ਪੁਣਛ: ਅਤਿਵਾਦੀਆਂ ਵੱਲੋਂ ਦੋ ਫੌਜੀ ਵਾਹਨਾਂ ’ਤੇ ਗੋਲੀਬਾਰੀ, ਇੱਕ ਜਵਾਨ ਹਲਾਕ, ਚਾਰ ਜ਼ਖ਼ਮੀ
09:15 PM May 04, 2024 IST
ਜੰਮੂ, 4 ਮਈ
ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਅਤਿਵਾਦੀਆਂ ਵੱਲੋਂ ਅੱਜ ਦੋ ਫੌਜੀ ਵਾਹਨਾਂ ’ਤੇ ਕੀਤੀ ਗਈ ਗੋਲੀਬਾਰੀ ਵਿੱਚ ਇੱਕ ਜਵਾਨ ਦੀ ਮੌਤ ਹੋ ਗਈ, ਜਦੋਂਕਿ ਚਾਰ ਜ਼ਖ਼ਮੀ ਹੋ ਗਏ। ਇਨ੍ਹਾਂ ਵਾਹਨਾਂ ਵਿੱਚ ਇੱਕ ਭਾਰਤੀ ਹਵਾਈ ਫੌਜ ਦਾ ਵਾਹਨ ਵੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਮਲਾ ਸ਼ਾਮ ਨੂੰ ਸ਼ਸ਼ੀਧਰ ਨੇੜੇ ਉਸ ਸਮੇਂ ਕੀਤਾ ਗਿਆ, ਜਦੋਂ ਫੌਜੀ ਵਾਹਨ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ਵਿੱਚ ਸਨਾਈ ਟੌਪ ਵੱਲ ਜਾ ਰਹੇ ਸਨ। ਇਸ ਹਮਲੇ ਵਿੱਚ ਪੰਜ ਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੈ ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਜਵਾਨ ਨੇ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਫੌਜ ਅਤੇ ਪੁਲੀਸ ਦੇ ਹੋਰ ਬਲ ਇਸ ਇਲਾਕੇ ਵਿੱਚ ਭੇਜੇ ਗਏ ਹਨ ਅਤੇ ਅਤਿਵਾਦੀਆਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਕੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। -ਪੀਟੀਆਈ
Advertisement
Advertisement
Related News
Advertisement