ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਛਵਾੜਾ ਕੋਲਾ ਖਾਣ ਨੇ ਪਾਵਰਕੌਮ ਦੇ ਹਜ਼ਾਰ ਕਰੋੜ ਰੁਪਏ ਬਚਾਏ

06:24 AM Dec 01, 2024 IST

* ਪੀਐੱਸਪੀਸੀਐੱਲ ਨੂੰ ਲੱਖ ਟਨ ਕੋਲੇ ਪਿੱਛੇ 11 ਕਰੋੜ ਰੁਪਏ ਦੀ ਬੱਚਤ
* ਦੋ ਸਾਲਾਂ ਅੰਦਰ 92 ਲੱਖ ਟਨ ਕੋਲਾ ਪ੍ਰਾਪਤ ਕੀਤਾ

Advertisement

ਆਤਿਸ਼ ਗੁਪਤਾ
ਚੰਡੀਗੜ੍ਹ, 30 ਨਵੰਬਰ
ਪੰਜਾਬ ਸਰਕਾਰ ਨੇ ਪੀਐੱਸਪੀਸੀਐੱਲ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਸਾਲ 2015 ਤੋਂ ਬੰਦ ਪਈ ਪਛਵਾੜਾ ਕੋਲਾ ਖਾਣ ਸ਼ੁਰੂ ਕਰਵਾ ਕੇ ਸਸਤਾ ਕੋਲਾ ਖਰੀਦਣਾ ਸ਼ੁਰੂ ਕੀਤਾ। ਇਸ ਦੇ ਨਾਲ ਹੀ ਸ੍ਰੀ ਗੋਇੰਦਵਾਲ ਸਾਹਿਬ ਸਥਿਤ ਨਿੱਜੀ ਕੰਪਨੀ ਦਾ ਥਰਮਲ ਪਲਾਂਟ ਖਰੀਦਿਆ ਸੀ। ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਦੇ ਕਾਰਗਰ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪਛਵਾੜਾ ਕੋਲਾ ਖਾਣ ਤੋਂ ਸਸਤਾ ਕੋਲਾ ਖਰੀਦਣ ਨਾਲ ਸੂਬਾ ਸਰਕਾਰ ਨੂੰ ਦੋ ਸਾਲਾਂ ਅੰਦਰ ਇੱਕ ਹਜ਼ਾਰ ਕਰੋੜ ਰੁਪਏ ਦੀ ਬੱਚਤ ਹੋਈ ਹੈ। ਕੋਲ ਇੰਡੀਆ ਲਿਮਟਿਡ ਤੋਂ ਕੋਲਾ ਪ੍ਰਾਪਤ ਕਰਨ ਮੁਕਾਬਲੇ ਪਛਵਾੜਾ ਖਾਣ ਤੋਂ ਕੋਲਾ 11 ਕਰੋੜ ਰੁਪਏ ਪ੍ਰਤੀ ਇੱਕ ਲੱਖ ਟਨ ਸਸਤਾ ਪਿਆ ਹੈ। ਦਸੰਬਰ 2022 ਤੋਂ ਹੁਣ ਤੱਕ ਪੀਐੱਸਪੀਸੀਐੱਲ ਨੇ ਪਛਵਾੜਾ ਕੋਲਾ ਖਾਣ ਤੋਂ 2400 ਰੈਕਾਂ ਰਾਹੀਂ 92 ਲੱਖ ਟਨ ਕੋਲਾ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਪੀਐੱਸਪੀਸੀਐੱਲ ਨੂੰ ਇਕ ਹਜ਼ਾਰ ਕਰੋੜ ਰੁਪਏ ਦੀ ਬਚਤ ਹੋਈ ਹੈ। ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਾਲ 2015 ਤੋਂ ਪਛਵਾੜਾ ਕੋਲਾ ਖਾਣ ਬੰਦ ਪਈ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਦਸੰਬਰ 2022 ਵਿੱਚ ਸ਼ੁਰੂ ਕੀਤਾ ਸੀ, ਜਿਸ ਕਾਰਨ ਪੀਐੱਸਪੀਸੀਐੱਲ ਨੂੰ ਕੋਲ ਇੰਡੀਆ ਲਿਮਟਿਡ ਮੁਕਾਬਲੇ ਸਸਤੇ ਕੋਲੇ ਦਾ ਬਦਲ ਮਿਲਿਆ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਸਦਕਾ ਹੁਣ ਪੰਜਾਬ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ। ਰੋਪੜ ਸਥਿਤ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਾਵਰ ਪਲਾਂਟ ਕੋਲ 35 ਦਿਨਾਂ ਲਈ, ਲਹਿਰਾ ਮੁਹੱਬਤ ਸਥਿਤ ਸ੍ਰੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਕੋਲ 26 ਦਿਨ ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਗੋਇੰਦਵਾਲ ਸਾਹਿਬ ਕੋਲ 28 ਦਿਨ ਲਈ ਕੋਲੇ ਦਾ ਸਟਾਕ ਹੈ।

ਗੋਇੰਦਵਾਲ ਥਰਮਲ ਪਲਾਂਟ ਕਾਰਨ 350 ਕਰੋੜ ਰੁਪਏ ਦੀ ਬੱਚਤ: ਈਟੀਓ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਨੇ ਸ੍ਰੀ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਖਰੀਦ ਕੇ ਵੀ ਮਿਸਾਲੀ ਕੰਮ ਕੀਤਾ ਹੈ। ਇਸ ਪਲਾਂਟ ਨਾਲ ਹੀ ਸਰਕਾਰ ਨੂੰ ਕਰੋੜਾਂ ਰੁਪਏ ਦਾ ਵਿੱਤੀ ਲਾਭ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ 2 ਕਰੋੜ ਰੁਪਏ ਪ੍ਰਤੀ ਮੈਗਾਵਾਟ ਦੀ ਦਰ ਨਾਲ ਖਰੀਦਿਆ ਗਿਆ ਅਤੇ ਇਸ ਇਕੱਲੇ ਪਲਾਂਟ ਤੋਂ ਹੀ ਸਾਲਾਨਾ 350 ਕਰੋੜ ਰੁਪਏ ਦੀ ਬੱਚਤ ਹੋ ਰਹੀ ਹੈ। ਇਸ ਪਲਾਂਟ ਦੀ ਬਿਜਲੀ ਉਤਪਾਦਨ ਸਮਰੱਥਾ 35 ਤੋਂ ਦੁੱਗਣੀ ਹੋ ਕੇ 77 ਫੀਸਦ ਤੱਕ ਹੋ ਗਈ ਹੈ।

Advertisement

Advertisement