ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਐੱਚਏਆਈ ਪ੍ਰਾਜੈਕਟ ਰੱਦ ਹੋਣ ਲਈ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਜ਼ਿੰਮੇਵਾਰ: ਬਾਜਵਾ

08:45 AM Jul 23, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਜੁਲਾਈ
ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਉਨ੍ਹਾਂ ਜ਼ਮੀਨ ਮਾਲਕਾਂ ਨੂੰ ਮੁਆਵਜ਼ਾ ਦੇਣ ਵਿੱਚ ਦੇਰੀ ਕਰਨ ਦੇ ਮੁੱਦੇ ’ਤੇ ਘੇਰਿਆ ਹੈ, ਜਿਨ੍ਹਾਂ ਦੀ ਜ਼ਮੀਨ ਪੰਜਾਬ ਵਿੱਚ ਨੈਸ਼ਨਲ ਹਾਈਵੇਅ ਬਣਾਉਣ ਲਈ ਐਕੁਆਇਰ ਕੀਤੀ ਜਾਣੀ ਸੀ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ (ਐੱਨਐੱਚਏਆਈ) ਨੇ ਤਿੰਨ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਘੱਟੋ-ਘੱਟ ਤਿੰਨ ਪ੍ਰਾਜੈਕਟ ਬੰਦ ਕਰ ਦਿੱਤੇ ਹਨ, ਕਿਉਂਕਿ ਡਿਵੈਲਪਰ ਪ੍ਰਾਜੈਕਟ ਦਿੱਤੇ ਜਾਣ ਦੇ ਲਗਪਗ ਦੋ ਸਾਲ ਬਾਅਦ ਵੀ ਪੰਜਾਬ ਵਿੱਚ ਕੰਮ ਸ਼ੁਰੂ ਕਰਨ ’ਚ ਅਸਮਰਥ ਸਨ। ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਤਿੰਨ ਦਰਜਨ ਤੋਂ ਵੱਧ ਕੌਮੀ ਰਾਜਮਾਰਗ ਪ੍ਰਾਜੈਕਟਾਂ ਨੂੰ ਜ਼ਮੀਨ ਐਕੁਆਇਰ ਕਰਨ ਵਿੱਚ ਵੱਡੀਆਂ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਵੇਲੇ ਪੰਜਾਬ ਵਿੱਚ ਚੱਲ ਰਹੇ 38 ਹਾਈਵੇਅ ਪ੍ਰਾਜੈਕਟਾਂ ਵਿੱਚੋਂ 42,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਘੱਟੋ-ਘੱਟ 30 ਪ੍ਰਾਜੈਕਟਾਂ ਦਾ ਕੰਮ ਜਾਂ ਤਾਂ ਰੁਕਿਆ ਹੋਇਆ ਹੈ ਜਾਂ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਮਨਜ਼ੂਰ ਕੀਤੇ 2,624 ਕਰੋੜ ਰੁਪਏ ਵਿੱਚੋਂ 749.67 ਕਰੋੜ ਰੁਪਏ ਹਾਲੇ ਵੀ ਮਾਲਕਾਂ ਵਿੱਚ ਵੰਡੇ ਜਾਣੇ ਬਾਕੀ ਹਨ, ਜਿਨ੍ਹਾਂ ਦੀ ਜ਼ਮੀਨ ਪ੍ਰਾਜੈਕਟਾਂ ਲਈ ਐਕੁਆਇਰ ਕੀਤੀ ਜਾਵੇਗੀ। ਵਿਰੋਧੀ ਧਿਰ ਦੇ ਆਗੂ ਨੇ ਦਾਅਵਾ ਕੀਤਾ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਸੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਜ਼ਮੀਨ ਮਾਲਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਅਤੇ ਪ੍ਰਾਜੈਕਟ ਚਾਲੂ ਕਰਨ ਲਈ ਦੋ ਮਹੀਨਿਆਂ ਦਾ ਸਮਾਂ ਦਿੱਤਾ ਹੈ।

Advertisement

Advertisement
Advertisement