਾਕਿਆਂ ’ਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਪਰ ਅਜੇ ਤੱਕ ਦਹਿਸ਼ਤਗਰਦਾਂ ਦਾ ਕੁਝ ਵੀ ਪਤਾ ਨਹੀਂ ਲੱਗਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ ਸੁਰਾਗ ਇਕੱਤਰ ਕਰ ਰਹੀਆਂ ਹਨ ਜਿਸ ਨਾਲ ਅਤਿਵਾਦੀਆਂ ਨੂੰ ਲੱਭਣ ’ਚ ਸਹਾਇਤਾ ਮਿਲੇਗੀ। ਸੁਰੱਖਿਆ ਬਲਾਂ ਨੇ ਡਲਹੋਰੀ ਇਲਾਕੇ ਦੇ ਪਿੰਡ ਕਾਠੂ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਨੂੰ ਪਿੰਡ ’ਚ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਸੀ। ਪੁਣਛ ਤੇ ਰਾਜੌਰੀ ਜ਼ਿਲ੍ਹਿਆਂ ’ਚ ਕਈ ਨਾਕੇ ਲਗਾਏ ਗਏ ਹਨ ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement
Advertisement